ਪੜਚੋਲ ਕਰੋ

ਸੁਰਜੀਤ ਗੱਗ ਖਿਲਾਫ ਕੇਸ ਦਰਜ, ਕਿਸੇ ਵੇਲੇ ਵੀ ਹੋ ਸਕਦੀ ਗ੍ਰਿਫਤਾਰੀ

ਆਨੰਦਪੁਰ ਸਾਹਿਬ: ਸਿੱਖ ਜਥੇਬੰਦੀਆਂ ਦੀ ਸ਼ਿਕਾਇਤ 'ਤੇ ਕਵੀ ਸੁਰਜੀਤ ਗੱਗ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਗੱਗ 'ਤੇ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਦਾ ਇਲਜ਼ਾਮ ਲੱਗਾ ਸੀ। ਇਸ ਤੋਂ ਬਾਅਦ ਥਾਣਾ ਆਨੰਦਪੁਰ ਸਾਹਿਬ ਵਿਖੇ ਧਾਰਾ 295-ਏ ਤਹਿਤ ਗੱਗ ਖਿਲਾਫ ਕੇਸ ਦਰਜ ਕੀਤਾ ਗਿਆ। ਦੂਜੇ ਪਾਸੇ ਪਿਛਲੇ ਦਿਨੀਂ ਗੱਗ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਵੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਕਵੀ ਸੁਰਜੀਤ ਗੱਗ ਸਿੱਖ ਧਰਮ ਖ਼ਿਲਾਫ਼, ਗੁਰੂ ਨਾਨਕ ਦੇਵ ਜੀ ਖ਼ਿਲਾਫ਼ ਤੇ ਹੋਰ ਧਰਮਾਂ ਖ਼ਿਲਾਫ਼ ਆਪਣੀਆਂ ਕਵਿਤਾਵਾਂ ਲਿਖ ਕੇ ਫੇਸਬੁਕ ਤੇ ਹੋਰ ਸੋਸ਼ਲ ਮੀਡੀਆ ਰਾਹੀਂ ਕੂੜ ਪ੍ਰਚਾਰ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਗੱਗ ਦੀਆਂ ਇਨ੍ਹਾਂ ਹਰਕਤਾਂ ਕਾਰਨ ਸਿੱਖ ਭਾਈਚਾਰੇ 'ਚ ਉਸ ਖਿਲਾਫ ਤਿੱਖਾ ਰੋਸ ਹੈ।

ਉਨ੍ਹਾਂ ਪੁਲਿਸ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਗੱਗ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਡੀਐਸਪੀ ਰਮਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਮਾਹੌਲ ਖ਼ਰਾਬ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਗੱਗ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਹੈ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਗੱਗ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਸੂਤਰਾਂ ਮੁਤਾਬਕ ਗੱਗ ਦੀ ਗ੍ਰਿਫਤਾਰੀ ਕਿਸੇ ਵੀ ਵੇਲੇ ਹੋ ਸਕਦੀ ਹੈ।

ਪੁਲਿਸ ਨੇ ਸੁਰਜੀਤ ਗੱਗ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਚ ਪੁਲਿਸ ਨੇ ਯਾਦਵ ਸਿੰਘ ਯਾਦੀ ਤੇ ਇੱਕ ਅਣਪਛਾਤੇ ਵਿਅਕਤੀ 'ਤੇ ਆਈਪੀਸੀ ਦੀ ਧਾਰਾ 341,323, 34 ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੂਜੇ ਪਾਸੇ ਹਸਪਤਾਲ ਵਿਚ ਜ਼ੇਰੇ ਇਲਾਜ ਸੁਰਜੀਤ ਗੱਗ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਦੀ ਮੰਗ ਕੀਤੀ। ਗੱਗ ਨੇ ਕਿਹਾ ਕਿ ਉਹ ਪਹਿਲਾਂ ਵੀ ਸਥਾਨਕ ਪੁਲਿਸ ਨੂੰ ਸ਼ਿਕਾਇਤ ਦੇ ਚੁੱਕਿਆ ਹੈ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਗੱਗ ਨੇ ਕਿਹਾ ਕਿ ਉਸ ਦੀਆਂ ਲਿਖਤਾਂ ਤੇ ਕਵਿਤਾਵਾਂ ਨੂੰ ਸਿੱਖ ਧਰਮ ਦੇ ਲੋਕਾਂ ਨੇ ਪੜ੍ਹਿਆ ਤੇ ਸਲਾਹਿਆ ਹੈ ਪਰ ਕੁਝ ਕੱਟੜਪੰਥੀ ਲੋਕਾਂ ਨੇ ਉਸ ਦੀਆਂ ਲਿਖਤਾਂ ਨੂੰ ਨਿੰਦਦਿਆਂ ਉਸ 'ਤੇ ਜਾਨਲੇਵਾ ਹਮਲੇ ਕੀਤੇ। ਗੱਗ ਨੇ ਖ਼ਦਸ਼ਾ ਜਤਾਇਆ ਕਿ ਪੁਲੀਸ ਉਸ ਨੂੰ ਧੱਕੇ ਨਾਲ ਗ੍ਰਿਫ਼ਤਾਰ ਕਰ ਸਕਦੀ ਹੈ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget