ਪੜਚੋਲ ਕਰੋ

ਸਿੱਖ ਨੌਜਵਾਨਾਂ ਖਿਲਾਫ ਸਭ ਤੋਂ ਵੱਧ ਕੇਸ ਬਾਦਲ ਸਰਕਾਰ ਨੇ ਠੋਕੇ, ਕੈਪਟਨ ਨੇ ਕੀਤੇ ਵੇਰਵੇ ਜੱਗ ਜਾਹਰ

ਕੈਪਟਨ ਨੇ ਕਿਹਾ ਕਿ ਯੂਏਪੀਏ ਤਹਿਤ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਵਿੱਚ 60 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 2010 ਵਿੱਚ 19 ਤੇ 2017 ਵਿੱਚ 12 ਮਾਮਲੇ ਸਨ। ਇਨ੍ਹਾਂ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ 225 ਵਿਅਕਤੀਆਂ ਵਿੱਚੋਂ 120 ਨੂੰ ਬਰੀ ਕਰ ਦਿੱਤਾ ਗਿਆ, ਜਿਸ ਤੋਂ ਸਪੱਸ਼ਟ ਸੰਕੇਤ ਮਿਲਦੇ ਹਨ ਕਿ ਅਕਾਲੀ ਹਕੂਮਤ ਦੌਰਾਨ ਇਸ ਐਕਟ ਦੀ ਅੰਨ੍ਹੇਵਾਹ ਦੁਰਵਰਤੋਂ ਕੀਤੀ ਗਈ ਸੀ।

ਚੰਡੀਗੜ੍ਹ: ਸਿੱਖ ਨੌਜਵਾਨਾਂ ਦੀਆਂ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂਏਪੀਏ) ਤਹਿਤ ਗ੍ਰਿਫ਼ਤਾਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਪੇਚਾ ਪੈ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਨੂੰ ਇੰਦਰਾ ਗਾਂਧੀ ਵਾਲੇ ਰਾਹ ਪੈਣ ਦਾ ਮਿਹਣਾ ਮਾਰੇ ਜਾਣ ਮਗਰੋਂ ਕਾਂਗਰਸੀਆਂ ਦਾ ਪਾਰਾ ਚੜ੍ਹ ਗਿਆ ਹੈ। ਕੈਪਟਨ ਨੇ ਪੂਰੇ ਵੇਰਵੇ ਜੱਗ ਜਾਹਰ ਕਰਦਿਆਂ ਕਿਹਾ ਹੈ ਕਿ ਸਿੱਖ ਨੌਜਵਾਨਾਂ ਖਿਲਾਫ ਯੂਏਪੀਏ ਦੀ ਦੁਰਵਰਤੋਂ ਸਭ ਤੋਂ ਵੱਧ ਅਕਾਲੀ ਦਲ-ਬੀਜੇਪੀ ਦੇ ਰਾਜ ਵਿੱਚ ਹੋਈ ਸੀ। ਕੈਪਟਨ ਨੇ ਕਿਹਾ ਕਿ ਯੂਏਪੀਏ ਤਹਿਤ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਵਿੱਚ 60 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 2010 ਵਿੱਚ 19 ਤੇ 2017 ਵਿੱਚ 12 ਮਾਮਲੇ ਸਨ। ਇਨ੍ਹਾਂ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ 225 ਵਿਅਕਤੀਆਂ ਵਿੱਚੋਂ 120 ਨੂੰ ਬਰੀ ਕਰ ਦਿੱਤਾ ਗਿਆ, ਜਿਸ ਤੋਂ ਸਪੱਸ਼ਟ ਸੰਕੇਤ ਮਿਲਦੇ ਹਨ ਕਿ ਅਕਾਲੀ ਹਕੂਮਤ ਦੌਰਾਨ ਇਸ ਐਕਟ ਦੀ ਅੰਨ੍ਹੇਵਾਹ ਦੁਰਵਰਤੋਂ ਕੀਤੀ ਗਈ ਸੀ। ਕੈਪਟਨ ਨੇ ਦਾਅਵਾ ਕੀਤਾ ਹੈ ਕਿ ਕਿਸੇ ਖ਼ਿਲਾਫ਼ ਵੀ ਝੂਠਾ ਮਾਮਲਾ ਦਰਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਤੇ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬੀ ਨੌਜਵਾਨਾਂ ਵਿਸ਼ੇਸ਼ ਕਰਕੇ ਸਿੱਖਾਂ ਨੂੰ ਪੰਜਾਬ ਪੁਲਿਸ ਖ਼ਿਲਾਫ਼ ਭੜਕਾ ਕੇ ਵੱਖਵਾਦੀ ਤਾਕਤਾਂ ਦਾ ਹੱਥ ਠੋਕਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਉਹ ਪੰਜਾਬ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਸਾਰੇ ਢੁਕਵੇਂ ਕਦਮ ਚੁੱਕਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੋਂ ਰੋਕ ਨਹੀਂ ਸਕਦੀਆਂ। ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਯੂਏਪੀਏ ਤਹਿਤ ਕਈ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਨੋਟਿਸ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਲਿਆ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਇਨ੍ਹਾਂ ਕੇਸਾਂ ਦੀ ਪੈਰਵਾਈ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਵੀ ਕੁਝ ਹੋਰ ਧਿਰਾਂ ਨਾਲ ਮਿਲ ਕੇ ਇਹ ਮਾਮਲਾ ਉਠਾ ਰਹੇ ਹਨ। ਉਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਮੰਗ ਪੱਤਰ ਸੌਂਪਿਆ ਸੀ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਵਾਜ਼ ਉਠਾਉਂਦੇ ਹੋਏ ਕੈਪਟਨ ਸਰਕਾਰ 'ਤੇ ਸਵਾਲ ਉਠਾਏ ਸੀ। ਇਸ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੇ ਦਾਅਵੇ ਅਨੁਸਾਰ ਯੂਏਪੀਏ ਤਹਿਤ ਪੰਜਾਬ ਪੁਲਿਸ ਵੱਲੋਂ ਗਲਤ ਢੰਗ ਨਾਲ ਗ੍ਰਿਫ਼ਤਾਰ ਕਰਨ ਜਾਂ ਮਾਮਲਾ ਦਰਜ ਸਬੰਧੀ ਕੋਈ ਵਿਸ਼ੇਸ਼ ਕੇਸ ਉਨ੍ਹਾਂ ਦੇ ਧਿਆਨ ਵਿੱਚ ਹੈ ਤਾਂ ਊਹ ਬੇਲੋੜੀ ਬਿਆਨਬਾਜ਼ੀ ਕਰਨ ਦੀ ਥਾਂ ਉਨ੍ਹਾਂ ਨੂੰ ਇਸ ਦੀ ਸੂਚੀ ਭੇਜ ਸਕਦੇ ਹਨ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget