(Source: ECI/ABP News/ABP Majha)
ਆਮ ਆਦਮੀ ਪਾਰਟੀ ਦੇ 150 ਲੀਡਰਾਂ ਤੇ ਵਰਕਰਾਂ ਖਿਲਾਫ ਮਾਮਲਾ ਦਰਜ
ਇਸ ਲਈ ਉਪਰੋਕਤ ਵਿਅਕਤੀ ਤੇ 150 ਦੇ ਲਗਪਗ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਨੰਬਰ 130/21 ਆਈਪੀਸੀ ਦੀ ਧਾਰਾ 186, 188, 269 ਤੇ ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 51 (1) (ਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ: ਸਿਹਤ ਮੰਤਰੀ ਬਲਬੀਰ ਸਿੱਧੂ ਖਿਲਾਫ ਰੋਸ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਮਹਿੰਗਾ ਪਿਆ ਹੈ। ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੇ 150 ਲੀਡਰਾਂ ਤੇ ਵਰਕਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਹ ਕਾਰਵਾਈ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਹਵਾਲਾ ਦਿੰਦਿਆਂ ਕੀਤੀ ਗਈ ਹੈ।
ਦੱਸ ਦਈਏ ਕਿ 6 ਜੂਨ 2021 ਨੂੰ ‘ਆਪ’ ਨੇ ਫੇਜ਼ 7 ਮੁਹਾਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਸੀ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਲਗਪਗ 150 ਲੋਕ ਇਕੱਠੇ ਹੋਏ ਜੋ ਕੋਵਿਡ ਦਿਸ਼ਾ ਨਿਰਦੇਸ਼ਾਂ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਦੇ ਆਰਡਰ ਨੰ. ਡੀ.ਸੀ.ਐਮ/ਐਮ.ਏ./2020/8597 ਮਿਤੀ 07.05.2021 ਦੀ ਉਲੰਘਣਾ ਹੈ।
ਇਸ ਰੋਸ ਪ੍ਰਦਰਸ਼ਨ ਵਿੱਚ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਧੋਆ, ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਰੂਡੀ, ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਯੂਥ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ, ਜ਼ਿਲ੍ਹਾ ਇੰਚਾਰਜ ਗੁਰਵਿੰਦਰ ਮਿੱਤਲ, ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਗੁਰਤੇਜ ਪਨੂੰ, ਵਿਨੀਤ ਵਰਮਾ, ਡਾ. ਸੰਨੀ ਆਹਲੂਵਾਲੀਆ, ਪਰਮਿੰਦਰ ਗੋਲਡੀ, ਨਰਿੰਦਰ ਸਿੰਘ ਸ਼ੇਰਗਿੱਲ, ਸੁਭਾਸ਼ ਸ਼ਰਮਾ, ਰਾਜ ਗਿੱਲ, ਦੇਵ ਮਾਨ, ਮੰਗ ਚੰਦ ਸ਼ੇਰਮਾਜਰਾ, ਚੇਤਨ ਜੋਧੇਮਾਜਰਾ, ਦਿਨੇਸ਼ ਚੱਠਾ, ਤਜਿੰਦਰ ਮਹਿਰਾ, ਨਰਿੰਦਰ ਟਿਵਾਣਾ, ਅਜੈ ਲਿਬੜਾ, ਨੀਨਾ ਮਿੱਤਲ, ਅਨੂ ਬੱਬਰ, ਮਨਮਿੰਦਰ ਸਿੰਘ ਗਿਆਸਪੁਰਾ ਤੇ ਹੋਰ ਸ਼ਾਮਲ ਸਨ। ਇਸ ਦੇ ਸਬੰਧ ਵਿੱਚ ਡਿਊਟੀ ਮੈਜਿਸਟਰੇਟ ਹਿਤੇਨ ਕਪਿਲਾ, ਬੀਡੀਪੀਓ, ਖਰੜ, ਐਸਏਐਸ ਨਗਰ ਤੋਂ ਇੱਕ ਸ਼ਿਕਾਇਤ ਮਿਲੀ ਹੈ।
ਇਸ ਲਈ ਉਪਰੋਕਤ ਵਿਅਕਤੀ ਤੇ 150 ਦੇ ਲਗਪਗ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਨੰਬਰ 130/21 ਆਈਪੀਸੀ ਦੀ ਧਾਰਾ 186, 188, 269 ਤੇ ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 51 (1) (ਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Mahatma Gandhi’s great-grandaughter: ਦੱਖਣੀ ਅਫ਼ਰੀਕਾ 'ਚ ਧੋਖਾਧੜੀ ਦੇ ਮਾਮਲੇ 'ਚ ਮਹਾਤਮਾ ਗਾਂਧੀ ਦੀ ਪੜਪੋਤੀ ਨੂੰ 7 ਸਾਲ ਦੀ ਕੈਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904