ਹੁਸ਼ਿਆਰਪੁਰ : ਹੁਸ਼ਿਆਰਪੁਰ 'ਚ ਕਾਰ ਅਤੇ ਕੈਂਟਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਾਰ ਚਾਲਕ ਅਤੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ (Road Accidentਮਾਹਿਲਪੁਰ-ਗੜ੍ਹਸ਼ੰਕਰ ਰੋਡ 'ਤੇ ਪਿੰਡ ਨਰਿਆਲਾ ਨੇੜੇ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦਸੂਹਾ ਵਾਸੀ ਅਮਨਦੀਪ ਸਿੰਘ ਦੀ ਪਤਨੀ ਜਗਜੀਤ ਕੌਰ (41) ਆਪਣੀ ਛੋਟੀ ਲੜਕੀ ਕਿਰਨਜੋਤ ਕੌਰ (5) ਨਾਲ ਆਪਣੀ ਮਾਤਾ ਗੁਰਦੀਪ ਕੌਰ (70) ਪਤਨੀ ਹਰਨੌਨਿਹਾਲ ਸਿੰਘ ਨੂੰ ਆਪਣੇ ਜੱਦੀ ਪਿੰਡ ਚੱਕ ਹੋਲਗਰ (ਸ੍ਰੀ ਆਨੰਦਪੁਰ ਸਾਹਿਬ ) ਛੱਡਣ ਜਾ ਰਹੀ ਸੀ। 

ਰਸਤੇ ਵਿੱਚ ਗੱਡੀ ਨੂੰ ਓਵਰਟੇਕ ਕਰਦੇ ਸਮੇਂ ਕਾਰ ਬੇਕਾਬੂ ਹੋ ਕੇ ਗੜ੍ਹਸ਼ੰਕਰ ਤੋਂ ਮਾਹਿਲਪੁਰ ਵੱਲ ਆ ਰਹੇ ਸੀਮਿੰਟ ਨਾਲ ਭਰੇ ਕੈਂਟਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਹੀਰਾ ਲਾਲ, ਗੁਰਦੀਪ ਕੌਰ ਅਤੇ ਜਗਜੀਤ ਕੌਰ ਦੀ ਮੌਤ ਹੋ ਗਈ ਜਦਕਿ ਜ਼ਖ਼ਮੀ ਲੜਕੀ ਕਿਰਨਜੋਤ ਕੌਰ ਨੂੰ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ ਅਤੇ ਉਸ ਦੀ ਹਾਲਤ ਨਾਜ਼ੁਕ ਗੰਭੀਰ ਸੀ। 


 

ਇਸ ਤੋਂ ਬਾਅਦ ਉਸ ਨੂੰ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਵੀ ਮੌਤ ਹੋ ਗਈ। ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਮਾਹਿਲਪੁਰ ਦੀ ਪੁਲੀਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ 'ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਹੈ।

 

ਦੱਸ ਦੇਈਏ ਕਿ ਸੜਕੀ ਹਾਦਸਿਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ ਤੇ ਨਿੱਤ ਰੋਜ਼ ਸੜਕਾਂ ’ਤੇ ਮਨੁੱਖੀ ਖ਼ੂਨ ਡੁਲਦਾ ਹੈ। ਰੋਜ਼ਾਨਾ ਲੱਖਾਂ-ਕਰੋੜਾਂ ਰੁਪਏ ਦੀ ਮਸ਼ੀਨਰੀ ਨੁਕਸਾਨੀ ਜਾਂਦੀ ਹੈ। ਇਸ ਦਾ ਕਾਰਨ ਵੱਧ ਰਹੀ ਵਾਹਨਾਂ ਦੀ ਗਿਣਤੀ, ਮਾੜੀਆਂ ਸੜਕਾਂ , ਵਹੀਕਲ ਚਲਾਉਣ ਸਮੇਂ ਮੋਬਾਇਲ ਫ਼ੋਨ ਦੀ ਵਰਤੋਂ ਕਰਨ, ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਆਦਿ ਨੂੰ ਮੰਨਿਆ ਗਿਆ ਹੈ। 

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।