Road Accident: ਫਾਜ਼ਿਲਕਾ 'ਚ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ, ਸਾਥੀ ਜ਼ਖਮੀ
Punjab News: ਹਾਦਸੇ 'ਚ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
Punjab News: ਫਾਜ਼ਿਲਕਾ 'ਚ ਫਲਾਈਓਵਰ 'ਤੇ ਕਾਰ ਅਤੇ ਬਾਈਕ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ 'ਚ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਸਿਵਲ ਹਸਪਤਾਲ ਪੁੱਜੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ’ਤੇ ਸਮੇਂ ਸਿਰ ਇਲਾਜ ਨਾ ਕਰਨ ਦੇ ਦੋਸ਼ ਲਾਏ।
ਜਾਣਕਾਰੀ ਦਿੰਦੇ ਹੋਏ ਰਿਸ਼ਤੇਦਾਰ ਮਲਕੀਤ ਸਿੰਘ ਵਾਸੀ ਮਿਆਣੀ ਬਸਤੀ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਆਪਣੇ ਰਿਸ਼ਤੇਦਾਰ ਪਰਮਜੀਤ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ। ਜਦੋਂ ਉਹ ਫਿਰੋਜ਼ਪੁਰ ਰੋਡ ਫਲਾਈਓਵਰ ਨੇੜੇ ਪਹੁੰਚੇ ਤਾਂ ਇੱਕ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਸ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ।
ਜ਼ਖਮੀਆਂ ਦਾ 3 ਘੰਟੇ ਤੱਕ ਨਹੀਂ ਹੋਇਆ ਇਲਾਜ
ਇਸ ਹਾਦਸੇ ਵਿੱਚ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਪਰਮਜੀਤ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਸ ਦੌਰਾਨ ਕਾਰ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਮੁਲਜ਼ਮ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਦੇ ਡਾਕਟਰਾਂ 'ਤੇ ਇਲਾਜ 'ਚ ਲਾਪ੍ਰਵਾਹੀ ਦਾ ਦੋਸ਼ ਵੀ ਲਗਾਇਆ ਹੈ।
ਮ੍ਰਿਤਕ ਦੇ ਚਾਚਾ ਗੁਰਦੀਪ ਸਿੰਘ ਨੇ ਦੋਸ਼ ਲਾਇਆ ਕਿ ਉਸ ਦੇ ਜ਼ਖਮੀ ਲੜਕੇ ਨੂੰ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਨਹੀਂ ਦਿੱਤੀ ਗਈ ਅਤੇ ਸਮੇਂ ਸਿਰ ਦਵਾਈ ਅਤੇ ਇਲਾਜ ਨਹੀਂ ਕਰਵਾਇਆ ਗਿਆ। ਦੋਸ਼ ਹੈ ਕਿ ਉਹ ਜ਼ਖਮੀਆਂ ਨੂੰ ਪੈਦਲ ਲੈ ਕੇ ਸੀਟੀ ਸਕੈਨ ਅਤੇ ਐਕਸਰੇ ਕਰਵਾਉਂਦੇ ਰਹੇ। 3 ਘੰਟੇ ਇਲਾਜ ਨਾ ਹੋਣ ਕਾਰਨ ਉਸ ਦੇ ਪੁੱਤਰ ਦੀ ਮੌਤ ਹੋ ਗਈ। ਉਨ੍ਹਾਂ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਾਨਾ ਤੋਂ ਹਸਪਤਾਲ ਦੇ ਸਟਾਫ਼ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਆਪਣੇ ਭਰਾ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਮਜ਼ਦੂਰੀ ਕਰਨ ਲਈ ਆ ਰਿਹਾ ਸੀ। ਜਦੋਂ ਉਹ ਫਲਾਈਓਵਰ ’ਤੇ ਆਪਣੇ ਖੱਬੇ ਪਾਸੇ ਜਾ ਰਿਹਾ ਸੀ ਤਾਂ ਕਾਰ ਚਾਲਕ ਨੇ ਗਲਤ ਸਾਈਡ ਤੋਂ ਕੱਟ ਕੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਉਹ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।