Accident News: ਧਾਰਮਿਕ ਸਥਾਨ ਤੋਂ ਆ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 2 ਗੰਭੀਰ ਜ਼ਖ਼ਮੀ
Punjab News: ਹੁਸ਼ਿਆਰਪੁਰ ਦੇ ਮੁਕੇਰੀਆਂ ਨੇੜੇ ਮੁਕੇਰੀਆਂ ਹਾਜੀਪੁਰ ਮੁੱਖ ਮਾਰਗ 'ਤੇ ਇਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ।
Punjab News: ਹੁਸ਼ਿਆਰਪੁਰ ਦੇ ਮੁਕੇਰੀਆਂ ਨੇੜੇ ਮੁਕੇਰੀਆਂ ਹਾਜੀਪੁਰ ਮੁੱਖ ਮਾਰਗ 'ਤੇ ਇਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਕਾਰ ਦਰੱਖਤ ਨਾਲ ਇੰਨੀ ਜ਼ਬਰਦਸਤ ਟਕਰਾਈ ਕਿ ਪੂਰੀ ਤਰ੍ਹਾਂ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਦਾ ਕਾਰਨ ਕਾਰ ਚਾਲਕ ਨੂੰ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ ਕਿ ਹਾਜੀਪੁਰ ਵਲੋਂ ਆ ਰਹੀ ਕਾਰ ਸਿੱਧੀ ਦਰੱਖਤ ਨਾਲ ਟਕਰਾ ਗਈ। ਕਾਰ ਵਿੱਚ ਦੋ ਬੱਚਿਆਂ ਸਮੇਤ ਕੁੱਲ ਪੰਜ ਲੋਕ ਸਵਾਰ ਸਨ। ਰਾਹਗੀਰਾਂ ਦੀ ਮਦਦ ਨਾਲ ਕਾਰ 'ਚ ਫਸੇ ਸਾਰੇ ਲੋਕਾਂ ਨੂੰ ਬਾਹਰ ਕੱਢ ਕੇ ਮੁਕੇਰੀਆਂ ਹਸਪਤਾਲ ਪਹੁੰਚਾਇਆ ਗਿਆ ਹੈ। ਕਾਰ 'ਚ ਸਵਾਰ ਦੋਵੇਂ ਵਿਅਕਤੀ ਜੈੇਸ਼ ਮਹੰਤ ਅਤੇ ਉਸ ਦੀ ਭੈਣ ਵਾਸੀ ਨਿਊ ਕਲੌਨੀ ਮੁਕੇਰੀਆਂ ਦੀ ਮੌਤ ਹੋ ਗਈ ਹੈ ਅਤੇ ਬਾਕੀ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Ludhiana News: ਨੈਸ਼ਨਲ ਹਾਈਵੇਅ 'ਤੇ ਪਲਟਿਆ ਤੇਲ ਦਾ ਟੈਂਕਰ, ਵੱਡਾ ਹਾਦਸਾ ਹੋਣ ਤੋਂ ਟਲਿਆ, ਮਸਾ ਬਚੀ ਡਰਾਈਵਰ ਦੀ ਜਾਨ