ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਚੌਕਸ ਕੀਤਾ ਹੈ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਕਿਸਾਨਾਂ ਦੀ ਗੱਲ ਸੁਣ ਲਵੋ। ਕੈਪਟਨ ਨੇ ਕਿਹਾ ਹੈ ਕਿ ਕਿਸਾਨਾਂ ਦੀ ਆਵਾਜ਼ ਨੂੰ ਇੰਝ ਅਣਗੌਲਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਦਿੱਲੀ ਬਾਰਡਰ ਤੇ ਪੈਦਾ ਹੋਏ ਤਣਾਅ ਨੂੰ ਘੱਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਲਈ 3 ਦਸੰਬਰ ਦੀ ਉਡੀਕ ਕਿਉਂ ਕੀਤੀ ਜਾ ਰਹੀ ਹੈ ਜਦ ਹਲਾਤ ਹੁਣ ਤਣਾਅਪੂਰਨ ਹਨ।


ਮੁੱਖ ਮੰਤਰੀ ਨੇ ਕਿਹਾ ਕੇਂਦਰ ਸਰਕਾਰ ਨੂੰ ਥੋੜੀ ਸਟੇਟਸਮੈਨਸ਼ਿਪਸ ਦਿਖਾਉਣੀ ਚਾਹੀਦੀ ਹੈ ਤੇ ਕਿਸਾਨਾਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕੇਂਦਰ ਸਰਕਾਰ ਨੂੰ MSP ਦਾ ਪੂਰਾ ਭਰੋਸਾ ਦਵਾਉਣ ਚਾਹੀਦਾ ਹੈ ਜੋ ਹਰ ਇੱਕ ਕਿਸਾਨ ਦਾ ਹੱਕ ਹੈ। ਕੈਪਟਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਜੁਬਾਨੀ ਕਹਿ ਸਕਦੀ ਹੈ ਤਾਂ ਇਸ ਨੂੰ ਕਾਨੂੰਨ ਬਣਾਉਣ ਵਿੱਚ ਕੀ ਸਮੱਸਿਆ ਹੈ।







ਜੋ ਲੋਕ ਇਹ ਕਹਿ ਰਹੇ ਹਨ ਕਿ ਕਿਸਾਨਾਂ ਨੂੰ ਭੜਕਾਇਆ ਗਿਆ ਹੈ, ਨੂੰ ਕੈਪਟਨ ਨੇ ਜਵਾਬ ਦਿੰਦੇ ਹੋਏ ਕਿਹਾ, ਲੱਖਾਂ ਕਿਸਾਨ ਦੇਸ਼ ਭਰ ਤੋਂ ਦਿੱਲੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਉਨ੍ਹਾਂ ਦੇ ਜੀਵਨ ਤੇ ਰੋਜ਼ੀ ਰੋਟੀ ਦੀ ਲੜਾਈ ਹੈ ਤੇ ਉਨ੍ਹਾਂ ਨੂੰ ਕਿਸੇ ਹਮਾਇਤ ਜਾਂ ਭੜਕਾਹਟ ਦੀ ਜ਼ਰੂਰਤ ਨਹੀਂ।