Bathinda News : ਬਠਿੰਡਾ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਬਠਿੰਡਾ-ਬਰਨਾਲਾ ਰੋਡ 'ਤੇ ਓਵਰ ਬਰਿਜ ’ਤੇ 5 ਕਾਰਾਂ ਦੀ ਭਿਆਨਕ ਟੱਕਰ ਹੋ ਗਈ ਹੈ, ਜਿਸ ਵਿੱਚ 15 ਦੇ ਕਰੀਬ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ। ਇਸ ਹਾਦਸੇ ਵਿੱਚ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ ਕਰੀਬ ਪੰਜ ਵਜੇ ਇੱਕ ਕਾਰ ਬਠਿੰਡਾ ਤੋਂ ਭੁੱਚੋ ਵੱਲ ਜਾ ਰਹੀ ਸੀ, ਉਸ ਸਮੇਂ ਓਵਰ ਬਰਿਜ ਉਤੇ ਪਹੁੰਚਣ ਉਤੇ ਗੱਡੀ ਬੇਕਾਬੂ ਹੋ ਗਈ। ਇਸ ਦੌਰਾਨ ਪਿੱਛੇ ਆ ਰਹੀਆਂ ਚਾਰ ਕਾਰਾਂ ਇਸ ਨਾਲ ਆਪਸ ਵਿੱਚ ਟਕਰਾ ਗਈਆਂ। ਇਸ ਹਾਦਸੇ ਵਿੱਚ ਕਈ ਕਾਰਾਂ ਚਕਨਾਚੂਰ ਹੋ ਗਈਆਂ ਤੇ ਕਾਰ ਸਵਾਰ ਜ਼ਖਮੀ ਹੋ ਗਏ।
ਇਹ ਟੱਕਰ ਐਨੀ ਜਬਰਦਸਤ ਸੀ ਕਿ ਸਾਰੀਆਂ ਕਾਰਾਂ ਚਕਨਾਚੂਰ ਹੋ ਗਈਆਂ ਪਰ ਖੁਸ਼ਕਿਸਮਤੀ ਇਹ ਕਿ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਇਸ ਹਾਦਸੇ ਵਿੱਚ 15 ਦੇ ਕਰੀਬ ਵਿਅਕਤੀ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਵੀ ਮੌਕੇ ਉਤੇ ਪਹੁੰਚ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਬਠਿੰਡਾ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਬਠਿੰਡਾ-ਬਰਨਾਲਾ ਰੋਡ 'ਤੇ ਓਵਰ ਬਰਿਜ ’ਤੇ 5 ਕਾਰਾਂ ਦੀ ਭਿਆਨਕ ਟੱਕਰ ਹੋ ਗਈ ਹੈ, ਜਿਸ ਵਿੱਚ 15 ਦੇ ਕਰੀਬ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ। ਇਸ ਹਾਦਸੇ ਵਿੱਚ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਸੀਐਮ ਮਾਨ ਨੇ 50 ਹੈੱਡਮਾਸਟਰਾਂ ਦੇ ਪਹਿਲੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਲਈ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ