ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਆਈਪੀ ਸੱਭਿਆਚਾਰ ਨੂੰ ਖਤਮ ਕਰਨ ਤੇ ਸੁਰੱਖਿਆ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਮੋਟਰ ਵਹੀਕਲ ਐਕਟ-1988 ਦੇ ਲਾਗੂ ਹੋਣ ਤੋਂ ਬਾਅਦ ਵੀ ਚੱਲ ਰਹੇ ਪੁਰਾਣੇ ਰਜਿਸਟਰਡ ਨੰਬਰਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਆਖਿਆ ਹੈ ਕਿ ਮੋਟਰ ਵਾਹਨ ਐਕਟ ਦੀ ਧਾਰਾ 41 ਤੇ ਇਸ ਦੇ ਸੰਦਰਭ ਵਿੱਚ ਧਾਰਾ 217 ਤਹਿਤ ਅਜਿਹੇ ਨੰਬਰਾਂ ਵਾਲੇ ਵਾਹਨ ਮਾਲਕਾਂ ਨੂੰ ਬਦਲਵੇਂ ਯੋਗ ਨੰਬਰ ਜਾਰੀ ਕੀਤੇ ਜਾਣ।

ਜ਼ਿਰਕਯੋਗ ਹੈ ਕਿ ਇਨ੍ਹਾਂ ਨੰਬਰਾਂ ’ਤੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ’ਚ ਪਹਿਲਾਂ ਹੀ ਪਾਬੰਦੀ ਲਾਈ ਜਾ ਚੁੱਕੀ ਹੈ। ਵੀਆਈਪੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਇਹ ਵਾਹਨ ਚਾਲਕ ਪੁਰਾਣੇ ਨੰਬਰਾਂ ਨੂੰ ਸਟੇਟਸ ਸਿੰਬਲ ਵਜੋਂ ਲੈਂਦੇ ਸਨ ਤੇ ਪੁਰਾਣੇ ਨੰਬਰਾਂ ਦੀ ਵਰਤੋਂ ਪੰਜਾਬ ਵਿੱਚ ਸੁਰੱਖਿਆ ਲਈ ਵੱਡਾ ਖ਼ਤਰਾ ਸੀ। ਅਜਿਹੇ ਕਥਿਤ ਵੀਆਈਪੀ ਨੰਬਰਾਂ ਵਾਲੇ ਵਾਹਨਾਂ ਦੀ ਵਰਤੋਂ ਅਕਸਰ ਗ਼ੈਰ-ਸਮਾਜੀ ਤੱਤਾਂ ਵੱਲੋਂ ਗ਼ੈਰਕਾਨੂੰਨੀ ਕੰਮਾਂ ਲਈ ਕੀਤੀ ਜਾਂਦੀ ਸੀ ਕਿਉਂਕਿ ਪੁਲੀਸ ਵੱਲੋਂ ਇਨ੍ਹਾਂ ਵਾਹਨਾਂ ਦੀ ਤਲਾਸ਼ੀ ਨਹੀਂ ਕੀਤੀ ਜਾਂਦੀ ਸੀ।

New Farm Laws: ਨਵੇਂ ਖੇਤੀ ਕਾਨੂੰਨਾਂ ਕਾਰਨ ਪੰਜਾਬ ’ਚ ‘ਕਿਸਾਨ ਖ਼ੁਦਕੁਸ਼ੀਆਂ ਵਧਣ ਦਾ ਖ਼ਦਸ਼ਾ’

ਇਸ ਦਾ ਨਾਲ ਹੀ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਡਿਜੀਟਲ ਡਰਾਈਵਿੰਗ ਲਾਇਸੈਂਸ ਅੱਪਗ੍ਰੇਡ ਕਰਨ ਦੀ ਆਖ਼ਰੀ ਮਿਤੀ 15 ਜਨਵਰੀ 2021 ਤਕ ਵਧਾ ਦਿੱਤੀ ਗਈ ਹੈ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਲੋਕਾਂ ਨੂੰ ਆਪਣੇ ਪੁਰਾਣੇ ਤਰੀਕੇ ਨਾਲ ਬਣੇ (ਮੈਨੂਅਲ) ਡਰਾਈਵਿੰਗ ਲਾਇਸੈਂਸਾਂ ਨੂੰ ਡਿਜੀਟਲ ਡਰਾਈਵਿੰਗ ਲਾਇਸੈਂਸ ਵਿਚ ਅੱਪਗ੍ਰੇਡ ਕਰਨ ਲਈ ਟਰਾਂਸਪੋਰਟ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904