ਪੜਚੋਲ ਕਰੋ

ਅਕਾਲੀ ਦਲ ਨੂੰ ਘੇਰਦੀ-ਘੇਰਦੀ ਖੁਦ ਹੀ ਘਿਰੀ ਕੈਪਟਨ ਸਰਕਾਰ!

ਬੇਅਦਬੀ ਤੇ ਗੋਲੀ ਕਾਂਡ ਮਾਮਲਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਦੀ-ਘੇਰਦੀ ਕੈਪਟਨ ਸਰਕਾਰ ਖੁਦ ਹੀ ਘਿਰਦੀ ਜਾ ਰਹੀ ਹੈ। ਵਿਰੋਧੀਆਂ ਦੇ ਨਾਲ-ਨਾਲ ਹੁਣ ਪਾਰਟੀ ਦੇ ਲੀਡਰ ਵੀ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਣ ਲੱਗੇ ਹਨ। ਸੂਤਰਾਂ ਮੁਤਾਬਕ ਕਈ ਮੰਤਰੀ ਤੇ ਵਿਧਾਇਕ ਇਸ ਗੱਲ਼ ਤੋਂ ਖਫਾ ਹਨ ਕਿ ਦੋ ਸਾਲ ਬਾਅਦ ਵੀ ਜਾਂਚ ਕਿਸੇ ਤਣ-ਪੱਤਣ ਨਹੀਂ ਲੱਗੀ। ਇਸ ਕਰਕੇ ਉਨ੍ਹਾਂ ਨੂੰ ਜਨਤਾ ਵਿੱਚ ਜਾਣਾ ਔਖਾ ਹੋ ਗਿਆ ਹੈ।

ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਮਾਮਲਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਦੀ-ਘੇਰਦੀ ਕੈਪਟਨ ਸਰਕਾਰ ਖੁਦ ਹੀ ਘਿਰਦੀ ਜਾ ਰਹੀ ਹੈ। ਵਿਰੋਧੀਆਂ ਦੇ ਨਾਲ-ਨਾਲ ਹੁਣ ਪਾਰਟੀ ਦੇ ਲੀਡਰ ਵੀ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਣ ਲੱਗੇ ਹਨ। ਸੂਤਰਾਂ ਮੁਤਾਬਕ ਕਈ ਮੰਤਰੀ ਤੇ ਵਿਧਾਇਕ ਇਸ ਗੱਲ਼ ਤੋਂ ਖਫਾ ਹਨ ਕਿ ਦੋ ਸਾਲ ਬਾਅਦ ਵੀ ਜਾਂਚ ਕਿਸੇ ਤਣ-ਪੱਤਣ ਨਹੀਂ ਲੱਗੀ। ਇਸ ਕਰਕੇ ਉਨ੍ਹਾਂ ਨੂੰ ਜਨਤਾ ਵਿੱਚ ਜਾਣਾ ਔਖਾ ਹੋ ਗਿਆ ਹੈ। ਉਧਰ, ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਕੈਪਟਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਨੂੰ ਲਾਪ੍ਰਵਾਹੀ ਨਾਲ ਨਜਿੱਠਿਆ ਹੈ। ਆਪਣੇ ਹੀ ਲੀਡਰਾਂ ਦੇ ਵਿਰੋਧ ਕਰਕੇ ਕੈਪਟਨ ਸਰਕਾਰ ਦੀ ਹਾਲਤ ਕਸੂਤੀ ਬਣ ਗਈ ਹੈ। ਉਧਰ, ਬੇਅਦਬੀ ਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਅਫਸਰ ਵੀ ਇੱਕਮਤ ਨਹੀਂ। ਦਰਅਸਲ ਸੀਨੀਅਰ ਲੀਡਰ ਬਾਜਵਾ ਵੱਲੋਂ ਕੈਪਟਨ ਸਰਕਾਰ ਦੀ ਆਲੋਚਨਾ ਉਸ ਸਮੇਂ ਹੋਈ ਹੈ ਜਦੋਂ ਮੁਹਾਲੀ ਦੀ ਵਿਸ਼ੇਸ਼ ਅਦਾਲਤ ’ਚ ਸੀਬੀਆਈ ਨੇ ਪੰਜਾਬ ਸਰਕਾਰ ਵੱਲੋਂ ਏਜੰਸੀ ਤੋਂ ਕੇਸ ਵਾਪਸ ਲੈਣ ਖ਼ਿਲਾਫ਼ ਦਾਅਵਾ ਕੀਤਾ ਕਿ ਇੱਕ ਵਾਰ ਜਾਂਚ ਸੌਂਪੇ ਜਾਣ ਮਗਰੋਂ ਸੀਬੀਆਈ ਤੋਂ ਕੇਸ ਵਾਪਸ ਨਹੀਂ ਲਿਆ ਜਾ ਸਕਦਾ। ਰਾਜ ਸਭਾ ਮੈਂਬਰ ਬਾਜਵਾ ਨੇ ਇਲਜ਼ਾਮ ਲਾਇਆ ਕਿ ਸੂਬਾ ਸਰਕਾਰ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਬੇਅਦਬੀ ਕਾਂਡ ’ਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ’ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਸ ਸਹੀ ਦਿਸ਼ਾ ਵੱਲ ਨਹੀਂ ਜਾ ਰਿਹਾ ਹੈ। ਉਨ੍ਹਾਂ ਇਸ਼ਾਰਾ ਕੀਤਾ ਕਿ ਕਾਂਗਰਸ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਦੇ ਵਾਅਦੇ ਨਾਲ ਸੱਤਾ ’ਚ ਆਈ ਸੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਬਾਜਵਾ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਐਡਵੋਕੇਟ ਜਨਰਲ ਅਤੁਲ ਨੰਦਾ ਖ਼ਿਲਾਫ਼ ਕਾਰਵਾਈ ਕਰਨ ਕਿਉਂਕਿ ਉਨ੍ਹਾਂ ਸਰਕਾਰ ਨੂੰ ਬੇਅਦਬੀ ਮਾਮਲੇ ’ਚ ਸਹੀ ਸੇਧ ਨਹੀਂ ਦਿੱਤੀ। ਉਨ੍ਹਾਂ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਖ਼ਿਲਾਫ਼ ਵੀ ਕਾਰਵਾਈ ਮੰਗੀ ਹੈ ਜਿਨ੍ਹਾਂ ਸੀਬੀਆਈ ਨੂੰ ਅੱਗੇ ਜਾਂਚ ਕਰਨ ਲਈ ਪੱਤਰ ਲਿਖਿਆ ਸੀ। ਕਾਂਗਰਸ ਆਗੂ ਨੇ ਕੈਪਟਨ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਪ੍ਰਬੋਧ ਕੁਮਾਰ ਨੇ ਸੀਬੀਆਈ ਨੂੰ ਪੱਤਰ ਲਿਖਣ ਤੋਂ ਪਹਿਲਾਂ ਉਨ੍ਹਾਂ ਤੋਂ ਸਹਿਮਤੀ ਲਈ ਸੀ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget