Car Accident In Batala : ਪੰਜਾਬ ਦੇ ਗੁਰਦਾਸਪੁਰ 'ਚ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਬਟਾਲਾ 'ਚ ਵਾਪਰਿਆ ਹੈ। ਤੇਜ਼ ਰਫਤਾਰ ਟਰੱਕ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਕਾਰ ਵਿੱਚ 6 ਲੋਕ ਸਵਾਰ ਸਨ। ਜਿਸ 'ਚੋਂ ਚਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋ ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇੱਕ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਪਿੰਡ ਮਿਸ਼ਰਪੁਰਾ 'ਚ ਪੈਟਰੋਲ ਪੰਪ ਨੇੜੇ ਵਾਪਰਿਆ ਹਾਦਸਾ


ਇਹ ਹਾਦਸਾ ਬਟਾਲਾ ਦੇ ਪਿੰਡ ਮਿਸ਼ਰਪੁਰਾ ਵਿੱਚ ਇੱਕ ਪੈਟਰੋਲ ਪੰਪ ਨੇੜੇ ਵਾਪਰਿਆ। ਆਲਟੋ ਕਾਰ ਨੰਬਰ ਪੀਬੀ 18 ਐਚ 7799 ਵਿੱਚ ਸਵਾਰ ਇੱਕ ਪਰਿਵਾਰ ਦੇ ਮੈਂਬਰ ਇੱਕ ਵਿਆਹ ਸਮਾਗਮ ਤੋਂ ਘਰ ਜਾ ਰਹੇ ਸਨ। ਫਿਰ ਰਸਤੇ ਵਿੱਚ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਲਾ ਰਹੇ ਆਸ਼ੂ ਸਿੰਘ, ਮਾਤਾ ਸ਼ਿੰਦਰ ਕੌਰ ਵਾਸੀ ਬਟਾਲਾ, ਪਤੀ-ਪਤਨੀ ਗਗਨਜੋਤ ਕੌਰ ਅਤੇ ਪਰਮਜੀਤ ਵਾਸੀ ਚਹਿਲ ਕਲਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਆਸਪਾਸ ਦੇ ਲੋਕਾਂ ਨੇ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ।


ਹਸਪਤਾਲ 'ਚ ਬੱਚੀ ਦੀ ਮੌਤ 


ਦੋ ਬੱਚਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਬੱਚੀ ਨੇ ਵੀ ਇਲਾਜ ਦੌਰਾਨ ਦਮ ਤੋੜ ਦਿੱਤਾ। ਦੂਜੇ ਲੜਕੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੋ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



ਮੋਟਰਸਾਈਕਲ ਨਾਲ ਵੀ ਵਾਪਰਿਆ ਹਾਦਸਾ


ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਨੇ ਪਹਿਲਾਂ ਵੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਸੀ ਪਰ ਉਹ ਮਾਮੂਲੀ ਸੱਟਾਂ ਲੱਗਣ ਨਾਲ ਵਾਲ-ਵਾਲ ਬਚ ਗਿਆ। ਬਾਅਦ ਵਿੱਚ ਇਹੀ ਕਾਰ ਮਹਿਤਾ ਵਾਲੇ ਪਾਸੇ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ ਅਤੇ ਪਰਿਵਾਰ ਦੇ 5 ਜੀਆਂ ਦੀ ਜਾਨ ਚਲੀ ਗਈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।