ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿੱਖ ਪੰਜਾਬ ਤੋਂ ਦੱਸ ਲੱਖ ਮਜ਼ਦੂਰਾਂ ਨੂੰ ਦੂਜੇ ਸੂਬਿਆਂ 'ਚ ਭੇਜਣ ਲਈ ਵਿਸ਼ੇਸ਼ ਟ੍ਰੇਨ ਚਲਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਬੱਸਾਂ ਰਾਹੀਂ ਇਨ੍ਹੇਂ ਮਜ਼ਦੂਰਾਂ ਨੂੰ ਵਾਪਸ ਭੇਜਣਾ ਸੰਭਵ ਨਹੀਂ ਹੈ।


ਗ੍ਰਹਿ ਮੰਤਰਾਲੇ ਨੇ ਦੂਜੇ ਰਾਜਾਂ ਵਿੱਚ ਫਸੇ ਕਾਮਿਆਂ, ਵਿਦਿਆਰਥੀਆਂ ਅਤੇ ਸ਼ਰਧਾਲੂਆਂ ਨੂੰ ਸੜਕ ਰਾਹੀਂ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਪਰ ਰਾਜਾਂ ਦੀ ਸਰਹੱਦ 'ਤੇ ਉਨ੍ਹਾਂ ਦੀ ਸਕ੍ਰੀਨਿੰਗ ਅਤੇ ਕੁਆਰੰਟੀਨ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਸਨ।

ਕੈਪਟਨ ਅਮਰਿੰਦਰ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਜੋ ਬਿਹਾਰ, ਯੂਪੀ ਅਤੇ ਝਾਰਖੰਡ ਤੋਂ ਰੁਜ਼ਗਾਰ ਲਈ ਪੰਜਾਬ ਆਏ ਸਨ, ਕੋਵੀਡ -19 ਦੇ ਫੈਲਣ ਕਾਰਨ ਇਹ ਲੋਕ ਆਪਣੇ-ਆਪਣੇ ਰਾਜਾਂ ਵਿੱਚ ਪਰਤਣ ਦੀ ਇੱਛਾ ਰੱਖਦੇ ਹਨ।

ਫਸੇ ਪ੍ਰਵਾਸੀਆਂ ਅਤੇ ਹੋਰਾਂ ਦੀ ਵਾਪਸੀ ਬਾਰੇ ਕੇਂਦਰ ਦੀ ਸਲਾਹ ਦੇ ਜਵਾਬ ਵਿੱਚ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਸੂਚੀ ਤਿਆਰ ਕਰਨ ਤਾਂ ਜੋ ਸਹੀ ਤਾਲਮੇਲ ਨਾਲ ਉਨ੍ਹਾਂ ਨੂੰ ਵਾਪਸ ਭੇਜਿਆ ਜਾ ਸਕੇ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਫਸੇ ਪ੍ਰਵਾਸੀਆਂ ਦੀ ਵਾਪਸੀ ਨਾਲ ਤਾਲਮੇਲ ਬਣਾਉਣ ਲਈ ਹਰੇਕ ਰਾਜ ਨੂੰ ਇੱਕ ਅਧਿਕਾਰੀ ਨਿਯੁਕਤ ਕੀਤਾ ਗਿਆ ਸੀ।