Ferozepur News: ਫਿਰੋਜ਼ਪੁਰ ਦੇ ਮਮਦੋਟ ਰੋਡ ’ਤੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਬਲਜੀਤ ਕੌਰ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਤੁਰੰਤ ਅੱਗ ਲੱਗ ਗਈ। ਮ੍ਰਿਤਕ ਦੀ ਪਛਾਣ ਬਲਵੀਰ ਸਿੰਘ ਪਿੰਡ ਭਲੂਰ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਬਲਵੀਰ ਸਿੰਘ ਆਪਣੀ ਪਤਨੀ ਨਾਲ ਕਿਸੇ ਕੰਮ ਲਈ ਆਪਣੀ ਰਿਸ਼ਤੇਦਾਰੀ ਵਿਚ ਮਮਦੋਟ ਆ ਰਹੇ ਸਨ। ਇਸ ਦੌਰਾਨ ਰਾਸਤੇ ਵਿਚ ਹੀ ਫਿਰੋਜ਼ਪੁਰ ਦੇ ਮਮਦੋਟ ਰੋਡ ’ਤੇ ਸਾਹਮਣੇ ਤੋਂ ਆ ਰਹੀ ਇਕ ਕਾਰ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਬਲਵੀਰ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਤੇ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ ਹੈ।
ਇਹ ਵੀ ਪੜ੍ਹੋ : ਸਿਆਸਤ ਦੇ ਬਾਬਾ ਬੋਹੜ ਨੂੰ ਨਮ ਅੱਖਾਂ ਨਾਲ ਵਿਦਾਈ, ਵੱਡੀ ਗਿਣਤੀ ਲੋਕਾਂ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ
ਲੋਕਾਂ ਦੇ ਦੱਸਣ ਮੁਤਾਬਕ ਕਾਰ ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਅਤੇ ਉਸ ਵਿਚ ਸਵਾਰ ਨੌਜਵਾਨ ਨਸ਼ੇ ਵਿਚ ਸਨ। ਉਹਨਾਂ ਦੱਸਿਆ ਕਿ ਮ੍ਰਿਤਕ ਤਿੰਨ ਧੀਆਂ ਅਤੇ ਇਕ ਪੁੱਤਰ ਦਾ ਪਿਓ ਸੀ। ਉਹਨਾਂ ਮੰਗ ਕੀਤੀ ਕਿ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੁਨੀਆਂ ਤੋਂ ਹਮੇਸ਼ਾਂ ਲਈ ਹੋਏ ਰੁਖਸਤ, ਜਸਵਿੰਦਰ ਭੱਲਾ-ਕੌਰ ਬੀ ਸਣੇ ਇਨ੍ਹਾਂ ਸਤਾਰਿਆਂ 'ਚ ਸੋਗ ਦੀ ਲਹਿਰ
ਇਸ ਮੌਕੇ ’ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਲਾਸ਼ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮਮਦੋਟ ਦੇ ਏਐਸਆਈ ਗੁਰਮੀਤ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।