Panchayat Election: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਪਿੰਡਾਂ ਵਿੱਚ ਹਲਚਲ ਮਚ ਗਈ ਹੈ। ਲੰਘੇ ਦਿਨ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲੱਗੀ ਸੀ ਪਰ ਹੁਣ ਉਕਤ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲਗਾਉਣ ਵਾਲੇ ਵਿਅਕਤੀ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਪਿੰਡ ਦੇ ਕੁਝ ਲੋਕਾਂ ਦੇ ਵਿਰੋਧ ਤੋਂ ਬਾਅਦ ਲਿਆ ਗਿਆ ਹੈ।
ਦੱਸ ਦਈਏ ਕਿ ਸਰਪੰਚ ਦੇ ਅਹੁਦੇ ਲਈ ਦਾਅਵੇਦਾਰ ਆਤਮਾ ਸਿੰਘ ਵੱਲੋਂ 2 ਕਰੋੜ ਰੁਪਏ ਤੋਂ ਵੱਧ ਦੀ ਬੋਲੀ ਲਾਉਣ ਦਾ ਅੱਜ ਆਖ਼ਰੀ ਦਿਨ ਸੀ। ਇਹ ਫੈਸਲਾ ਪਿੰਡ ਦੇ ਕੁਝ ਲੋਕਾਂ ਦੇ ਵਿਰੋਧ ਤੋਂ ਬਾਅਦ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਤਮਾ ਸਿੰਘ ਜਲਦੀ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਵਿੱਚ ਭਾਜਪਾ ਆਗੂ ਆਤਮਾ ਸਿੰਘ ਵੱਲੋਂ ਆਪਣੇ ਲਈ 2 ਕਰੋੜ ਰੁਪਏ ਦੀ ਬੋਲੀ ਲਾਉਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ- ਰਿਪੋਰਟ ਆਉਣ ਤੋਂ ਬਾਅਦ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਜਾਵੇਗੀ।
ਵਿਰੋਧੀ ਧਿਰ ਨੇ ਪੁੱਛਿਆ ਸੀ ਸਵਾਲ
ਇਸ ਮਾਮਲੇ ਦੀ ਸਾਹਮਣੇ ਆਉਣ ਤੋਂ ਬਾਅਦ ਵਿਰੋਧ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ(Partap Singh Bajwa) ਨੇ ਕਿਹਾ ਸੀ ਕਿ ਇਹ ਇਕ ਓਪਨ ਕਰੱਪਸ਼ਨ ਹੈ, ਇਸ ਲੀਡਰ ਨੂੰ ਫੜ ਕੇ ਅੰਦਰ ਕਰਨਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ 'ਚ ਬੋਲੀਆਂ ਲਗਾਉਣ ਦਾ ਰਿਵਾਜ਼ ਨਹੀਂ ਹੈ। ਇਹ ਕੋਈ ਮੰਡੀ ਨਹੀਂ ਜਿੱਥੇ ਤੁਸੀਂ ਬੋਲੀਆਂ ਲਗਈਆਂ ਜਾਣ।
ਬਾਜਵਾ ਨੇ ਸਵਾਲ ਪੁੱਛਿਆ ਸੀ ਕਿ ਹੋਰ ਅਧਿਕਾਰੀਆਂ ਨੂੰ ਰਿਸ਼ਵਤ ਲੈਣ ਲਈ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤੇ ਜੋ ਇਹ ਓਪਨ 2 ਕਰੋੜ ਰੁਪਏ ਆਫ਼ਰ ਕਰ ਰਿਹਾ ਹੈ ਕੀ ਉਸ 'ਤੇ ਐਕਸ਼ਨ ਨਹੀਂ ਲੈਣਾ ਚਾਹੀਦਾ। ਇਹ ਸਿੱਧੇ ਤੌਰ 'ਤੇ ਓਪਨ ਕਰੱਪਸ਼ਨ ਹੈ ਅਤੇ ਵਿਜੀਲੈਂਸ ਇਸ ਮਾਮਲੇ 'ਤੇ ਨੂੰ ਐਕਸ਼ਨ ਲੈਣਾ ਚਾਹੀਦਾ ਹੈ।