Punjab News: ਜਗਤਾਰ ਹਵਾਰਾ ਖ਼ਿਲਾਫ਼ ਕਿਹੜੀ-ਕਿਹੜੀ ਅਦਾਲਤ 'ਚ ਕੇਸ ਪੈਂਡਿੰਗ, ਹਾਈਕੋਰਟ ਨੇ ਮੰਗੀ ਜਾਣਕਾਰੀ
Punjab News: ਹਵਾਰਾ ਨੇ ਪਟੀਸ਼ਨ 'ਚ ਕਿਹਾ ਹੈ ਕਿ ਉਸ ਵਿਰੁੱਧ ਪੰਜਾਬ ਸਮੇਤ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ 'ਚ ਕੇਸ ਪੈਂਡਿੰਗ ਹਨ। ਉਹ ਇਸ ਸਮੇਂ ਜੇਲ੍ਹ ਵਿੱਚ ਹੈ ਅਤੇ ਹਰੇਕ ਕੇਸ ਵਿੱਚ ਵਿਅਕਤੀਗਤ ਤੌਰ 'ਤੇ ਪੇਸ਼ ਨਹੀਂ ਹੋ ਸਕਦਾ।
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਸਮੇਤ ਬੁੜੈਲ ਜੇਲ੍ਹ ਬਰੇਕ ਸਮਤੇ ਪੰਜਾਬ ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਦੀਆਂ ਅਦਾਲਤਾਂ ਵਿੱਚ ਕਈ ਮਾਮਲਿਆਂ ਦੀ ਸੁਣਵਾਈ ਚੱਲ ਰਹੀ ਹੈ। ਇਸ ਸਬੰਧ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪਟੀਸ਼ਨ ਬਾਬਤ ਹਾਈਕੋਰਟ ਨੇ ਵਕੀਲ ਤੋਂ ਪੁੱਛਿਆ ਕਿ ਦੱਸਿਆ ਜਾਵੇ ਹਵਾਰਾ ਖ਼ਿਲਾਫ਼ ਕਿਹੜੀ-ਕਿਹੜੀ ਅਦਾਲਤ ਵਿੱਚ ਕੇਸ ਦਰਜ ਹਨ।
ਹਵਾਰਾ ਨੇ ਪਟੀਸ਼ਨ 'ਚ ਕਿਹਾ ਹੈ ਕਿ ਉਸ ਵਿਰੁੱਧ ਪੰਜਾਬ ਸਮੇਤ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ 'ਚ ਕੇਸ ਪੈਂਡਿੰਗ ਹਨ। ਉਹ ਇਸ ਸਮੇਂ ਜੇਲ੍ਹ ਵਿੱਚ ਹੈ ਅਤੇ ਹਰੇਕ ਕੇਸ ਵਿੱਚ ਵਿਅਕਤੀਗਤ ਤੌਰ 'ਤੇ ਪੇਸ਼ ਨਹੀਂ ਹੋ ਸਕਦਾ। ਅਜਿਹੀ ਸਥਿਤੀ ਵਿੱਚ ਸਬੰਧਤ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹਰ ਹਾਲਤ ਵਿੱਚ ਉਸ ਨੂੰ ਅਦਾਲਤ ਵਿੱਚ ਪੇਸ਼ ਕਰੇ ਪਰ ਅਜਿਹਾ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਸ ਨੂੰ ਨੁਕਸਾਨ ਉਠਾਉਣਾ ਪੈ ਸਕਦਾ ਹੈ, ਇਸ ਲਈ ਉਸ ਵਿਰੁੱਧ ਲੰਬਿਤ ਸਾਰੇ ਕੇਸਾਂ ਦੀ ਸੁਣਵਾਈ ਕਿਸੇ ਇੱਕ ਅਦਾਲਤ ਵਿੱਚ ਹੋਣੀ ਚਾਹੀਦੀ ਹੈ।
ਜ਼ਿਕਰ ਕਰ ਦਈਆ ਕਿ ਹਵਾਰਾ ਵਿਰੁੱਧ ਕੁੱਲ 31 ਕੇਸ ਲੰਬਿਤ ਹਨ- ਇੱਕ ਦਿੱਲੀ, ਇੱਕ ਹਰਿਆਣਾ, ਤਿੰਨ ਚੰਡੀਗੜ੍ਹ ਅਤੇ ਪੰਜਾਬ ਦੀਆਂ ਕਈ ਜ਼ਿਲ੍ਹਾ ਅਦਾਲਤਾਂ ਵਿੱਚ ਵੀ ਹਨ। ਹਵਾਰਾ ਨੂੰ ਪਹਿਲੀ ਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਸਾਲ 1995 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਹਵਾਰਾ ਖ਼ਿਲਾਫ਼ ਹੋਰ ਵੀ ਕਈ ਥਾਵਾਂ ’ਤੇ ਕੇਸ ਦਰਜ ਕੀਤੇ ਗਏ ਸਨ। ਪਟੀਸ਼ਨ 'ਤੇ ਸੁਣਵਾਈ ਦੌਰਾਨ ਹਾਈਕੋਰਟ ਨੇ ਹਵਾਰਾ ਦੇ ਵਕੀਲ ਤੋਂ ਪੁੱਛਿਆ ਹੈ ਕਿ ਹਵਾਰਾ ਖਿਲਾਫ ਕਿਹੜੇ-ਕਿਹੜੇ ਅਪਰਾਧਾਂ ਲਈ ਅਦਾਲਤਾਂ 'ਚ ਕਿੰਨੇ ਕੇਸ ਪੈਂਡਿੰਗ ਹਨ। ਹਾਈਕੋਰਟ ਨੇ ਅਗਲੀ ਸੁਣਵਾਈ 'ਤੇ ਇਸ ਸਬੰਧ 'ਚ ਅੰਕੜਿਆਂ ਸਮੇਤ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।