ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵੀਂ ਦਿੱਲੀ ’ਚ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਲਈ ਰਵਾਨਾ ਹੋਣਗੇ। ਇਸ ਤੋਂ ਇਲਾਵਾ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੇਂਦਰੀ ਸਿਹਤ, ਰਸਾਇਣ ਤੇ ਖਾਦ ਮੰਤਰੀ ਮਨਸੁਖ ਮੰਡਾਵੀਆ ਨੂੰ ਵੀ ਮਿਲਣਗੇ। ਕੈਪਟਨ ਤੇ ਸੋਨੀਆ ਗਾਂਧੀ ਦੀ ਇਹ ਮੁਲਾਕਾਤ ਨਵਜੋਤ ਸਿੱਧੂ ਦੇ ਪ੍ਰਦੇਸ਼ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰੀ ਹੋ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਵੱਲੋਂ ਕੈਪਟਨ ਨੂੰ ਦੁਪਹਿਰ 12 ਵਜੇ ਮਿਲਣ ਦਾ ਸਮਾਂ ਦਿੱਤਾ ਗਿਆ ਹੈ। ਇਸ ਮੀਟਿੰਗ ਨੂੰ ਇਸ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਕੈਪਟਨ ਇਸ ਦੌਰਾਨ ਸੋਨੀਆ ਗਾਂਧੀ ਨਾਲ ਮੰਤਰੀ ਮੰਡਲ ’ਚ ਫੇਰਬਦਲ ਨੂੰ ਲੈ ਕੇ ਚਰਚਾ ਕਰਨਗੇ।
ਸੂਤਰਾਂ ਮੁਤਾਬਕ ਨਵਜੋਤ ਸਿੱਧੂ ਦੇ ਪ੍ਰਦੇਸ਼ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਦੇ ਵਿਧਾਇਕਾਂ ਵੱਲੋਂ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਲੈ ਕੇ ਵੀ ਕੈਪਟਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਚਰਚਾ ਕਰ ਸਕਦੇ ਹਨ।
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹੋਣ ਜਾਂ ਵਿਧਾਇਕ ਮਦਨ ਲਾਲ ਜਲਾਲਪੁਰ, ਆਪਣੀ ਹੀ ਸਰਕਾਰ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਹਨ ਜਦਕਿ ਨਵਜੋਤ ਸਿੱਧੂ ਵੀ ਆਪਣੀ ਸਰਕਾਰ ਨੂੰ ਘੇਰਨ ’ਚ ਕੋਈ ਕਸਰ ਨਹੀਂ ਛੱਡ ਰਹੇ।
ਇਸ ਮੀਟਿੰਗ 'ਚ ਪੰਜਾਬ ਦੇ ਸਿਆਸੀ ਹਾਲਾਤ ’ਤੇ ਵੀ ਚਰਚਾ ਹੋਣੀ ਸੰਭਵ ਹੈ। ਇਸ ਸਮੇਂ ਪੰਜਾਬ ਕਾਂਗਰਸ ’ਚ ਸਭ ਤੋਂ ਜ਼ਿਆਦਾ ਚਰਚਾ ਮੰਤਰੀ ਮੰਡਲ ’ਚ ਫੇਰਬਦਲ ਨੂੰ ਲੈ ਕੇ ਹੈ ਕਿਉਂਕਿ ਪੰਜਾਬ ਕੈਬਨਿਟ ’ਚ ਨਵਜੋਤ ਸਿੱਧੂ ਵੱਲੋਂ ਮੰਤਰੀ ਅਹੁਦਾ ਛੱਡਣ ਤੋਂ ਬਾਅਦ ਇੱਕ ਸੀਟ ਪਹਿਲਾਂ ਤੋਂ ਹੀ ਖਾਲੀ ਹੈ, ਜਦਕਿ ਦੋ ਮੰਤਰੀਆਂ ਨੂੰ ਹਟਾਏ ਜਾਣ ਦੀ ਸੰਭਾਵਨਾ ਹੈ। ਅਜਿਹੇ ’ਚ ਜੇਕਰ ਸੋਨੀਆ ਗਾਂਧੀ ਮੰਤਰੀ ਮੰਡਲ ਫੇਰਬਦਲ ’ਤੇ ਮੋਹਰ ਲਾਉਂਦੇ ਹਨ ਤਾਂ ਪੰਜਾਬ ਸਰਕਾਰ ’ਚ ਛੇਤੀ ਹੀ ਮੰਤਰੀ ਮੰਡਲ ’ਚ ਨਵੇਂ ਚਿਹਰੇ ਦੇਖਣ ਨੂੰ ਮਿਲਣਗੇ।
ਕੈਪਟਨ ਕੇਂਦਰੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ। ਇਸ ਮੁਲਾਕਾਤ ਵਿਚ ਸਰਹੱਦੀ ਇਲਾਕਿਆਂ ’ਚ ਪਾਕਿਸਤਾਨ ਵੱਲੋਂ ਡਰੱਗਸ ਤੇ ਹਥਿਆਰਾਂ ਦੀ ਸਪਲਾਈ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਚਰਚਾ ਕੀਤੀ ਜਾਵੇਗੀ। ਸ਼ਨੀਵਾਰ ਰਾਤ ਨੂੰ ਹੀ ਅੰਮ੍ਰਿਤਸਰ ’ਚ ਤਾਰਾਂ ਦੇ ਨਜ਼ਦੀਕ ਡ੍ਰੋਨ ਜ਼ਰੀਏ ਆਰਡੀਐਕਸ ਟਿਫਿਨ ਬੰਬ ਤੇ ਵਿਸਫੋਟਕ ਸਮੱਗਰੀ ਦੀ ਖੇਪ ਸੁੱਟੀ ਗਈ ਸੀ।
ਸੋਨੀਆ ਗਾਂਧੀ ਨਾਲ ਕੈਪਟਨ ਦੀ ਮੁਲਾਕਾਤ, ਪੰਜਾਬ ਕੈਬਨਿਟ 'ਚ ਫੇਰਬਦਲ 'ਤੇ ਹੋ ਸਕਦੀ ਚਰਚਾ
ਏਬੀਪੀ ਸਾਂਝਾ
Updated at:
10 Aug 2021 09:02 AM (IST)
ਕੈਪਟਨ ਤੇ ਸੋਨੀਆ ਗਾਂਧੀ ਦੀ ਇਹ ਮੁਲਾਕਾਤ ਨਵਜੋਤ ਸਿੱਧੂ ਦੇ ਪ੍ਰਦੇਸ਼ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰੀ ਹੋ ਰਹੀ ਹੈ।
ਪੁਰਾਣੀ ਤਸਵੀਰ (Getty_Images)
NEXT
PREV
Published at:
10 Aug 2021 09:02 AM (IST)
- - - - - - - - - Advertisement - - - - - - - - -