Pathankot News : ਪਠਾਨਕੋਟ (Pathankot) ਦੇ ਨਾਲ ਲੱਗਦੇ ਪਹਾੜੀ ਇਲਾਕੇ ਧਾਰ 'ਚ ਸ਼ਰਧਾਲੂਆਂ ਨਾਲ ਭਰੀ ਕਾਰ ਖਾਈ ਵਿਚ ਡਿੱਗ ਗਈ ਹੈ। ਇਸ ਕਾਰ ‘ਚ 8 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 75 ਸਾਲਾ ਔਰਤ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 7 ਲੋਕ ਗੰਭੀਰ ਜ਼ਖਮੀ ਹੋਏ ਹਨ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸਾਰਿਆਂ ਨੂੰ ਬਾਹਰ ਕੱਢ ਲਿਆ ਹੈ। ਜ਼ਖਮੀਆਂ ਨੂੰ ਇਲਾਜ ਲਈ ਹਾਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।



 

ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਜੰਮੂ-ਕਸ਼ਮੀਰ ਦੇ ਬਸ਼ੋਲੀ ਤੋਂ ਮਾਤਾ ਦੇ ਦਰਸ਼ਨ ਕਰਕੇ ਵਾਪਸ ਪਠਾਨਕੋਟ ਆ ਰਹੇ ਸਨ। ਇਸ ਦੌਰਾਨ ਸ਼ਰਧਾਲੂਆਂ ਦੀ ਕਾਰ ਰਣਜੀਤ ਸਾਗਰ ਡੈਮ (Ranjit Sagar Dam) ਦੀ ਸੁਰੱਖਿਆ ਚੌਕੀ ਨੰਬਰ 6 ਨੇੜੇ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ਵਿੱਚ ਡਿੱਗ ਗਈ। ਜਿਸ ਕਾਰਨ ਕਾਰ 'ਚ ਸਵਾਰ 8 ਲੋਕਾਂ 'ਚੋਂ 75 ਸਾਲਾ ਔਰਤ ਦੀ ਮੌਤ ਹੋ ਗਈ।

 


 

ਇਸ ਹਾਦਸੇ ‘ਤੋਂ ਬਾਅਦ ਘਟਨਾ ਵਾਲੀ ਥਾਂ ‘ਤੇ ਹਫੜਾ-ਦਫੜੀ ਮਚ ਗਈ। ਸਥਾਨਕ ਲੋਕਾਂ ਮਾਮਲੇ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਫਿਲਹਾਲ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸਾਰਿਆਂ ਨੂੰ ਬਾਹਰ ਕੱਢ ਲਿਆ ਹੈ। ਪੁਲਿਸ ਨੇ 6 ਜ਼ਖਮੀ ਸ਼ਰਧਾਲੂਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਭੇਜਿਆ।  



ਹਾਦਸੇ ਦਾ ਸ਼ਿਕਾਰ ਹੋਣ ਵਾਲਿਆਂ ਦੀ ਪਛਾਣ ਮ੍ਰਿਤਕ ਨਿਰਮਲ ਕੌਰ ਸੰਧੂ (75), ਜ਼ਖਮੀ ਨਵਤੇਜ ਸੰਧੂ, ਉਸ ਦੀ ਪਤਨੀ ਸਰਵਜੀਤ ਕੌਰ, ਪੁੱਤਰ ਕ੍ਰਿਤੀਸ਼ ਸੰਧੂ, ਰੇਣੂ ਅਤੇ 2 ਲੜਕੇ ਹਿਤੇਸ਼ ਅਤੇ ਜਹਾਨ ਵਜੋਂ ਹੋਈ ਹੈ। ਇਸ ਦੇ ਨਾਲ ਹੀ ਹਾਦਸਾਗ੍ਰਸਤ ਕਾਰ ਦੀ ਰਜਿਸਟ੍ਰੇਸ਼ਨ ਪਠਾਨਕੋਟ ਹੈ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਲੋਕਾਂ ਨੂੰ ਬਾਹਰ ਕਢਿਆ। ਜ਼ਖਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

 

 ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।