ਪੜਚੋਲ ਕਰੋ

ਸੁਖਬੀਰ ਦੇ ਨਹਿਲੇ 'ਤੇ ਕੈਪਟਨ ਦਾ ਦਹਿਲਾ!

ਬੇਅਦਬੀ ਮਾਮਲੇ ਦੀ ਜਾਂਚ ਸਬੰਧੀ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੇ ਪੰਜਾਬ ਦਾ ਸਿਆਸੀ ਪਾਰਾ ਚਾੜ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਇਸ ਮੁੱਦੇ 'ਤੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਰਿਹਾ ਹੈ। ਦੂਜੇ ਪਾਸੇ ਕੈਪਟਨ ਸਰਕਾਰ ਅਕਾਲੀ ਦਲ ਨੂੰ ਅਜਿਹਾ ਕੋਈ ਮੌਕਾ ਦੇਣ ਦੇ ਰੌਂਅ ਵਿੱਚ ਨਹੀਂ। ਇਸ ਲਈ ਕੈਪਟਨ ਨੇ ਸੁਖਬੀਰ ਬਾਦਲ ਦੇ ਨਹਿਲੇ 'ਤੇ ਦਹਿਲਾ ਮਾਰਦਿਆਂ ਜਾਂਚ ਮੁੜ ਸ਼ੁਰੂ ਕਰਾਉਣ ਦਾ ਪੈਂਤੜਾ ਚੱਲਿਆ ਹੈ।

ਚੰਡੀਗੜ੍ਹ: ਬੇਅਦਬੀ ਮਾਮਲੇ ਦੀ ਜਾਂਚ ਸਬੰਧੀ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੇ ਪੰਜਾਬ ਦਾ ਸਿਆਸੀ ਪਾਰਾ ਚਾੜ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਇਸ ਮੁੱਦੇ 'ਤੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਰਿਹਾ ਹੈ। ਦੂਜੇ ਪਾਸੇ ਕੈਪਟਨ ਸਰਕਾਰ ਅਕਾਲੀ ਦਲ ਨੂੰ ਅਜਿਹਾ ਕੋਈ ਮੌਕਾ ਦੇਣ ਦੇ ਰੌਂਅ ਵਿੱਚ ਨਹੀਂ। ਇਸ ਲਈ ਕੈਪਟਨ ਨੇ ਸੁਖਬੀਰ ਬਾਦਲ ਦੇ ਨਹਿਲੇ 'ਤੇ ਦਹਿਲਾ ਮਾਰਦਿਆਂ ਜਾਂਚ ਮੁੜ ਸ਼ੁਰੂ ਕਰਾਉਣ ਦਾ ਪੈਂਤੜਾ ਚੱਲਿਆ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਸੀਬੀਆਈ ਨੂੰ ਬੇਅਦਬੀ ਕੇਸਾਂ ਦੀ ਜਾਂਚ ਬੰਦ ਕਰਨ ਦੀ ਥਾਂ ਨਵੇਂ ਸਿਰਿਓਂ ਜਾਂਚ ਕਰਨ ਲਈ ਕਹੇਗੀ। ਇਸ ਦੇ ਨਾਲ ਹੀ ਸਰਕਾਰ ਅਦਾਲਤ ਵਿੱਚ ਸੁਣਵਾਈ ਦੌਰਾਨ ਕੇਸ ਨੂੰ ਬੰਦ ਕੀਤੇ ਜਾਣ ਦਾ ਵਿਰੋਧ ਕਰੇਗੀ। ਅਕਾਲੀ ਦਲ ਨੂੰ ਫਿਟਕਾਰ ਲਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕੇਸ ਨੂੰ ਸਿਰੇ ਲਾਉਣ ਦਾ ਮੁੜ ਵਾਅਦਾ ਕੀਤਾ ਹੈ। ਦਰਅਸਲ ਪੰਜਾਬ ਪੁਲਿਸ ਹੀ ਬਰਗਾੜੀ ਕੇਸ ਦੀ ਮੁੱਢਲੀ ਤਫਤੀਸ਼ੀ ਏਜੰਸੀ ਹੈ। ਇਸ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਹੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਇਹ ਕੇਸ ਸੀਬੀਆਈ ਨੂੰ ਸੌਂਪਿਆ ਸੀ। ਸੂਤਰਾਂ ਮੁਤਾਬਕ ਮੁੱਢਲੀ ਜਾਂਚ ਏਜੰਸੀ ਕੇਸ ਦੀ ਮੁੜ ਘੋਖ ਕਰਨ ਲਈ ਸੀਬੀਆਈ ਨੂੰ ਕਹਿ ਸਕਦੀ ਹੈ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਸੀਬੀਆਈ ਜਾਂਚ ਜਾਰੀ ਰੱਖਣ ਦਾ ਰਾਹ ਅਖਤਿਆਰ ਕਰੇਗੀ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਦੇ ਕਹਿਣ ’ਤੇ ਪੁਲਿਸ ਮੁਖੀ ਦਿਨਕਰ ਗੁਪਤਾ ਵੱਲੋਂ ਸੀਬੀਆਈ ਨੂੰ ਕੇਸ ਬੰਦ ਕਰਨ ਦੀ ਥਾਂ ਮੁੜ ਜਾਂਚ ਕਰਨ ਲਈ ਆਖਿਆ ਜਾਵੇਗਾ। ਦਰਅਸਲ ਪੰਜਾਬ ਪੁਲਿਸ ਵੱਲੋਂ ਕੀਤੀ ਜਾਂਚ ਵਿੱਚ ਕੁਝ ਨਵੇਂ ਤੱਥ ਸਾਹਮਣੇ ਆਏ ਹਨ। ਡੀਆਈਜੀ ਰਣਬੀਰ ਸਿੰਘ ਖੱਟੜਾ ਵੱਲੋਂ ਕੀਤੀ ਜਾਂਚ ਵਿੱਚ ਡੇਰਾ ਸਿਰਸਾ ਦੇ ਅਹਿਮ ਕਾਰਕੁਨ ਮਹਿੰਦਰਪਾਲ ਬਿੱਟੂ, ਜਿਸ ਦਾ ਪਿਛਲੇ ਦਿਨੀਂ ਨਾਭਾ ਜੇਲ੍ਹ ਵਿਚ ਕਤਲ ਹੋ ਗਿਆ ਸੀ, ਨੇ ਬੇਅਦਬੀ ਮਾਮਲਿਆਂ ਵਿੱਚ ਸ਼ਮੂਲੀਅਤ ਪ੍ਰਵਾਨ ਕੀਤੀ ਸੀ। ਉਸ ਨੇ ਡੇਰੇ ਦੇ ਇੱਕ ਹੋਰ ਅਹਿਮ ਲੀਡਰ ਦਾ ਵੀ ਜ਼ਿਕਰ ਕੀਤਾ ਸੀ, ਜਿਸ ਦੇ ਇਸ਼ਾਰੇ ’ਤੇ ਬੇਅਦਬੀ ਕੀਤੀ ਗਈ। ਪੁਲਿਸ ਨੇ ਅਜੇ ਤਕ ਉਸ ਸ਼ਖ਼ਸ ਤੋਂ ਤਫਤੀਸ਼ ਨਹੀਂ ਕੀਤੀ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ਤੋਂ ਵੀ ਪੁੱਛ-ਪੜਤਾਲ ਕਰਨ ਸਬੰਧੀ ਪ੍ਰਵਾਨਗੀ ਮੰਗੀ ਹੈ। ਕੈਪਟਨ ਸਰਕਾਰ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਕੁਮਾਰ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਵਿੱਚ ਵੀ ਕੁਝ ਨਵੇਂ ਤੱਥ ਸਾਹਮਣੇ ਆਏ ਹਨ। ਇਸ ਵਿਸ਼ੇਸ਼ ਜਾਂਚ ਟੀਮ ਦੇ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਸਿੱਟ ਦੀ ਅੰਤਰਿਮ ਰਿਪੋਰਟ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਬਰਗਾੜੀ ਦੇ ਬੇਅਦਬੀ ਕੇਸ ਨੂੰ ਬੰਦ ਕਰਨ ਦਾ ਵਿਰੋਧ ਕਰੇਗੀ ਤੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਸਾਰੇ ਕਾਨੂੰਨੀ ਪਹਿਲੂ ਘੋਖਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਰਗਾੜੀ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾਉਣ ਦੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਬਰਗਾੜੀ ਘਟਨਾ ਨਾਲ ਜੁੜੇ ਮਾਮਲਿਆਂ ਦੀ ਤਹਿ ਤੱਕ ਜਾਣ ਲਈ ਪੂਰੀ ਪੈਰਵੀ ਕਰੇਗੀ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget