ਪੜਚੋਲ ਕਰੋ

ਵਿਜੀਲੈਂਸ ਵੱਲੋਂ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਖਿਲਾਫ਼ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। 

ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਹਰਮਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਥਾਣਾ ਭਾਦਸੋਂ ਵਿਖੇ ਉਸਦੇ ਅਤੇ ਹੋਰਨਾਂ ਖਿਲਾਫ਼ ਮੁਕੱਦਮਾ ਦਰਜ ਸੀ ਅਤੇ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੇ ਦੋਸ਼ੀਆਂ ਦੀ ਮੱਦਦ ਕਰਨ ਬਦਲੇ ਪਹਿਲਾਂ ਹੀ ਉਹਨਾਂ ਤੋਂ ਰਿਸ਼ਵਤ ਵਜੋਂ 50,000 ਲੈ ਲਏ ਸਨ। ਉਹਨਾਂ ਨੇ ਅੱਗੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਸਮਝੌਤਾ ਹੋਣ ਉਪਰੰਤ ਹੁਣ ਦੋਵੇਂ ਪੁਲਿਸ ਅਧਿਕਾਰੀ ਉਕਤ ਐਫ.ਆਈ.ਆਰ. ਨੂੰ ਰੱਦ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 35000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਅਤੇ 35000 ਰੁਪਏ ਹੋਰ ਮੰਗਣ ਅਤੇ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋ ਗਏ। ਉਹਨਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਅਧਾਰ 'ਤੇ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
Advertisement
ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Embed widget