ਕੈਪਟਨ ਨੂੰ ਅੱਖਾਂ ਵਿਖਾਉਣ ਵਾਲਿਆਂ ਨੂੰ ਲੱਗੇਗਾ ਝਟਕਾ, ਮੰਤਰੀ ਮੰਡਲ 'ਚ ਫੇਰਬਦਲ ਦੀ ਚਰਚਾ
ਸੂਤਰਾਂ ਮੁਤਾਬਕ ਇਸ ਵਾਰ ਕਈ ਮੰਤਰੀਆਂ ਦੇ ਵਿਭਾਗਾਂ ਤੇ ਕੰਮਕਾਜ ਦੀ ਸਰਕਾਰ ਜਾਂਚ ਕਰੇਗੀ। ਇਸ ਆਧਾਰ 'ਤੇ ਉਨ੍ਹਾਂ ਦਾ ਕਾਰਜਕਾਲ ਵਧਾਉਣ ਬਾਰੇ ਸੋਚਿਆ ਜਾਵੇਗਾ। ਸੰਤੁਸ਼ਟੀ ਨਾ ਹੋਣ 'ਤੇ ਉਨ੍ਹਾਂ ਦੀ ਥਾਂ ਜ਼ਿੰਮੇਵਾਰੀ ਕਿਸੇ ਹੋਰ ਨੂੰ ਦਿੱਤੀ ਜਾ ਸਕਦੀ ਹੈ।
ਚੰਡੀਗੜ੍ਹ: ਕੈਪਟਨ ਸਰਕਾਰ ਦੇ ਤਿੰਨ ਸਾਲ ਮੁਕੰਮਲ ਹੋ ਚੁੱਕੇ ਹਨ ਜਦਕਿ ਬਾਕੀ ਦੋ ਸਾਲ ਬਚੇ ਹਨ। ਅਜਿਹੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ਦੇ ਵਿਸਥਾਰ 'ਤੇ ਵਿਚਾਰ ਕਰ ਰਹੇ ਹਨ। ਚਰਚਾ ਹੈ ਕਿ ਕਈ ਮੰਤਰੀਆਂ ਦੇ ਵਿਭਾਗਾਂ 'ਚ ਫੇਰਬਦਲ ਹੋ ਸਕਦਾ ਹੈ।
ਮੰਨਿਆ ਜਾ ਰਿਹਾ ਹੈ ਕਿ ਜਿਨ੍ਹਾਂ ਮੰਤਰੀਆਂ ਦੇ ਨਾਂ ਵਿਵਾਦਾਂ 'ਚ ਰਹੇ ਹਨ ਜਾਂ ਜੋ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਹਨ, ਉਨਾਂ ਦਾ ਫੇਰਬਦਲ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਮੌਜੂਦਾ ਸਮੇਂ ਚੀਫ਼ ਸੈਕਟਰੀ ਦੇ ਮਸਲੇ 'ਤੇ ਜਿਹੜੇ ਵਿਧਾਇਕਾਂ ਨੇ ਮੁੱਖ ਸਕੱਤਰ ਨੂੰ ਹਟਾਉਣ ਦੀ ਮੰਗ ਰੱਖੀ ਹੈ, ਉਨ੍ਹਾਂ ਨੂੰ ਮੰਤਰੀ ਮੰਡਲ 'ਚ ਥਾਂ ਮਿਲਣੀ ਮੁਸ਼ਕਲ ਹੈ। ਇਸ ਤੋਂ ਇਲਾਵਾ ਜਿਹੜੇ ਮੰਤਰੀਆਂ ਨੇ ਵੀ ਮੁੱਖ ਸਕੱਤਰ ਨੂੰ ਹਟਾਉਣ ਦਾ ਦਬਾਅ ਬਣਾਇਆ, ਉਨ੍ਹਾਂ 'ਤੇ ਵੀ ਤਲਵਾਰ ਲਟਕ ਸਕਦੀ ਹੈ।
ਸੂਤਰਾਂ ਮੁਤਾਬਕ ਇਸ ਵਾਰ ਕਈ ਮੰਤਰੀਆਂ ਦੇ ਵਿਭਾਗਾਂ ਤੇ ਕੰਮਕਾਜ ਦੀ ਸਰਕਾਰ ਜਾਂਚ ਕਰੇਗੀ। ਇਸ ਆਧਾਰ 'ਤੇ ਉਨ੍ਹਾਂ ਦਾ ਕਾਰਜਕਾਲ ਵਧਾਉਣ ਬਾਰੇ ਸੋਚਿਆ ਜਾਵੇਗਾ। ਸੰਤੁਸ਼ਟੀ ਨਾ ਹੋਣ 'ਤੇ ਉਨ੍ਹਾਂ ਦੀ ਥਾਂ ਜ਼ਿੰਮੇਵਾਰੀ ਕਿਸੇ ਹੋਰ ਨੂੰ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ: ਕਾਂਗਰਸੀ ਵਿਧਾਇਕ ਨਾਲ ਸਾਬਕਾ ਡੀਐਸਪੀ ਨੇ ਲਿਆ ਪੰਗਾ, ਹੁਣ ਕੇਸ ਦਰਜ
ਇਹ ਵੀ ਪੜ੍ਹੋ: ਦੋ ਮਹੀਨੇ ਬਾਅਦ ਦੇਸ਼ 'ਚ ਘਰੇਲੂ ਹਵਾਈ ਉਡਾਣਾਂ ਸ਼ੁਰੂ, ਦਿੱਲੀ ਤੋਂ ਉੱਡਿਆ ਪਹਿਲਾ ਜਹਾਜ਼
ਕੈਪਟਨ ਸਰਕਾਰ ਦੇ ਮੰਤਰੀ ਮੰਡਲ 'ਚ ਇਸ ਵੇਲੇ 16 ਮੰਤਰੀ ਹਨ ਜਦਕਿ 17ਵੇਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਹਨ। ਹਾਲਾਂਕਿ ਕਿਸ ਨੂੰ ਨਵੀਂ ਜ਼ਿੰਮੇਵਾਰੀ ਮਿਲਦੀ ਹੈ ਤੇ ਕਿਸ ਨੂੰ ਲਾਂਭੇ ਕੀਤਾ ਜਾਵੇਗਾ, ਇਹ ਤਾਂ ਆਉਣ ਵਾਲੇ ਦਿਨਾਂ 'ਚ ਹੀ ਪਤਾ ਲੱਗੇਗਾ ਪਰ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਵਿਭਾਗ ਸੁਰੱਖਿਅਤ ਮੰਨਿਆ ਜਾ ਰਿਹਾ ਕਿ ਉਨ੍ਹਾਂ ਕੋਲ ਵਿੱਤ ਮੰਤਰੀ ਦੀ ਜ਼ਿੰਮੇਵਾਰੀ ਹੀ ਰਹੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ