ਕੁੱਲੂ: ਗੁਰਦੁਆਰਾ ਮਣੀਕਰਨ ਸਾਹਿਬ ਦੀ ਪਾਰਕਿੰਗ ਨਜ਼ਦੀਕ ਅੱਜ ਸਵੇਰੇ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ ਹਨ।
ਅੱਜ ਸਵੇਰੇ ਗੁਰੂ ਘਰ ਦੀ ਪਾਰਕਿੰਗ ਵਿੱਚ ਖੜ੍ਹੀ ਕਾਰ ਬੇਕਾਬੂ ਹੋ ਕੇ 60 ਫੁੱਟ ਹੇਠਾਂ ਖਾਈ ਵਿੱਚ ਡਿੱਗ ਗਈ। ਇਸ ਕਾਰਨ ਕਾਰ ਸਵਾਰ ਇੱਕ ਵਿਅਕਤੀ ਮੌਕੇ 'ਤੇ ਹੀ ਦਮ ਤੋੜ ਗਿਆ ਤੇ ਦੋ ਹੋਰ ਫੱਟੜ ਹੋ ਗਏ। ਮ੍ਰਿਤਕ ਦੀ ਪਛਾਣ ਪ੍ਰੇਮ ਜਵਾਲਾਪੁਰ ਵਜੋਂ ਹੋਈ ਹੈ। ਉਸ ਦੀ ਉਮਰ ਤਕਰੀਬਨ 50 ਸਾਲ ਦੱਸੀ ਗਈ ਹੈ।
ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।