ਫਿਰੋਜ਼ਪੁਰ : ਫਿਰੋਜ਼ਪੁਰ ਦੇ ਹਲਕਾ ਜ਼ੀਰਾ ਵਿਚ ਬੀਤੀ ਰਾਤ ਜ਼ੀਰਾ ਤਲਵੰਡੀ ਰੋਡ 'ਤੇ ਕਾਰ ਬੱਸ ਦੀ ਟੱਕਰ ਹੋਈ ਗਈ ਜਿਸ ਇਕ ਨੌਜਵਾਨ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ 6 ਦਿਨਾਂ ਬਾਅਦ ਜਾਣਾ ਕੈਨੇਡਾ ਜਾਣਾ ਸੀ। ਫਿਰੋਜ਼ਪੁਰ ਦੇ ਹਲਕਾ ਜ਼ੀਰਾ ਵਿੱਚ ਬੀਤੀ ਰਾਤ ਜ਼ੀਰਾ ਤਲਵੰਡੀ ਰੋਡ 'ਤੇ ਉਸ ਸਮੇਂ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਇਕ ਸਵਿਫਟ ਕਾਰ ਅਤੇ ਪੀਆਰਟੀਸੀ ਦੀ ਬੱਸ ਦੇ ਦਰਮਿਆਨ ਹੋਈ ਟੱਕਰ ਵਿੱਚ ਇਕ 22 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ । ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। 


ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦਿਲਪ੍ਰੀਤ ਦੇ ਮਾਮੇ ਨੇ ਦੱਸਿਆ ਕਿ ਦਿਲਪ੍ਰੀਤ ਜਿਸ ਨੇ ਆਉਣ ਵਾਲੀ 24 ਜੂਨ ਨੂੰ ਕੈਨੇਡਾ ਜਾਣਾ ਸੀ ਜਿਸ ਦੇ ਸਬੰਧ ਵਿਚ ਉਹ ਖ਼ਰੀਦੋ ਫ਼ਰੋਖਤ ਕਰ ਰਿਹਾ ਸੀ। ਬੀਤੀ ਰਾਤ ਜਦੋਂ ਦਿਲਪ੍ਰੀਤ ਆਪਣੀ ਸਵਿਫਟ ਕਾਰ ਤੇ ਸਵਾਰ ਹੋ ਕੇ ਜ਼ੀਰਾ ਤੋਂ ਆਪਣੇ ਪਿੰਡ ਮਨਸੂਰਵਾਲ ਕਲਾਂ ਵੱਲ ਨੂੰ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਪੀਆਰਟੀਸੀ ਦੀ ਬੱਸ ਨਾਲ ਉਸਦੀ ਕਾਰ ਦੀ ਆਹਮੋ ਸਾਹਮਣੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਦਿਲਪ੍ਰੀਤ ਦੀ ਮੌਕੇ 'ਤੇ ਮੌਤ ਹੋ ਗਈ। ਉਸ ਦੇ ਮਾਮੇ ਨੇ ਦੱਸਿਆ ਕਿ ਦਿਲਪ੍ਰੀਤ ਆਪਣੀ ਮਾਂ ਪਿਓ ਦਾ ਇਕਲੌਤਾ ਪੁੱਤ ਸੀ। ਕੁਝ ਸਮਾਂ ਪਹਿਲਾਂ ਹੀ ਉਸ ਦੇ ਪਿਤਾ ਦੀ ਵੀ ਮੌਤ ਹੋ ਗਈ ਸੀ ।