ਪੜਚੋਲ ਕਰੋ

ਕੈਪਟਨ ਦੀ ਮੋਦੀ ਨੂੰ ਖੁੱਲ੍ਹੀ ਚੁਣੌਤੀ, 'ਅੱਗ' ਨਾਲ ਨਾ ਖੇਡਣ ਦੀ ਚੇਤਾਵਨੀ!

ਕੈਪਟਨ ਨੇ ਕੁਰਬਾਨੀ ਦਾ ਐਲਾਨ ਕਰਦੇ ਹੋਏ ਮੋਦੀ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਦੇ ਨਤੀਜੇ ਵਜੋਂ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਭੰਗ ਹੋ ਸਕਦੀ ਹੈ ਤੇ ਕੌਮੀ ਸੁਰੱਖਿਆ ਨੂੰ ਖ਼ਤਰਾ ਖੜ੍ਹਾ ਹੋ ਸਕਦਾ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਸਦਨ ਵਿੱਚ ਐਲਾਨ ਕੀਤਾ ਕਿ ਕਿਸਾਨਾਂ ਪ੍ਰਤੀ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਉਹ ਅਸਤੀਫਾ ਦੇਣ ਜਾਂ ਆਪਣੀ ਸਰਕਾਰ ਬਰਖ਼ਾਸਤ ਹੋਣ ਦੇਣ ਲਈ ਤਿਆਰ ਹਨ। ਕੈਪਟਨ ਦੇ ਇਸ ਐਲਾਨ ਤੋਂ ਇਹ ਵੀ ਝਲਕਦਾ ਹੈ ਕਿ ਅਗਲੇ ਸਮੇਂ ਵਿੱਚ ਪੰਜਾਬ ਤੇ ਕੇਂਦਰ ਸਰਕਾਰ ਵਿਚਾਲੇ ਟਕਰਾਅ ਹੋਰ ਤਿੱਖਾ ਹੋ ਸਕਦਾ ਹੈ। ਕੈਪਟਨ ਨੇ ਕੁਰਬਾਨੀ ਦਾ ਐਲਾਨ ਕਰਦੇ ਹੋਏ ਮੋਦੀ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਦੇ ਨਤੀਜੇ ਵਜੋਂ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਭੰਗ ਹੋ ਸਕਦੀ ਹੈ ਤੇ ਕੌਮੀ ਸੁਰੱਖਿਆ ਨੂੰ ਖ਼ਤਰਾ ਖੜ੍ਹਾ ਹੋ ਸਕਦਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਤੇ ਰੋਜ਼ੀ-ਰੋਟੀ 'ਤੇ ਲੱਤ ਵੱਜਣ ਦੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਕੈਪਟਨ ਨੇ ਕਿਹਾ,''ਮੈਂ ਅਸਤੀਫਾ ਦੇਣ ਤੋਂ ਨਹੀਂ ਡਰਦਾ। ਮੈਨੂੰ ਆਪਣੀ ਸਰਕਾਰ ਦੇ ਬਰਖ਼ਾਸਤ ਹੋ ਜਾਣ ਦਾ ਵੀ ਡਰ ਨਹੀਂ ਪਰ ਮੈਂ ਕਿਸਾਨਾਂ ਨੂੰ ਦੁੱਖਾਂ ਦੀ ਭੱਠੀ ਵਿੱਚ ਝੋਕਣ ਜਾਂ ਬਰਬਾਦ ਹੋਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵਾਂਗਾ।'' ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਓਪਰੇਸ਼ਨ ਬਲਿਊ ਸਟਾਰ ਦੇ ਸਮੇਂ ਸਿੱਖ ਸਿਧਾਂਤਾਂ ਉਪਰ ਹੋਏ ਹਮਲੇ ਨੂੰ ਸਮਰਥਨ ਜਾਂ ਪ੍ਰਵਾਨ ਕਰਨ ਦੀ ਬਜਾਏ ਉਨ੍ਹਾਂ ਨੇ ਅਸਤੀਫਾ ਦੇਣ ਦਾ ਰਾਹ ਹੀ ਚੁਣਿਆ ਸੀ। ਵਿਧਾਨ ਸਭਾ ’ਚ ਪੂਰੀ ਰਾਤ ਧਰਨਾ ਦੇਣ ਤੋਂ ਬਾਅਦ ਕੈਪਟਨ ਸਰਕਾਰ ’ਤੇ ਵਰ੍ਹੇ ਸੰਧਵਾਂ ਕੇਂਦਰ ਸਰਕਾਰ ਨੂੰ ਹਾਲਾਤ ਹੱਥਾਂ ਵਿੱਚੋਂ ਨਿਕਲਣ ਦੀ ਇਜਾਜ਼ਤ ਦੇਣ ਵਿਰੁੱਧ ਸਾਵਧਾਨ ਕਰਦਿਆਂ ਕੈਪਟਨ ਨੇ ਕਿਹਾ ਕਿ ਜੇਕਰ ਖੇਤੀ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਰੋਹ ਵਿੱਚ ਆਏ ਨੌਜਵਾਨ ਕਿਸਾਨਾਂ ਨਾਲ ਸੜਕਾਂ 'ਤੇ ਉੱਤਰ ਸਕਦੇ ਹਨ ਜਿਸ ਨਾਲ ਅਫਰਾ-ਤਫਰੀ ਫੈਲ ਜਾਵੇਗੀ। ਉਨ੍ਹਾਂ ਨੇ ਖ਼ਬਰਦਾਰ ਕਰਦਿਆਂ ਕਿਹਾ ਕਿ ਇਸ ਵੇਲੇ ਜੋ ਵਰਤਾਰਾ ਵਾਪਰ ਰਿਹਾ ਹੈ, ਇਸ ਨਾਲ ਸ਼ਾਂਤਮਈ ਮਾਹੌਲ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 80ਵੇਂ ਅਤੇ 90ਵੇਂ ਦੇ ਦਹਾਕੇ ਮੌਕੇ ਵੀ ਅਜਿਹਾ ਵੀ ਵਾਪਰਿਆ ਸੀ। ਉਨ੍ਹਾਂ ਕਿਹਾ ਕਿ ਚੀਨ ਤੇ ਪਾਕਿਸਤਾਨ ਦੀ ਆਪਸ ਵਿੱਚ ਗੰਢਤੁੱਪ ਹੈ ਤੇ ਉਹ ਸੂਬੇ ਦੇ ਅਮਨ-ਚੈਨ ਨੂੰ ਭੰਗ ਕਰਨ ਲਈ ਇਸ ਮੌਕੇ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰਨਗੇ ਜਿਸ ਨਾਲ ਕੌਮੀ ਸੁਰੱਖਿਆ ਨੂੰ ਗੰਭੀਰ ਖਤਰਾ ਖੜ੍ਹਾ ਹੋ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਮੌਜੂਦਾ ਸਥਿਤੀ ਨੂੰ ਲੈ ਕੇ ਬੇਚੈਨ ਤੇ ਪ੍ਰੇਸ਼ਾਨ ਹਨ ਅਤੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸਮਝਣਾ ਚਾਹੁੰਦੇ ਹਨ ਕਿ ਕੋਵਿਡ ਦੇ ਸੰਕਟ ਵਿੱਚ ਵੀ ਕਿਸਾਨਾਂ ਲਈ ਅਜਿਹੀ ਬਿਪਤਾ ਕਿਉਂ ਸਹੇੜ ਦਿੱਤੀ। ਕੈਪਟਨ ਵੱਲੋਂ ਵਿਧਾਨ ਸਭਾ 'ਚ ਪੇਸ਼ ਮਤੇ ਦਾ ਜਾਣੋ ਪੂਰਾ ਸੱਚ, ਕੀ ਕਿਸਾਨਾਂ ਨੂੰ ਹੋਏਗਾ ਲਾਭ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Advertisement
ABP Premium

ਵੀਡੀਓਜ਼

Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ
Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ
Embed widget