ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਕਾਰਨ ਸਿੱਖ ’ਤੇ ਕੀਤਾ ਪਰਚਾ ਰੱਦ ਹੋਵੇ: ਧਾਮੀ
ਐਡਵੋਕੇਟ ਧਾਮੀ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਿਰੁੱਧ ਸੰਘਰਸ਼ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ
Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਨਗਰ ਕੀਰਤਨ ਦੌਰਾਨ ਟਰੈਕਟਰ ਉੱਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣ ਕਾਰਨ ਇੱਕ ਸਿੱਖ ਨੌਜਵਾਨ 'ਤੇ ਕੇਸ ਪਾਉਣ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਪੁਲਿਸ ਵੱਲੋਂ ਕੀਤੀ ਗਈ ਇਹ ਕਾਰਵਾਈ ਘਟਗਿਣਤੀ ਸਿੱਖਾਂ ਨਾਲ ਵੱਡੀ ਬੇਇਨਸਾਫੀ ਤੇ ਧੱਕਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਭਾਰਤ ਬਹੁਧਰਮੀ ਦੇਸ਼ ਹੈ, ਜਿਸ ਵਿਚ ਸੰਵਿਧਾਨ ਅਨੁਸਾਰ ਹਰ ਇੱਕ ਨੂੰ ਧਾਰਮਿਕ ਅਜ਼ਾਦੀ ਹੈ।
Cancel case against Sikh youth registered due to photo of Sant Jarnail Singh Khalsa Bhindranwale in Madhya Pradesh: Harjinder Singh Dhami, President, SGPC.https://t.co/UJe0iSzZYs@CMMadhyaPradesh @ChouhanShivraj @drnarottammisra @DGP_MP @jbpcommissioner pic.twitter.com/UnurOVz3Hy
— Shiromani Gurdwara Parbandhak Committee (@SGPCAmritsar) December 22, 2022
ਐਡਵੋਕੇਟ ਧਾਮੀ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਿਰੁੱਧ ਸੰਘਰਸ਼ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣਾ ਗੁਨਾਹ ਨਹੀਂ ਹੈ, ਲਿਹਾਜ਼ਾ ਜਬਲਪੁਰ ਵਿਖੇ ਸਿੱਖ ਨੌਜੁਆਨ ’ਤੇ ਪਾਇਆ ਕੇਸ ਤੁਰੰਤ ਰੱਦ ਕੀਤਾ ਜਾਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਗ੍ਰਹਿ ਮੰਤਰੀ ਸ੍ਰੀ ਨਰੋਤਮ ਮਿਸ਼ਰਾ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਬੇਕਸੂਰ ਸਿੱਖ ਨੌਜਵਾਨ ਵਿਰੁੱਧ ਦਰਜ ਕੀਤੇ ਪਰਚੇ ਨੂੰ ਰੱਦ ਕਰਨ ਦੇ ਨਿਰਦੇਸ਼ ਜਾਰੀ ਕਰਨ।
ਉਨ੍ਹਾਂ ਮੱਧ ਪ੍ਰਦੇਸ਼ ਦੇ ਪ੍ਰਤੀਨਿਧ ਸਿੱਖਾਂ ਅਤੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸਮੇਤ ਹੋਰ ਗੁਰਦੁਆਰਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਸਥਾਨਕ ਪੱਧਰ ’ਤੇ ਉਠਾਉਣ ਤਾਂ ਜੋ ਸਿੱਖ ਨੌਜਵਾਨ ਨੂੰ ਇਨਸਾਫ ਮਿਲ ਸਕੇ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।