ਪੜਚੋਲ ਕਰੋ

ਪੰਜਾਬੀਆਂ ਨੂੰ ਲੱਗਦੇ ਰਹਿਣਗੇ ਬਿਜਲੀ ਦੇ ਝਟਕੇ, ਕੈਪਟਨ ਵੀ ਪਏ ਬਾਦਲਾਂ ਦੇ ਰਾਹ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਾਈਵੇਟ ਬਿਜਲੀ ਪਲਾਂਟਾਂ 'ਤੇ ਐਕਸ਼ਨ ਤੋਂ ਟਲ ਰਹੇ ਹਨ। ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਸਭ ਤੋਂ ਵੱਡਾ ਮੁੱਦ ਬਣਨ ਦੇ ਬਾਵਜੂਦ ਕੈਪਟਨ ਅਜੇ ਇਸ ਨੂੰ ਠੰਢੇ ਬਸਤੇ ਵਿੱਚ ਹੀ ਪਾ ਕੇ ਰੱਖਣ ਚਾਹੁੰਦੇ ਹਨ। ਮਹਿਲੀ ਬਿਜਲੀ ਦੇ ਮੁੱਦੇ 'ਤੇ ਕਸੂਤੀ ਘਿਰੀ ਕੈਪਟਨ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਨੂੰ ਦੋਸ਼ੀ ਠਹਿਰਾਉਂਦਿਆ ਵਾਈਟ ਪੇਪਰ ਜਾਰੀ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਕੈਪਟਨ ਇਸ ਤੋਂ ਟਾਲਾ ਵੱਟ ਰਹੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਾਈਵੇਟ ਬਿਜਲੀ ਪਲਾਂਟਾਂ 'ਤੇ ਐਕਸ਼ਨ ਤੋਂ ਟਲ ਰਹੇ ਹਨ। ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਸਭ ਤੋਂ ਵੱਡਾ ਮੁੱਦ ਬਣਨ ਦੇ ਬਾਵਜੂਦ ਕੈਪਟਨ ਅਜੇ ਇਸ ਨੂੰ ਠੰਢੇ ਬਸਤੇ ਵਿੱਚ ਹੀ ਪਾ ਕੇ ਰੱਖਣ ਚਾਹੁੰਦੇ ਹਨ। ਮਹਿਲੀ ਬਿਜਲੀ ਦੇ ਮੁੱਦੇ 'ਤੇ ਕਸੂਤੀ ਘਿਰੀ ਕੈਪਟਨ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਨੂੰ ਦੋਸ਼ੀ ਠਹਿਰਾਉਂਦਿਆ ਵਾਈਟ ਪੇਪਰ ਜਾਰੀ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਕੈਪਟਨ ਇਸ ਤੋਂ ਟਾਲਾ ਵੱਟ ਰਹੇ ਹਨ। ਕੈਪਟਨ ਨੇ ਸਦਨ ਵਿੱਚ ਦਿਖਾਇਆ ਕਿ ਪ੍ਰਾਈਵੇਟ ਥਰਮਲ ਬਿਜਲੀ ਪਲਾਂਟਾਂ ਬਾਰੇ ਵਾਈਟ ਪੇਪਰ ਤਿਆਰ ਕਰ ਲਿਆ ਗਿਆ ਹੈ। ਇਸ ਨੂੰ ਜਾਰੀ ਕਰਨ ਬਾਰੇ ਪੁੱਛਿਆ ਗਿਆ ਤਾਂ ਕੈਪਟਨ ਇਹ ਕਹਿ ਕੇ ਟਾਲ ਗਏ ਕਿ ਸੁਪਰੀਮ ਕੋਰਟ ਵਿੱਚ ਕੇਸ ਦੀ ਸੁਣਵਾਈ 16 ਮਾਰਚ ਨੂੰ ਹੈ। ਉਸ ਤੋਂ ਬਾਅਦ ਵਾਈਟ ਪੇਪਰ ਜਾਰੀ ਕਰ ਦਿੱਤਾ ਜਾਵੇਗਾ। ਹੁਣ ਵਿਰੋਧੀ ਧਿਰ ਕੈਪਟਨ ਸਰਕਾਰ ਨੂੰ ਘੇਰ ਰਹੀ ਹੈ ਕਿ ਪਹਿਲਾਂ ਕਿੰਨੇ ਕੁ ਕੇਸ ਸਰਕਾਰ ਨੇ ਜਿੱਤੇ ਹਨ। ਇਸ ਮਾਮਲੇ ਦਾ ਵੀ ਉਹੀ ਹਾਲ ਹੋਣਾ ਤੇ ਕੈਪਟਨ ਸਾਰੀ ਜ਼ਿੰਮੇਵਾਰੀ ਅਦਾਲਤ ਸਿਰ ਸੁੱਟ ਬਰੀ ਹੋ ਜਾਣਗੇ। ਦਿਲਚਸਪ ਹੈ ਕਿ ਹੁਣ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਅਕਾਲੀ-ਬੀਜੇਪੀ ਸਰਕਾਰ ਨੇ ਪ੍ਰਾਈਵੇਟ ਤਾਪ ਬਿਜਲੀ ਪਲਾਂਟਾਂ ਨਾਲ ਸਮਝੌਤੇ ਹੀ ਗਲਤ ਕੀਤੇ ਸੀ। ਇਸ ਨਾਲ ਸੂਬੇ ਦਾ ਪੈਸਾ ਪ੍ਰਾਈਵੇਟ ਕੰਪਨੀਆਂ ਕੋਲ ਜਾ ਰਿਹਾ ਹੈ। ਉਲਟਾ ਆਮ ਲੋਕਾਂ ਨੂੰ ਮਹਿੰਗੀ ਬਿਜਲੀ ਖਰੀਦਣੀ ਪੈ ਰਹੀ ਹੈ ਕਿਉਂਕਿ ਇਸ ਸਮਝੌਤੇ ਕਾਰਨ ਹੀ ਲੋਕਾਂ ਨੂੰ ਮਹਿੰਗੀ ਬਿਜਲੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਹ ਵੀ ਸੱਚ ਹੈ ਕਿ ਚਾਹੇ ਸਮਝੌਤੇ ਅਕਾਲ ਦਲ ਦੀ ਸਰਕਾਰ ਨੇ ਕੀਤੇ ਸੀ ਪਰ ਕੈਪਟਨ ਸਰਕਾਰ ਵੀ ਪਿਛਲੀ ਪ੍ਰਾਈਵੇਟ ਤਾਪ ਬਿਜਲੀ ਪਲਾਂਟਾਂ ਦੇ ਮਾਲਕਾਂ ਨੂੰ ਸਥਾਈ ਰਾਸ਼ੀ (ਫਿਕਸਡ ਚਾਰਜ) ਦੇ ਰੂਪ ਵਿੱਚ ਪੈਸਾ ਅਦਾ ਕਰਦੀ ਆ ਰਹੀ ਹੈ। ਪੰਜਾਬ ਸਰਕਾਰ ਨੇ ਪਿਛਲੇ ਪੰਜ ਸਾਲਾਂ (2015 ਤੋਂ 2019) ਵਿੱਚ ਬਿਨਾਂ ਬਿਜਲੀ ਖਰੀਦੇ ਇਨ੍ਹਾਂ ਨੂੰ 12,967 ਕਰੋੜ ਰੁਪਏ ਅਦਾ ਕੀਤੇ ਹਨ। ਪਿਛਲੀ ਸਰਕਾਰ 6,553 ਕਰੋੜ ਰੁਪਏ ਤੇ ਕੈਪਟਨ ਸਰਕਾਰ 6,414 ਕਰੋੜ ਰੁਪਏ ਫਿਕਸਡ ਚਾਰਜਿਜ਼ ਦੇ ਰੂਪ ਵਿੱਚ ਅਦਾ ਕਰ ਚੁੱਕੀ ਹੈ। ਇਨ੍ਹਾਂ ਤਿੰਨ ਪਲਾਂਟਾਂ ਵਿੱਚ ਤਲਵੰਡੀ ਸਾਬੋ, ਨਾਭਾ ਥਰਮਲ ਪਲਾਂਟ ਤੇ ਜੀਵੀਕੇ ਗੋਇੰਦਵਾਲ ਸ਼ਾਮਲ ਹਨ। ਤਿੰਨੇ ਪਲਾਂਟਾਂ ਨੇ ਲਗਪਗ 25,000 ਕਰੋੜ ਰੁਪਏ ਦਾ ਨਿਵੇਸ਼ ਕਰਕੇ ਨਵੇਂ ਪਲਾਂਟ ਲਾਏ ਹਨ ਤੇ ਇਨ੍ਹਾਂ ਪਲਾਂਟਾਂ ਦੇ ਮਾਲਕਾਂ ਨਾਲ ਪਿਛਲੀ ਸਰਕਾਰ ਨੇ 25 ਸਾਲ ਦਾ ਸਮਝੌਤਾ ਕੀਤਾ ਹੈ ਜਿਸ ਤਹਿਤ ਇਨ੍ਹਾਂ ਨੂੰ ਫਿਕਸਡ ਚਾਰਜਿਜ਼ ਦੇ ਰੂਪ ਵਿੱਚ 77,000 ਕਰੋੜ ਰੁਪਏ ਅਦਾ ਕਰਨੇ ਪੈਣਗੇ। ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਮਿਲੀ ਜਾਣਕਾਰੀ ਅੁਨਸਾਰ ਸਰਕਾਰ ਨੇ ਸਾਲ 2014 ਤੋਂ ਸਤੰਬਰ 2016 ਤੱਕ 13,822 ਕਰੋੜ ਰੁਪਏ ਦੀ ਬਿਜਲੀ ਖਰੀਦੀ। ਇਹ ਬਿਜਲੀ 3.34 ਰੁਪਏ ਤੋਂ 3.41 ਰੁਪਏ ਪ੍ਰਤੀ ਯੂਨਿਟ ਪਈ ਸੀ। ਪਿਛਲੀ ਸਰਕਾਰ ਨੇ ਥਰਮਲ ਪਲਾਂਟ ਲੱਗਣ ਤੋਂ ਬਾਅਦ ਸਾਲ 2016 ਵਿੱਚ ਬਿਜਲੀ 3.90 ਰੁਪਏ ਪ੍ਰਤੀ ਯੂਨਿਟ ਵੇਚਣ ਲਈ 19 ਟੈਂਡਰ ਲਾਏ ਸਨ ਪਰ ਪੂਰੇ ਦੇਸ਼ ਵਿੱਚੋਂ ਕਿਸੇ ਨੇ ਬਿਜਲੀ ਖਰੀਦਣ ਲਈ ਹਾਮੀ ਨਹੀਂ ਭਰੀ ਤਾਂ ਬਾਦਲ ਸਰਕਾਰ ਪ੍ਰਾਈਵੇਟ ਥਰਮਲ ਪਲਾਂਟਾਂ ਕੋਲੋਂ ਪੰਜ ਰੁਪਏ ਤੋਂ ਲੈ ਕੇ 6.32 ਰੁਪਏ ਪ੍ਰਤੀ ਯੂਨਿਟ ਬਿਜਲੀ ਕਿਉਂ ਖਰੀਦਦੀ ਰਹੀ। ਪੰਜਾਬ ਸਰਕਾਰ ਨੇ ਬਿਜਲੀ ਦਾ ਉਤਪਾਦਨ ਸ਼ੁਰੂ ਕਰਨ ਵਾਲੇ ਪ੍ਰਾਈਵੇਟ ਪਲਾਂਟਾਂ ਵਿਰੁੱਧ ਕਾਰਵਾਈ ਕਰ ਕੇ ਜੁਰਮਾਨੇ ਦੇ ਤੌਰ ’ਤੇ ਪੈਸਾ ਲੈਣਾ ਸੀ ਪਰ ਉਹ ਪੈਸਾ ਵੀ ਲੈਣ ਵਿੱਚ ਅਸਫਲ ਹੋ ਗਿਆ। ਤਲਵੰਡੀ ਸਾਬੋ ਪਲਾਂਟ ਨੇ ਬਿਜਲੀ ਉਤਪਾਦਨ 31 ਅਗਸਤ 2012 ਨੂੰ ਸ਼ੁਰੂ ਕਰਨਾ ਸੀ ਪਰ ਇਸ ਦੇ ਪਹਿਲੇ ਯੂਨਿਟ ਨੇ ਪੰਜ ਮਈ 2014 ਤੋਂ ਉਤਪਾਦਨ ਸ਼ੁਰੂ ਕੀਤਾ। ਇਸ ਦੌਰਾਨ ਤਾਪ ਬਿਜਲੀ ਪਲਾਂਟਾਂ ਕੋਲੋਂ 1231 ਕਰੋੜ ਰੁਪਏ ਵਸੂਲੇ ਜਾਣੇ ਸਨ ਪਰ ਵਸੂਲੀ ਨੋਟਿਸ ਦੇਰੀ ਨਾਲ ਦਿੱਤੇ ਗਏ। ਇਸ ਮਗਰੋਂ ਪ੍ਰਾਈਵੇਟ ਮਾਲਕ ਅਦਾਲਤ ਵਿੱਚ ਚਲੇ ਗਏ ਤੇ ਅਦਾਲਤ ਨੇ ਰੈਗੂਲੇਟਰ ਨੂੰ ਫੈਸਲਾ ਕਰਨ ਦੇ ਹੁਕਮ ਦੇ ਦਿੱਤੇ। ਬਿਜਲੀ ਲਾਈਨਾਂ ਸਮੇਂ ਸਿਰ ਨਾ ਪਾਏ ਜਾਣ ਕਰਕੇ ਰੈਗੂਲੇਟਰ ਨੇ ਫੈਸਲਾ ਮਾਲਕਾਂ ਦੇ ਹੱਕ ਵਿੱਚ ਦੇ ਦਿੱਤਾ ਜਦੋਂ ਕਿ ਲਾਈਨਾਂ ਟਰਾਂਸਕੋ ਨੇ ਪਾਉਣੀਆਂ ਸਨ, ਨਾ ਪੰਜਾਬ ਰਾਜ ਬਿਜਲੀ ਨਿਗਮ ਲਿਮਿਟਡ ਨੇ ਪਰ ਇਸ ਦਾ ਨੁਕਸਾਨ ਬਿਜਲੀ ਨਿਗਮ ਨੂੰ ਝੱਲਣਾ ਪਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Advertisement
ABP Premium

ਵੀਡੀਓਜ਼

Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓAmritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨExclusive Sheetal Angural ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Embed widget