ਪੜਚੋਲ ਕਰੋ
Advertisement
ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਪਹੁੰਚੀ ਆਵਾਜ਼, ਕੈਪਟਨ ਵੀ ਕਰਨਗੇ ਪਟੀਸ਼ਨ ਦਾਇਰ
ਰਾਸ਼ਟਰਪਤੀ ਦੇ ਦਸਤਖ਼ਤ ਤੋਂ ਬਾਅਦ ਕਾਨੂੰਨ ਬਣ ਚੁੱਕੇ ਤਿੰਨ ਖੇਤੀਬਾੜੀ ਬਿੱਲਾਂ 'ਤੇ ਹੰਗਾਮਾ ਰੁਕਦਾ ਨਜ਼ਰ ਨਹੀਂ ਆ ਰਿਹਾ। ਕਾਂਗਰਸ ਦੇ ਸਾਂਸਦ ਟੀਐਨ ਪ੍ਰਤਾਪਨ ਨੇ ਇਨ੍ਹਾਂ ਕਾਨੂੰਨਾਂ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਉਣ ਜਾ ਰਹੇ ਹਨ।
ਨਵੀਂ ਦਿੱਲੀ: ਅੱਜ ਦੇਸ਼ ਭਰ ਦੇ ਕਾਂਗਰਸੀ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ ਕੇਰਲ ਤੋਂ ਕਾਂਗਰਸ ਦੇ ਸੰਸਦ ਮੈਂਬਰ ਥ੍ਰਿਸੂਰ ਟੀਐਨ ਪ੍ਰਤਾਪਨ ਨੇ ਇਨ੍ਹਾਂ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਟੀਐਨ ਪ੍ਰਤਾਪ ਨੇ ਕਾਨੂੰਨ ਨੂੰ ਜਲਦਬਾਜ਼ੀ ਦੱਸਿਆ ਹੈ। ਉਨ੍ਹਾਂ ਕਿਹਾ, “ਨਿੱਜੀ ਕੰਪਨੀਆਂ ਕਿਸਾਨੀ ਦਾ ਸ਼ੋਸ਼ਣ ਕਰਨਗੀਆਂ। ਕਿਸਾਨ ਦੀ ਸ਼ਿਕਾਇਤ ‘ਤੇ ਸੁਣਵਾਈ ਲਈ ਸਹੀ ਪ੍ਰਬੰਧ ਨਹੀਂ ਕੀਤੇ ਗਏ। ਵਪਾਰੀ ਹੋਰਡਿੰਗਜ਼ ਕਰ ਉਤਪਾਦਾਂ ਨੂੰ ਉੱਚ ਕੀਮਤ 'ਤੇ ਵੇਚਣਗੇ।"
ਇਸ ਦੇ ਨਾਲ ਹੀ ਇਨ੍ਹਾਂ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਕਿਹਾ ਹੈ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਕੈਪਟਨ ਨੇ ਇਹ ਵੀ ਕਿਹਾ ਹੈ ਕਿ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ। ਕੇਂਦਰ ਸਰਕਾਰ ਇਸ ‘ਤੇ ਇੱਕਪਾਸੜ ਫੈਸਲਾ ਨਹੀਂ ਲੈ ਸਕਦੀ। ਇਹ ਪੂਰੀ ਤਰ੍ਹਾਂ ਗੈਰ ਸੰਵਿਧਾਨਕ ਹੈ। ਅਸੀਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਾਂਗੇ। ਕਿਸਾਨਾਂ ਦੇ ਹੱਕ 'ਚ ਖੜ੍ਹੇ ਨਵਜੋਤ ਸਿੱਧੂ, ਕਿਸਾਨਾਂ ਨੂੰ ਦਿੱਤੀ ਚੋਣਾਂ ਲੜਨ ਦੀ ਸਲਾਹ, ਸਰਕਾਰਾਂ 'ਤੇ ਚੁੱਕੇ ਸਵਾਲ ਦੱਸ ਦਈਏ ਕਿ ਤਿੰਨ ਖੇਤੀਬਾੜੀ ਬਿੱਲ ਰਾਜ ਸਭਾ ਵਿੱਚ ਵੋਟਾਂ ਦੀ ਵੰਡ ਤੋਂ ਬਗੈਰ ਭਾਰੀ ਹੰਗਾਮਾ ਵਿਚਕਾਰ ਪਾਸ ਕੀਤਾ ਗਿਆ ਸੀ। ਇਸ ‘ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਜ਼ਬਰਦਸਤ ਹੰਗਾਮਾ ਕੀਤਾ। ਇਸ ਕਾਰਨ 8 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੰਸਦ ਮੈਂਬਰਾਂ ਨੇ ਉਪ ਚੇਅਰਮੈਨ 'ਤੇ ਪੱਖਪਾਤ ਕਰਨ ਦਾ ਦੋਸ਼ ਲਾਉਂਦਿਆਂ ਸੰਸਦ ਕੰਪਲੈਕਸ ਵਿੱਚ ਧਰਨਾ ਦਿੱਤਾ। ਐਤਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਦਸਤਖਤ ਨਾਲ ਇਹ ਤਿੰਨਾਂ ਬਿੱਲਾਂ ਨੂੰ ਕਾਨੂੰਨ ਵਜੋਂ ਮਾਨਤਾ ਦਿੱਤੀ ਗਈ।We will be going to the Supreme Court. Agriculture is a state subject but farm bills have been passed without asking us. It is totally unconstitutional: Punjab Chief Minister Captain Amarinder Singh pic.twitter.com/6L4qLW86sS
— ANI (@ANI) September 28, 2020
ਇਸ ਦੇ ਨਾਲ ਹੀ ਦੱਸ ਦੇਈਏ ਕਿ ਦਿੱਲੀ ਦੇ ਇੰਡੀਆ ਗੇਟ ਵਿਖੇ ਪ੍ਰਦਰਸ਼ਨ ਕਰ ਰਹੇ ਕੁਝ ਕਾਰਕੁਨਾਂ ਨੇ ਇੱਕ ਟਰੈਕਟਰ ਨੂੰ ਅੱਗ ਲਾ ਦਿੱਤੀ। ਇਸ ਕਾਰਨ ਕੁਝ ਲੋਕਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਵੀ ਕੀਤਾ ਹੈ। ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਦੇ ਪੁਰਾਣੇ ਸਹਿਯੋਗੀ ਅਕਾਲੀ ਦਲ ਨੇ ਵੀ ਐਨਡੀਏ ਨਾਲ ਸੰਬੰਧ ਤੋੜ ਦਿੱਤੇ। ਕੁਝ ਦਿਨ ਪਹਿਲਾਂ ਕੇਂਦਰ ਵਿੱਚ ਮੰਤਰੀ ਹਰਸਿਮਰਤ ਕੌਰ ਨੇ ਅਕਾਲੀ ਦਲ ਦੇ ਕੋਟੇ ਤੋਂ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪੰਜਾਬ ਤੇ ਹਰਿਆਣਾ ਦੇ ਕਿਸਾਨ ਵੱਡੀ ਗਿਣਤੀ ਵਿੱਚ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। rail roko agitation: ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਨੂੰ ਤਿੰਨ ਦਿਨ ਹੋਰ ਅੱਗੇ ਵਧਾਇਆ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904#WATCH If I have a tractor and I set it on fire, why should it bother anyone else?: Punjab Chief Minister Amarinder Singh on burning of a tractor near India Gate in Delhi by Punjab Youth Congress workers during a protest against the #FarmBills pic.twitter.com/5sb1JK6WgG
— ANI (@ANI) September 28, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਸਿਹਤ
ਤਕਨਾਲੌਜੀ
Advertisement