ਪੜਚੋਲ ਕਰੋ

ਕੈਪਟਨ ਦੀ ਕੇਂਦਰ ਨੂੰ ਅਪੀਲ, ਦੇਸ਼ 'ਚ ਐਨਆਰਆਈ ਆਉਣ 'ਤੇ ਲੱਗੇ ਰੋਕ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦੇ ਹੋਏ ਪ੍ਰਵਾਸੀ ਭਾਰਤੀਆਂ ਦੀ ਆਮਦ ਨੂੰ ਫਿਲਹਾਲ ਰੋਕਣ ਦੀ ਲੋੜ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦੇ ਹੋਏ ਪ੍ਰਵਾਸੀ ਭਾਰਤੀਆਂ ਦੀ ਆਮਦ ਨੂੰ ਫਿਲਹਾਲ ਰੋਕਣ ਦੀ ਲੋੜ ਹੈ। ਇਸ ਦੇ ਲਈ ਅੰਤਰਰਾਸ਼ਟਰੀ ਹਵਾਈ ਉਡਾਣਾਂ 'ਤੇ ਦੋ ਹਫਤਿਆਂ ਲਈ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਇਸਦੇ ਨਾਲ ਹੀ, ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰੋਨਾ ਵਾਇਰਸ ਸੰਕਟ ਨਾਲ ਨਜਿੱਠਣ ਲਈ ਇੱਕ ਵਿੱਤੀ ਪੈਕੇਜ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀ ਪੰਜਾਬ ਵਿੱਚ ਨਿਰੰਤਰ ਜਾਂਚ ਕੀਤੀ ਜਾ ਰਹੀ ਹੈ, ਇਸ ਦੇ ਬਾਵਜੂਦ, ਅੰਤਰਰਾਸ਼ਟਰੀ ਉਡਾਣਾਂ ਨੂੰ ਆਉਣ ਜਾਣ ਤੋਂ ਰੋਕਣ ਲਈ ਦੋ ਹਫ਼ਤਿਆਂ ਲਈ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਕੈਪਟਨ ਨੇ ਇਹ ਮੰਗਾਂ ਪ੍ਰਧਾਨ ਮੰਤਰੀ ਵਲੋਂ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਇੱਕ ਵੀਡੀਓ ਕਾਨਫਰੰਸ ਦੌਰਾਨ ਕੀਤੀਆਂ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਅਤੇ ਲੈਬਾਂ ਵਿੱਚ ਕੋਰੋਨਾ ਵਾਇਰਸ ਦੀ ਜਾਂਚ ਕਰਨ ਦੀ ਆਗਿਆ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਸਿੱਧ ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਸੁਪਰ ਸਪੈਸ਼ਲਿਟੀ ਹਸਪਤਾਲਾਂ ਨੂੰ ਟੈਸਟ ਕਰਵਾਉਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਪ੍ਰਮਾਣਿਤ ਮਰੀਜ਼ਾਂ ਦੇ ਨਜ਼ਦੀਕੀਆਂ ਨੂੰ ਵੀ ਟੈਸਟ ਕਰਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ, ਬੇਸ਼ਕ ਉਹ ਕੋਰੋਨਾ ਦੇ ਸੰਕੇਤ ਨਹੀਂ ਦਿਖਾਉਂਦੇ। ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਮਿਸ਼ਨ ਤਹਿਤ ਸਾਰਿਆਂ ਨੂੰ ਪੰਜ ਕਿੱਲੋ ਕਣਕ ਵਾਧੂ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਇਸ ਸੰਕਟ ਦੌਰਾਨ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਨਰੇਗਾ ਲੇਬਰ ਨੂੰ ਅਦਾਇਗੀ ਕਰਨ ਦੀ ਆਗਿਆ ਦੇਣ ਦੀ ਵੀ ਅਪੀਲ ਕੀਤੀ ਗਈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਵੀ ਸੁਝਾਅ ਦਿੱਤਾ ਕਿ ਆਰਥਿਕ ਸਥਿਤੀ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਜਲਦੀ ਹੀ ਇੱਕ ਨੀਤੀ ਬਣਾਈ ਜਾਵੇ। ਪ੍ਰਧਾਨਮੰਤਰੀ ਨੂੰ ਕੋਰੋਨਾ ਪ੍ਰਭਾਵਿਤ ਲੋਕਾਂ, ਪੁਸ਼ਟੀ ਕੀਤੇ ਮਾਮਲਿਆਂ ਅਤੇ ਰਾਜ ਵਿੱਚ ਸਕ੍ਰੀਨਿੰਗ ਕੀਤੇ ਗਏ ਲੋਕਾਂ ਬਾਰੇ ਵੀ ਦੱਸਿਆ ਗਿਆ। ਅੰਤਰਰਾਸ਼ਟਰੀ ਜਾਂਚ ਚੌਕੀਆਂ 'ਤੇ ਕੀਤੀ ਜਾ ਰਹੀ ਸਕ੍ਰੀਨਿੰਗ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget