Kangana Ranaut Emergency Film: ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ (Kangana Ranaut Film Emergency) ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਇਸ ਮੁੱਦੇ 'ਤੇ ਹੁਣ ਅਕਾਲੀ ਦਲ ਵੀ ਸਾਹਮਣੇ ਆਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੰਗਣਾ ਰਣੌਤ ਵੱਲੋਂ ਫਿਲਮ ’ਐਮਰਜੰਸੀ’ ਵਿਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਲਈ ਉਸਦੇ ਖਿਲਾਫ ਧਾਰਾ 295 ਏ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਉਹ ਜਾਣ ਬੁੱਝ ਕੇ ਦੇਸ਼ ਭਗਤ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਭੜਕਾ ਰਹੀ ਹੈ ਤਾਂ ਜੋ ਦੇਸ਼ ਵਿਚ ਫਿਰਕੂ ਸਦਭਾਵਨਾ ਦਾ ਮਾਹੌਲ ਖਰਾਬ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਉਸ ਦੀ ਪੂਰੀ ਮਦਦ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਪੱਛਮੀ ਬੰਗਾਲ ਵਿਚ ਮੈਡੀਕਲ ਵਿਦਿਆਰਥਣ ਨਾਲ ਜ਼ਬਰ ਜਨਾਹ ਮਗਰੋਂ ਉਸਦਾ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਢੁਕਵੀਂ ਕਾਰਵਾਈ ਕੀਤੀ ਜਾਵੇ।
ਓਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਲਮ ‘ਐਮਰਜੈਂਸੀ’ ‘ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਭਿਨੇਤਰੀ ਕੰਗਨਾ ਰਣੌਤ ਜੋ ਕਿ ਆਪਣੇ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਬਿਆਨਾਂ ਕਾਰਨ ਵਿਵਾਦਾਂ ਵਿੱਚ ਘਿਰੀ ਹੋਈ ਹੈ, ਨੇ ਜਾਣਬੁੱਝ ਕੇ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੀ ਨੀਅਤ ਨਾਲ ਇਹ ਫਿਲਮ ਬਣਾਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਨੇ ਕੰਗਨਾ ਰਣੌਤ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial