ਰਾਖੀ ਸਾਵੰਤ ਖਿਲਾਫ ਜਲੰਧਰ 'ਚ ਕੇਸ ਦਰਜ
ਏਬੀਪੀ ਸਾਂਝਾ | 22 Jul 2016 10:04 AM (IST)
ਜਲੰਧਰ: ਪੁਲਿਸ ਨੇ ਸ਼ੁੱਕਰਵਾਰ ਨੂੰ ਵਾਲਮੀਕੀ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਰਾਮਾ ਮੰਡੀ ਪੁਲਿਸ ਨੇ ਵਾਲਮੀਕੀ ਜਾਗ੍ਰਿਤੀ ਸਭਾ ਪੰਜਾਬ ਦੇ ਪ੍ਰਧਾਨ ਪਵਨ ਹੰਸ ਦੀ ਸ਼ਿਕਾਇਤ 'ਤੇ ਧਾਰਾ 295-ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਹਾਲ ਹੀ ਵਿੱਚ ਅਦਾਕਾਰਾ ਰਾਖੀ ਸਾਵੰਤ ਨੇ ਇੱਕ ਇੰਟਰਵਿਊ ਵਿੱਚ ਭਗਵਾਨ ਵਾਲਮੀਕੀ ਖਿਲਾਫ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ। ਉਹ ਹੀ ਥਾਣਾ ਰਾਮਾ ਮੰਡੀ ਦੇ ਐਸ.ਐਚ.ਓ. ਨਰੇਸ਼ ਕੁਮਾਰ ਜੋਸ਼ੀ ਨੇ ਕਿਹਾ ਕਿ ਅਦਾਕਾਰਾ ਸੰਮਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਵਾਲਮੀਕੀ ਸਮਾਜ ਦੇ ਲੋਕ ਕਈ ਦਿਨਾਂ ਤੋਂ ਸ਼ਹਿਰ ਵਿੱਚ ਥਾਂ-ਥਾਂ ਪ੍ਰਦਰਸ਼ਨ ਕਰ ਰਹੇ ਸਨ। ਹਾਲ ਹੀ ਵਿੱਚ ਉਨ੍ਹਾਂ ਦਿੱਲੀ ਤੋਂ ਆਉਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਨੂੰ ਜੰਲਧਰ ਸਟੇਸ਼ਨ 'ਤੇ ਰੋਕ ਦਿੱਤਾ ਸੀ।