Car Fire: ਬਰਨਾਲਾ-ਬਠਿੰਡਾ ਮੁੱਖ ਸੜਕ 'ਤੇ ਕਾਰ ਬਣੀ ਅੱਗ ਦਾ ਗੋਲਾ, ਮਸਾਂ ਬਚੇ ਕਾਰ ਸਵਾਰ
ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਮੰਗਲਵਾਰ ਸਵੇਰੇ ਕਰੀਬ 9 ਵਜੇ ਚੱਲਦੀ ਕਾਰ ਨੂੰ ਅੱਗ ਲੱਗ ਗਈ। ਜਿਸ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਨੇ ਕਾਰ ਵਿੱਚ ਲੱਗੀ ਅੱਗ ਨੂੰ ਬੁਝਾ ਦਿੱਤਾ।
ਬਰਨਾਲਾ: ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਮੰਗਲਵਾਰ ਸਵੇਰੇ ਕਰੀਬ 9 ਵਜੇ ਚੱਲਦੀ ਕਾਰ ਨੂੰ ਅੱਗ ਲੱਗ ਗਈ। ਸ਼ੁਕਰ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਨੇ ਕਾਰ ਵਿੱਚ ਲੱਗੀ ਅੱਗ ਨੂੰ ਬੁਝਾ ਦਿੱਤਾ।
ਹਰੀਸ਼ ਕੁਮਾਰ ਅਤੇ ਉਸ ਦੇ ਸਾਥੀ ਗੁਰਲਾਭ ਸਿੰਘ ਨੇ ਦੱਸਿਆ ਕਿ ਉਹ ਬਠਿੰਡਾ ਆਪਣੇ ਰਿਸ਼ਤੇਦਾਰ ਨੂੰ ਮਿਲਣ ਮਗਰੋਂ ਆਪਣੀ ਕਰੂਜ਼ ਕਾਰ ਵਿੱਚ ਰਾਜਪੁਰਾ ਜਾ ਰਿਹਾ ਸੀ। ਤਪਾ-ਜੇਠੂਕੇ ਦੇ ਵਿਚਕਾਰ ਧਾਗਾ ਮਿੱਲ ਦੇ ਕੋਲ ਕਾਰ ਨੂੰ ਅਚਾਨਕ ਅੱਗ ਲੱਗ ਗਈ। ਜਿਸ ਬਾਰੇ ਉਸ ਨੂੰ ਮੋਟਰਸਾਈਕਲ 'ਤੇ ਜਾ ਰਹੇ ਰਾਹਗੀਰ ਨੇ ਕਾਰ 'ਚ ਅੱਗ ਲੱਗਣ ਦੀ ਜਾਣਕਾਰੀ ਦਿੱਤੀ। ਉਸ ਨੇ ਅੱਗੇ ਕਿਹਾ ਕਿ ਜਦੋਂ ਮੈਂ ਕਾਰ ਤੋਂ ਬਾਹਰ ਨਿਕਲਿਆ, ਤਾਂ ਮੈਂ ਕਾਰ ਦੇ ਹੇਠੋਂ ਅੱਗ ਦੀਆਂ ਲਪਟਾਂ ਉੱਠਦੀਆਂ ਵੇਖੀਆਂ।
ਕਾਰ ਨੂੰ ਅੱਗ ਲੱਗਣ ਦੇ ਅੱਧੇ ਘੰਟੇ ਬਾਅਦ ਰਾਮਪੁਰਾ ਤੋਂ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾਇਆ। ਤਹਿਸੀਲਦਾਰ ਬਾਦਲ ਦੀਨ ਨੇ ਕਾਰ ਵਿੱਚ ਸਵਾਰ ਲੋਕਾਂ ਦਾ ਹਾਲ ਚਾਲ ਪੁੱਛਿਆ। ਤਪਾ ਥਾਣੇ ਦੇ ਐਸਆਈ ਜਸਵਿੰਦਰ ਸਿੰਘ, ਸਦਰ ਥਾਣੇ ਦੇ ਏਐਸਆਈ ਮਨਜੀਤ ਸਿੰਘ ਅਤੇ ਕਾਂਸਟੇਬਲ ਰਾਜ ਸਿੰਘ ਮੌਕੇ ’ਤੇ ਪਹੁੰਚੇ। ਲੋਕਾਂ ਨੇ ਮੰਗ ਕੀਤੀ ਕਿ ਤਪਾ ਨੂੰ ਵੀ ਫਾਇਰ ਬ੍ਰਿਗੇਡ ਦੀ ਗੱਡੀ ਦਿੱਤੀ ਜਾਵੇ।
ਇਹ ਵੀ ਪੜ੍ਹੋ: Navjot Singh Sidhu ਦੇ ਤੇਵਰ ਮੁੜ ਹਮਲਾਵਰ, ਨਸ਼ੇ ਦਾ ਮੁੱਦਾ ਚੁੱਕ ਕਿਹਾ, ਹੋਵੇ ਸਖ਼ਤ ਕਾਰਵਾਈ
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
https://apps.apple.com/in/app/abp-live-news/id811114904