Jalandhar News: ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਪਰਤ ਰਹੀ ਗੱਡੀ ਹਾਦਸੇ ਦਾ ਸ਼ਿਕਾਰ, ਤਿੰਨ ਮੌਤਾਂ, 23 ਯਾਤਰੀ ਜ਼ਖਮੀ
Jalandhar News: ਕਪੂਰਥਲਾ ਦੇ ਗੋਇੰਦਵਾਲ ਸਾਹਿਬ ਰੋਡ 'ਤੇ ਐਤਵਾਰ ਦੇਰ ਸ਼ਾਮ ਥਾਣਾ ਫੱਤੂਢੀਂਗਾ ਨੇੜੇ ਮਹਿੰਦਰਾ ਬਲੇਰੋ ਪਿਕਅੱਪ ਤੇ ਵਰਨਾ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 23 ਲੋਕ ਗੰਭੀਰ ਜ਼ਖਮੀ ਹੋ ਗਏ।
Jalandhar News: ਕਪੂਰਥਲਾ ਦੇ ਗੋਇੰਦਵਾਲ ਸਾਹਿਬ ਰੋਡ 'ਤੇ ਐਤਵਾਰ ਦੇਰ ਸ਼ਾਮ ਥਾਣਾ ਫੱਤੂਢੀਂਗਾ ਨੇੜੇ ਮਹਿੰਦਰਾ ਬਲੇਰੋ ਪਿਕਅੱਪ ਤੇ ਵਰਨਾ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 23 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਫੱਤੂਢੀਂਗਾ ਦੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਾਸਲ ਜਾਣਕਾਰੀ ਮੁਤਾਬਕ ਮਹਿੰਦਰਾ ਬੋਲੈਰੋ ਪਿਕਅੱਪ (ਪੀਬੀ-04-ਵੀ-7132) 'ਚ ਸਵਾਰ ਵਿਅਕਤੀ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਨੰਗਲੀ ਦੇ ਵਸਨੀਕ ਹਨ। ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਿੰਡ ਆ ਰਹੇ ਸਨ। ਰਸਤੇ 'ਚ ਫੱਤੂਢੀਂਗਾ ਨੇੜੇ ਮੁੰਡੀ ਮੋੜ ਉਪਰ ਵਰਨਾ ਕਾਰ (ਡੀਐਲ-8ਸੀ-ਏ.ਈ.-5075) ਨਾਲ ਟਕਰਾਉਣ ਕਾਰਨ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ: Amritpal Mother: ਇਸ ਵਜ੍ਹਾ ਕਰਕੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਅਤੇ ਚਾਚੇ ਨੂੰ ਕੀਤਾ ਗ੍ਰਿਫ਼ਤਾਰ, ਸਾਹਮਣੇ ਆਇਆ ਅਸਲ ਕਾਰਨ
ਸੜਕ ਹਾਦਸੇ ਦੌਰਾਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਤੇ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕ ਔਰਤਾਂ ਵਿੱਚ ਅਮਰੀਕ ਕੌਰ ਤੇ ਗੁਰਮੀਤ ਕੌਰ ਸ਼ਾਮਲ ਹਨ। ਕਾਰ ਚਾਲਕ ਗੁਰਪ੍ਰੀਤ ਸਿੰਘ ਗੋਪੀ ਵਾਸੀ ਸੁਲਤਾਨਪੁਰ ਲੋਧੀ ਦੀ ਵੀ ਮੌਕੇ ’ਤੇ ਹੀ ਮੌਤ ਹੋ ਗਈ।
ਜ਼ਖ਼ਮੀਆਂ ਵਿੱਚ ਕਿਰਨਦੀਪ ਕੌਰ, ਕੁਲਵੰਤ ਕੌਰ, ਪੂਜਾ, ਸੁਮਨਦੀਪ ਸਿੰਘ, ਅਭਿਜੋਤ, ਹਰਚਰਨ ਸਿੰਘ, ਹਰਜਿੰਦਰ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਸੀਰਤ, ਗੁਰਜੀਤ, ਪ੍ਰਨੀਤ, ਸ਼ਿਵਜੋਤ ਸਿੰਘ, ਹਰਪ੍ਰੀਤ ਕੌਰ, ਗੀਤਾ, ਸੁਮਿਤ, ਗੁਰਜੋਤ, ਅਮਨਪ੍ਰੀਤ ਸਿੰਘ, ਸਿਮਰਨਜੀਤ ਕੌਰ, ਅਰਜਨ ਸਿੰਘ, ਸੁਮਨਪ੍ਰੀਤ, ਸਨਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਕੁਲਵਿੰਦਰ ਕੌਰ ਸ਼ਾਮਲ ਹਨ। ਘਟਨਾ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਦੋ ਬੱਚਿਆਂ ਤੇ ਦੋ ਹੋਰ ਮਰੀਜ਼ਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।