Punjab News: ਨਹਿਰ 'ਚ ਡਿੱਗੀ ਕਾਰ, 2 ਪਟਵਾਰੀਆਂ ਦੀ ਹੋਈ ਮੌਤ
Punjab News: ਤਰਨਤਾਰਨ ਦੇ ਪਿੰਡ ਕੱਚਾ ਪੱਕਾ ਕੋਲ ਬੀਤੀ ਰਾਤ ਕਰੀਬ 11 ਵਜੇ ਕਾਰ ਨਹਿਰ ਵਿੱਚ ਡਿੱਗਣ ਕਾਰਨ ਦੋ ਪਟਵਾਰੀਆਂ ਦੀ ਮੌਤ ਹੋ ਗਈ।
Punjab News: ਤਰਨਤਾਰਨ ਦੇ ਪਿੰਡ ਕੱਚਾ ਪੱਕਾ ਕੋਲ ਬੀਤੀ ਰਾਤ ਕਰੀਬ 11 ਵਜੇ ਕਾਰ ਨਹਿਰ ਵਿੱਚ ਡਿੱਗਣ ਕਾਰਨ ਦੋ ਪਟਵਾਰੀਆਂ ਦੀ ਮੌਤ ਹੋ ਗਈ। ਜਾਣਕਾਰੀ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਹਾਦਸੇ ਵਿੱਚ ਜਾਨ ਗਵਾਉਣ ਵਾਲੇ ਦੋ ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਅਤੇ ਰਣਜੋਧ ਸਿੰਘ ਵਜੋਂ ਹੋਈ ਹੈ। ਦੋਵੇਂ ਪਟਵਾਰੀ ਹਨ। ਦੋਵੇਂ ਪਟਵਾਰੀ ਹਰੀਕੇ ਤੋਂ ਭਿੱਖੀਵਿੰਡ ਆ ਰਹੇ ਸਨ। ਜਿਵੇਂ ਹੀ ਉਹ ਪੱਟੀ ਦੇ ਕੋਲ ਪੈਂਦੇ ਪਿੰਡ ਕੱਚਾ ਪੱਕਾ ਨੇੜੇ ਪੁੱਜੇ ਤਾਂ ਕਾਰ ਨਹਿਰ ਵਿੱਚ ਜਾ ਡਿੱਗੀ। ਇਸ ਤੋਂ ਪਹਿਲਾਂ ਕਿ ਲੋਕ ਮਦਦ ਲਈ ਪਹੁੰਚਦੇ ਦੋਹਾਂ ਦੀ ਮੌਤ ਹੋ ਗਈ। ਦੋਵੇਂ ਪੱਟੀ ਤਹਿਸੀਲ ਵਿੱਚ ਤਾਇਨਾਤ ਦੱਸੇ ਜਾਂਦੇ ਹਨ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਇਕੱਠੀ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।