ਜੇਲ੍ਹ ਦੇ ਬੰਦ ਗੈਂਗਸਟਰ 'ਤੇ ਸਰਕਾਰੀ ਜਾਇਦਾਦ ਨੂੰ ਨੁਕਾਸਨ ਪਹੁੰਚਾਉਣ ਦਾ ਕੇਸ ਦਰਜ
ਏਬੀਪੀ ਸਾਂਝਾ | 26 Nov 2017 07:53 PM (IST)
ਪੁਰਾਣੀ ਤਸਵੀਰ
ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਗੈਂਗਸਟਰ ਕਿਰਪਾਲ ਸਿੰਘ ਵਿਰੁੱਧ ਅੱਜ ਇੱਕ ਹੋਰ ਕੇਸ ਦਰਜ ਕਰ ਲਿਆ ਗਿਆ ਹੈ। ਉਸ ਖਿਲਾਫ ਇਲਜ਼ਾਮ ਹੈ ਕਿ ਉਸ ਨੇ ਜੇਲ੍ਹ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਪੁਲਿਸ ਨੇ ਉਸ ਵਿਰੁੱਧ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਇਲਜ਼ਾਮ ਹੇਠ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਉਸ ਨੇ ਸੀ.ਸੀ.ਟੀ.ਵੀ. ਦੀਆਂ ਤਾਰਾਂ ਨੂੰ ਕੱਟਣ ਦੀ ਕੋਸ਼ਿਸ਼ ਕੀਤੀ ਹੈ।