Fatehgarh Sahib News :  ਸਰਹਿੰਦ ਦੇ ਨਜ਼ਦੀਕੀ ਪਿੰਡ ਆਦਮਪੁਰ ਕੋਲ ਲੰਘਦੀ ਨਹਿਰ ਵਿੱਚ ਇੱਕ ਕਾਰ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਭੋਲੇ ਸ਼ੰਕਰ ਡਾਈਵਰ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਆਪਣੀ ਗੋਤਾਖੋਰਾਂ ਦੀ ਟੀਮ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ। 

Continues below advertisement

ਟੀਮ ਵੱਲੋਂ ਕਈ ਘੰਟਿਆਂ ਦੀ ਭਾਰੀ ਮੁਸ਼ੱਕਤ ਅਤੇ ਸਖ਼ਤ ਮਿਹਨਤ ਤੋਂ ਬਾਅਦ ਕਾਰ ਨੂੰ ਨਹਿਰ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਕਲੱਬ ਦੇ ਪ੍ਰਧਾਨ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕਾਰ ਦੇ ਅੰਦਰੋਂ ਕੋਈ ਵੀ ਵਿਅਕਤੀ ਬਰਾਮਦ ਨਹੀਂ ਹੋਇਆ ਹੈ।     ਦੂਜੇ ਪਾਸੇ, ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਮਾਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਹੈਲਪਲਾਈਨ ਨੰਬਰ 112 ਰਾਹੀਂ ਸੂਚਨਾ ਮਿਲੀ ਸੀ ਕਿ ਆਦਮਪੁਰ ਨਹਿਰ ਵਿੱਚ ਇੱਕ ਕਾਰ ਡਿੱਗ ਗਈ ਹੈ। ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। 

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ਵੇਲੇ ਕਾਰ ਵਿੱਚ ਕੋਈ ਸਵਾਰ ਸੀ ਜਾਂ ਨਹੀਂ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।