ਤਿੱਖੇ ਟਕਰਾਅ ਮਗਰੋਂ ਕੈਪਟਨ ਨੇ ਲਿਖੀ ਮੋਦੀ ਨੂੰ ਚਿੱਠੀ, ਪ੍ਰਧਾਨ ਮੰਤਰੀ ਦੱਸੀ ਪੰਜਾਬ ਬਾਰੇ ਅਸਲੀਅਤ
ਫਸਲਾਂ ਦੀ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇ ਮਾਮਲੇ 'ਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਕੇਂਦਰੀ ਮੰਤਰੀ ਪਿਉਸ਼ ਗੋਇਲ ਨੇ ਪੱਤਰ ਲਿਖ ਕੇ ਪੰਜਾਬ ਸਰਕਾਰ ਨੂੰ ਸਪਸ਼ਟ ਕਹਿ ਦਿੱਤਾ ਹੈ ਕਿ ਸਿੱਧੀ ਅਦਾਇਗੀ ਨੂੰ ਹੋਰ ਨਹੀਂ ਟਾਲਿਆ ਜਾ ਸਕਦਾ।
ਚੰਡੀਗੜ੍ਹ: ਫਸਲਾਂ ਦੀ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇ ਮਾਮਲੇ 'ਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਕੇਂਦਰੀ ਮੰਤਰੀ ਪਿਉਸ਼ ਗੋਇਲ ਨੇ ਪੱਤਰ ਲਿਖ ਕੇ ਪੰਜਾਬ ਸਰਕਾਰ ਨੂੰ ਸਪਸ਼ਟ ਕਹਿ ਦਿੱਤਾ ਹੈ ਕਿ ਸਿੱਧੀ ਅਦਾਇਗੀ ਨੂੰ ਹੋਰ ਨਹੀਂ ਟਾਲਿਆ ਜਾ ਸਕਦਾ। ਇਸ ਦੇ ਉਲਟ ਪੰਜਾਬ ਸਰਕਾਰ ਨੇ ਇਸ ਵਾਰ ਵੀ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਅਦਾਇਗੀ ਕਰਨ ਦਾ ਫੈਸਲਾ ਲੈ ਲਿਆ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆਪਸੀ ਸਹਿਮਤੀ ਬਣਾਉਣ ਤੱਕ ਕਿਸਾਨਾਂ ਨੂੰ ਅਦਾਇਗੀ ਕੀਤੇ ਜਾਣ ਦੀ ਮੌਜੂਦਾ ਪ੍ਰਣਾਲੀ ਜਾਰੀ ਰੱਖਣ ਦੀ ਮੰਗ ਕੀਤੀ ਹੈ।
ਇਹ ਜ਼ਿਕਰ ਕਰਦਿਆਂ ਕਿ ਆੜ੍ਹਤੀ, ਕਿਸਾਨਾਂ ਤੇ ਖ਼ਰੀਦ ਏਜੰਸੀਆਂ ਦਰਿਮਆਨ ਵਿਚੋਲੇ ਨਹੀਂ ਹਨ ਸਗੋਂ ਸਰਵਿਸ ਪ੍ਰੋਵਾਈਡਰ ਹਨ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਅਨਾਜ ਦੀ ਨਿਰਵਿਘਨ ਖ਼ਰੀਦ ਵਿਚ ਸ਼ਾਮਲ ਕਿਸਾਨਾਂ ਤੇ ਸਾਰੀਆਂ ਧਿਰਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿਚ ਨਾ ਪਵੇ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਨੇ ਉਨ੍ਹਾਂ ਪਾਸੋਂ ਮੌਜੂਦਾ ਪ੍ਰਣਾਲੀ ਨੂੰ ਬਦਲਣ ਨਾਲ ਸਥਿਤੀ ਹੱਥੋਂ ਬਾਹਰ ਨਿਕਲਣ ਤੋਂ ਪਹਿਲਾਂ ਵੱਖ-ਵੱਖ ਧਿਰਾਂ ਦੀਆਂ ਚਿੰਤਾਵਾਂ ਬਾਰੇ ਜਾਣੂ ਕਰਵਾਉਣ ਲਈ ਮੁਲਾਕਾਤ ਦੀ ਵੀ ਮੰਗ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਰੱਖਿਆ ਢਾਂਚਾ ਦਹਾਕਿਆਂ ਵਿੱਚ ਖੜ੍ਹਾ ਕੀਤਾ ਗਿਆ ਹੈ ਪਰ ਇਸ ਨੂੰ ਪਲਾਂ ਵਿੱਚ ਤਾਂ ਤਬਾਹ ਨਹੀਂ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਧਿਰਾਂ ਨਾਲ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਅਪਣਾਈ ਜਾਵੇ। ਉਨ੍ਹਾਂ ਇਸ ਮਸਲੇ ਉਤੇ ਪ੍ਰਧਾਨ ਮੰਤਰੀ ਦੇ ਦਖ਼ਲ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਇਸ ਬਾਰੇ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਤੇ ਕੇਂਦਰੀ ਵਿੱਤ ਮੰਤਰਾਲੇ ਨੂੰ ਸਲਾਹ ਦੇਣ ਦੀ ਅਪੀਲ ਕੀਤੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :