ਬਾਬਾ ਬਕਾਲਾ: ਸਾਉਣ ਮਹੀਨੇ ਦੀ ਪੁੰਨਿਆ ਮੌਕੇ ਬਾਬਾ ਬਕਾਲਾ ਵਿੱਚ ਮਨਾਏ ਜਾਂਦੇ ਇਤਿਹਾਸਕ ਰੱਖੜ ਪੁੰਨਿਆਂ ਦੇ ਮੇਲੇ ਮੌਕੇ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਵਿੱਚ ਸ਼ਰਧਾਲੂ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚੇ, ਉੱਥੇ ਹੀ ਸਿਆਸੀ ਪਾਰਟੀਆਂ ਵੱਲੋਂ ਕਾਨਫਰੰਸਾਂ ਵੀ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਚੱਲਦੇ ਪਿਛਲੇ ਕਈ ਦਿਨਾਂ ਤੋਂ ਸਾਰੀਆਂ ਸਿਆਸੀ ਪਾਰਟੀਆਂ ਆਪਣੀਆਂ ਕਾਨਫਰੰਸਾਂ ਨੂੰ ਕਾਮਯਾਬ ਬਣਾਉਣ ਲਈ ਜ਼ੋਰ ਲਾ ਰਹੀਆਂ ਹਨ।
ਕਾਂਗਰਸ ਪਾਰਟੀ ਵੱਲੋਂ ਬਾਬਾ ਬਕਾਲਾ ਦੀ ਆਈਟੀਆਈ ਪਾਰਕ ਵਿੱਚ ਸਿਆਸੀ ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਸਿਆਸੀ ਆਗੂ ਤੇ ਕੈਬਨਿਟ ਮੰਤਰੀ ਹੋ ਸਕਦੇ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੂ ਤੇਗ ਬਹਾਦਰ ਸਟੇਡੀਅਮ ਵਿੱਚ ਕਰਵਾਈ ਜਾਣ ਵਾਲੀ ਸਿਆਸੀ ਕਾਨਫਰੰਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਪੁੱਜਣਗੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਵੀ ਸਿਆਸੀ ਕਾਨਫਰੰਸ ਕਰਵਾਈ ਜਾਵੇਗੀ ਜਦਕਿ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਪਿਛਲੀ ਵਾਰ ਦੀ ਤਰ੍ਹਾਂ ਬਾਬਾ ਬਕਾਲਾ ਵਿਖੇ ਮਾਰਚ ਕੱਢਣਗੇ।
ਦੂਜੇ ਪਾਸੇ ਬਾਬਾ ਬਕਾਲਾ ਵਿੱਚ ਬਾਰਡਰ ਜ਼ੋਨ ਦੇ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੀ ਨਿਗਰਾਨੀ ਆਈਜੀ ਬਾਰਡਰ ਰੇਂਜ ਐਸਪੀਐਸ ਪਰਮਾਰ ਦੇਖ ਰਹੇ ਹਨ। ਬਾਬਾ ਬਕਾਲਾ ਨੂੰ ਜਾਣ ਵਾਲੇ ਰਸਤਿਆਂ ਦੇ ਕਈ ਰੂਟ ਬਦਲੇ ਗਏ ਹਨ ਤੇ ਇਲਾਕੇ ਵਿੱਚ ਆਪਣੇ ਚੱਪੇ 'ਤੇ ਪੁਲਿਸ ਨਾਲ ਕੀਤੀ ਗਈ ਹੈ।
ਬਾਬਾ ਬਕਾਲਾ 'ਚ ਆਹਮੋ-ਸਾਹਮਣੇ ਹੋਣਗੇ ਸਿਆਸੀ ਦਿੱਗਜ਼
ਏਬੀਪੀ ਸਾਂਝਾ
Updated at:
15 Aug 2019 11:42 AM (IST)
ਸਾਉਣ ਮਹੀਨੇ ਦੀ ਪੁੰਨਿਆ ਮੌਕੇ ਬਾਬਾ ਬਕਾਲਾ ਵਿੱਚ ਮਨਾਏ ਜਾਂਦੇ ਇਤਿਹਾਸਕ ਰੱਖੜ ਪੁੰਨਿਆਂ ਦੇ ਮੇਲੇ ਮੌਕੇ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਵਿੱਚ ਸ਼ਰਧਾਲੂ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚੇ, ਉੱਥੇ ਹੀ ਸਿਆਸੀ ਪਾਰਟੀਆਂ ਵੱਲੋਂ ਕਾਨਫਰੰਸਾਂ ਵੀ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਚੱਲਦੇ ਪਿਛਲੇ ਕਈ ਦਿਨਾਂ ਤੋਂ ਸਾਰੀਆਂ ਸਿਆਸੀ ਪਾਰਟੀਆਂ ਆਪਣੀਆਂ ਕਾਨਫਰੰਸਾਂ ਨੂੰ ਕਾਮਯਾਬ ਬਣਾਉਣ ਲਈ ਜ਼ੋਰ ਲਾ ਰਹੀਆਂ ਹਨ।
- - - - - - - - - Advertisement - - - - - - - - -