ਮੋਗਾ ਦੇ ਸਰਕਾਰੀ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਹੋਈ ਗੁੰਡਾਗਰਦੀ, 8 ਖਿਲਾਫ ਮਾਮਲਾ ਦਰਜ
ਪਿੰਡ ਸਿੰਘਾਵਾਲਾ ਦਾ ਵਸਨੀਕ ਹੈ ਅਤੇ ਉਹ ਮੋਗਾ ਦੀ ਇੱਕ ਪ੍ਰਾਈਵੇਟ ਫਰਮ ਵਿੱਚ ਕੰਮ ਕਰਦਾ ਹੈ ਅਤੇ ਉਹ ਸਵੇਰੇ 8 ਵਜੇ ਕੰਮ 'ਤੇ ਜਾਂਦਾ ਹੈ। ਇਸ ਤੋਂ ਪਹਿਲਾਂ ਉਸ ਦੇ ਇੱਕ ਦੋਸਤ ਨੂੰ ਪੁਲਿਸ ਨੇ ਕਾਬੂ ਕਰ ਲਿਆ ਸੀ।
ਮੋਗਾ : ਮੋਗਾ ਦੇ ਸਰਕਾਰੀ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਹੋਈ ਗੁੰਡਾਗਰਦੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜ਼ਿਕਰਯੋਗ ਹੈ ਕਿ ਮੋਗਾ ਦੇ ਸਰਕਾਰੀ ਹਸਪਤਾਲ 'ਚ ਆਪਣੇ ਭਤੀਜੇ ਦਾ ਇਲਾਜ ਕਰਵਾਉਣ ਆਏ ਨੌਜਵਾਨ 'ਤੇ ਕੁਝ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ਦੀ ਪੂਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ।
ਹਸਪਤਾਲ ਦੇ ਵਾਰਡ 'ਚ ਦਾਖਲ ਚਾਚਾ ਭਤੀਜੇ ਨੂੰ ਦੇਖ ਰਹੇ ਸੀ। ਇਸ ਦੌਰਾਨ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਕੁਝ ਨੌਜਵਾਨਾਂ ਨੇ ਚਾਚਾ ਜਗਦੀਸ਼ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਹ ਸਾਰੀ ਘਟਨਾ ਐਮਰਜੈਂਸੀ 'ਚ ਲੱਗੇ ਸੀ.ਸੀ.ਟੀ.ਵੀ ਕੈਮਰੇ 'ਚ ਕੈਦ ਹੋ ਗਈ ਹੈ।
ਜਗਦੀਸ਼ ਸਿੰਘ ਨੇ ਦੱਸਿਆ ਕਿ ਉਹ ਪਿੰਡ ਸਿੰਘਾਵਾਲਾ ਦਾ ਵਸਨੀਕ ਹੈ ਅਤੇ ਉਹ ਮੋਗਾ ਦੀ ਇੱਕ ਪ੍ਰਾਈਵੇਟ ਫਰਮ ਵਿੱਚ ਕੰਮ ਕਰਦਾ ਹੈ ਅਤੇ ਉਹ ਸਵੇਰੇ 8 ਵਜੇ ਕੰਮ 'ਤੇ ਜਾਂਦਾ ਹੈ। ਇਸ ਤੋਂ ਪਹਿਲਾਂ ਉਸ ਦੇ ਇੱਕ ਦੋਸਤ ਨੂੰ ਪੁਲਿਸ ਨੇ ਕਾਬੂ ਕਰ ਲਿਆ ਸੀ। ਉਸ ਨੂੰ ਸ਼ੱਕ ਸੀ ਕਿ ਮੈਂ ਉਸਨੂੰ ਗਿਰਫਤਾਰ ਕਰਵਾਇਆ ਹੈ।
ਕੱਲ੍ਹ ਉਸ ਨੇ ਮੇਰੇ ਭਤੀਜੇ ਨਾਲ ਕੁੱਟਮਾਰ ਕੀਤੀ ਤੇ ਮੈਂ ਉਸ ਨੂੰ ਇਥੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਉਣ ਆਇਆ ਸੀ। ਇਸ ਦੌਰਾਨ ਉਹ ਸਾਡੇ ਪਿੱਛੇ ਹਸਪਤਾਲ 'ਚ ਆ ਕੇ ਮੇਰੇ 'ਤੇ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਉਸ ਨੇ ਦੱਸਿਆ ਕਿ ਜਦੋਂ ਮੇਰੀ ਪਤਨੀ ਮੈਨੂੰ ਬਚਾਉਣ ਆਈ ਤਾਂ ਉਹ ਵੀ ਜ਼ਖਮੀ ਹੋ ਗਈ ਅਤੇ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਅਸੀਂ ਇਨਸਾਫ਼ ਦੀ ਮੰਗ ਕਰਦੇ ਹਾਂ। ਪੁਲਿਸ ਮਾਮਲੇ ਦੀ ਜਾਂਚ ਕਰਦੇ ਹੋਏ 8 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ