ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕਾਨੂੰਨ ਲਿਆਉਣ ਲਈ ਸੋਮਵਾਰ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ।

ਇਸ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਹੋਈ ਵੀਡੀਓ ਕਾਨਫਰੰਸਿੰਗ ਰਾਹੀਂ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਕੈਬਨਿਟ ਦੇ ਫੈਸਲੇ ਨਾਲ, ਪੰਜਾਬ ਦੇ ਰਾਜਪਾਲ ਨੂੰ ਭਾਰਤ ਦੇ ਸੰਵਿਧਾਨ ਦੇ ਆਰਟੀਕਲ 174 ਦੀ ਧਾਰਾ (1) ਦੇ ਅਨੁਸਾਰ 15 ਵੀਂ ਪੰਜਾਬ ਵਿਧਾਨ ਸਭਾ ਦਾ 13 ਵਾਂ (ਵਿਸ਼ੇਸ਼) ਸੈਸ਼ਨ ਬੁਲਾਉਣ ਦਾ ਅਧਿਕਾਰ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ 15 ਵੀਂ ਪੰਜਾਬ ਵਿਧਾਨ ਸਭਾ ਦਾ 12 ਵਾਂ ਸੈਸ਼ਨ 28 ਅਗਸਤ, 2020 ਨੂੰ ਸਮਾਪਤ ਹੋਇਆ ਸੀ, ਜਿਸ ਵਿੱਚ ਵਿਵਾਦਪੂਰਨ ਫਾਰਮ ਆਰਡੀਨੈਂਸਾਂ ਨੂੰ ਰੱਦ ਕਰਨ ਲਈ ਬਹੁਮਤ ਵਲੋਂ ਮਤਾ ਪਾਸ ਕੀਤਾ ਗਿਆ ਸੀ।