ਗੁਰਦਾਸਪੁਰ: ਪੰਜਾਬ ਪੁਲਿਸ ਦੇ ਤਿੰਨ ASI ਪੁਲਿਸ ਜਾਂਚ 'ਚ ਫਸ ਗਏ ਹਨ। ਤਿੰਨਾਂ ਮੁਲਾਜ਼ਮਾਂ ਖਿਲਾਫ਼ ਕੇਸ ਦਰਜ ਹੋ ਚੁੱਕਾ ਹੈ। ਪੁਲਿਸ ਮੁਲਾਜ਼ਮਾਂ 'ਤੇ ਕਾਨੂੰਨ ਦੀ ਉਲੰਘਣਾ ਕਰਨ ਦਾ ਇਲਜ਼ਾਮ ਲੱਗਾ ਹੈ। ਪੁਲਿਸ ਮੁਲਾਜ਼ਮਾਂ 'ਤੇ ਦੋ ਨੌਜਵਾਨਾਂ ਦੀ ਕੁੱਟਮਾਰ ਕਰਕੇ ਥਰਡ ਡਿਗਰੀ ਟੋਰਚਰ ਕਰਨ ਦਾ ਇਲਜ਼ਾਮ ਹੈ।


ਆਰੋਪ ਲੱਗ ਰਹੇ ਹਨ ਕਿ ਪਿਛਲੇ ਦਿਨੀਂ ਥਾਣਾ ਸਿਟੀ ਦੇ ਪੁਲੀਸ ਮੁਲਾਜ਼ਮਾਂ ਵੱਲੋਂ ਦੋ ਨੌਜਵਾਨਾਂ ਨੂੰ ਬਿਨਾਂ ਕੋਈ ਕੇਸ ਦਰਜ ਕੀਤੇ ਥਰਡ ਡਿਗਰੀ ਦੀ ਵਰਤੋਂ ਕਰਕੇ ਹਿਰਾਸਤ ਵਿੱਚ ਲੈ ਕੇ ਧਮਕੀਆਂ ਦਿੱਤੀਆਂ ਗਈਆਂ ਸੀ। ਜਿਸ ‘ਤੇ ਪਹਿਲਾਂ ਤਿੰਨਾਂ ਨੂੰ ਪੁਲਿਸ ਨੇ ਮੁਅੱਤਲ ਕਰ ਦਿੱਤਾ ਅਤੇ ਬਾਅਦ ‘ਚ ਐਸ.ਆਈ.ਟੀ. ਜਾਂਚ ਤੋਂ ਬਾਅਦ ਐਤਵਾਰ ਦੇਰ ਰਾਤ ਤਿੰਨਾਂ ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


ਗੁਰਦਾਸਪੁਰ ਪੁਲੀਸ ਨੇ ASI ਸਤਪਾਲ, ਕਸ਼ਮੀਰ ਸਿੰਘ ਅਤੇ ਹਰਜੀਤ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 341/342/506/323/34 ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਮਾਮਲੇ 'ਚ ਜਾਂਚ ਜਾਰੀ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ