ਪੰਜਾਬ ਦੀ ਸਿਆਸਤ 'ਚ ਸਿਫ਼ਰ ਹੋਏ ਕੈਪਟਨ, ਭਾਜਪਾ ਅਤੇ ਢੀਂਡਸਾ ਗਰੁੱਪ ਦਾ ਗੱਠਜੋੜ ਵੀ ਸਿਫ਼ਰ ਸਾਬਤ ਹੋਵੇਗਾ : ਭਗਵੰਤ ਮਾਨ
ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਬਣੀ ਸਾਂਝ ਨੂੰ ਸਿਰੇ ਦੀ ਸਿਆਸੀ ਮੌਕਾਪ੍ਰਸਤੀ ਕਰਾਰ ਦਿੰਦੇ ਹੋਏ
ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਬਣੀ ਸਾਂਝ ਨੂੰ ਸਿਰੇ ਦੀ ਸਿਆਸੀ ਮੌਕਾਪ੍ਰਸਤੀ ਕਰਾਰ ਦਿੰਦੇ ਹੋਏ ਕਿਹਾ ਕਿ ਲੋਕਾਂ ਦੀ ਕਚਹਿਰੀ ਇਹਨਾਂ ਮੌਕਾਪ੍ਰਸਤਾਂ ਨੂੰ ਅਮਲੀ ਰੂਪ 'ਚ ਸਮਝਾ ਦੇਵੇਗੀ ਕਿ ਇਕੱਲੀਆਂ ਸਿਫ਼ਰਾਂ ਜਿੰਨੀਆਂ ਮਰਜ਼ੀ ਜੁੜ ਜਾਣ ਪਰ ਜੋੜ ਸਿਫ਼ਰ (ਜ਼ੀਰੋ) ਹੀ ਰਹੇਗਾ।
ਭਗਵੰਤ ਮਾਨ ਨੇ ਪਵਿੱਤਰ ਗੀਤਾ ਦੇ ਉਪਦੇਸ਼ ਦਾ ਹਵਾਲਾ ਦਿੰਦਿਆਂ ਕਿਹਾ, ''ਜੋ ਹੋ ਰਿਹਾ, ਚੰਗਾ ਹੋ ਰਿਹਾ ਅਤੇ ਜੋ ਹੋਵੇਗਾ, ਉਹ ਵੀ ਚੰਗਾ ਹੀ ਹੋਵੇਗਾ, ਕਿਉਂਕਿ ਪੰਜਾਬ ਦੀ ਜਨਤਾ ਮੌਕਾਪ੍ਰਸਤ ਅਤੇ ਸਵਾਰਥੀ ਆਗੂਆਂ ਦੇ ਦਿਨ ਪ੍ਰਤੀ ਦਿਨ ਉਤਰ ਰਹੇ ਮਖੌਟਿਆਂ ਨੂੰ ਬੜੀ ਬਰੀਕੀ ਨਾਲ ਦੇਖ ਰਹੀ ਹੈ। ਨਤੀਜਣ ਇਹਨਾਂ ਸਿਆਸੀ ਮੌਕਾਪ੍ਰਸਤਾਂ ਦੇ ਲੱਛਣ ਦੇਖ ਕੇ ਲੋਕ ਪੱਕਾ ਮਨ ਬਣਾ ਚੁੱਕੇ ਹਨ, ਕਿ ਇਸ ਵਾਰ ਪਿਛਲੀਆਂ ਗ਼ਲਤੀਆਂ ਨਹੀਂ ਦੁਹਰਾਈਆਂ ਜਾਣਗੀਆਂ ਅਤੇ ਇੱਕ ਮੌਕਾ ਆਮ ਆਦਮੀ ਪਾਰਟੀ ਰਾਹੀਂ ਆਪਣੇ ਆਪ ਨੂੰ ਦਿੱਤਾ ਜਾਵੇਗਾ।'
ਭਗਵੰਤ ਮਾਨ ਨੇ ਭਾਜਪਾ, ਕੈਪਟਨ ਅਤੇ ਢੀਂਡਸਾ ਗਰੁੱਪ 'ਤੇ ਤੰਜ ਕਸਦਿਆਂ ਕਿਹਾ, ''ਹੁਣ ਜਦੋਂ ਤੁਹਾਡਾ ਪੁਰਾਣਾ ਨਾਪਾਕ ਗੱਠਜੋੜ ਜੱਗ ਜ਼ਾਹਿਰ ਹੋ ਹੀ ਗਿਆ ਹੈ ਤਾਂ ਆਪਣੀਆਂ ਸਿਫ਼ਰਾਂ ਨਾਲ ਬੇਸ਼ੱਕ ਬਾਦਲਾਂ ਵਾਲੀ ਸਿਫ਼ਰ ਵੀ ਜੋੜ ਲਵੋ ਪਰ ਨਤੀਜਾ ਫੇਰ ਵੀ ਸਿਫ਼ਰ ਹੀ ਰਹੇਗਾ। ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਕੋਈ ਇੱਕ ਕਾਰਨ ਜਾਂ ਵਜ੍ਹਾ ਦੱਸ ਦੇਣ ਕਿ ਲੋਕ ਇੱਕ ਵੀ ਵੋਟ ਉਨ੍ਹਾਂ ਨੂੰ ਕਿਉਂ ਦੇਣ ? ਉਲਟਾ ਪੰਜਾਬ ਦੇ ਲੋਕ ਪੁੱਛਣ ਲਈ ਤਿਆਰ ਬਰ ਤਿਆਰ ਬੈਠੇ ਹਨ ਕਿ 2017 'ਚ ਲੋਕਾਂ ਵੱਲੋਂ ਦਿੱਤੇ ਗਏ ਜ਼ਬਰਦਸਤ ਫ਼ਤਵੇ ਦੀ ਐਸੀ- ਤੈਸੀ ਕਰਕੇ ਕੈਪਟਨ ਸਾਢੇ ਚਾਰ ਸਾਲ ਆਪਣੇ ਸ਼ਾਹੀ ਫਾਰਮ ਹਾਊਸ 'ਚੋਂ ਬਾਹਰ ਕਿਉਂ ਨਹੀਂ ਨਿਕਲੇ?
ਇਹ ਵੀ ਪੜ੍ਹੋ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਬਿਆਨ ਨੂੰ ਲੈ ਕੇ ਵਿਵਾਦਾਂ 'ਚ ਘਿਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490






















