ਚੰਡੀਗੜ੍ਹ: ਵਿਜੀਲੈਂਸ ਬਿਊਰੋ ਨੇ ਘ੍ਰਿਸ਼ਟਾਚਾਰ ਸਬੰਧੀ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਫਤਿਹਗੜ੍ਹ ਸਾਹਿਬ ਵਿੱਚ ਦੋ ਸਾਬਕਾ ਸਰਪੰਚਾਂ ਤੇ ਦੋ ਜੂਨੀਅਰ ਇੰਜਨੀਅਰਾਂ ਖ਼ਿਲਾਫ਼ 21 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਨੇ ਕੋਟਲਾ ਸੁਲੇਮਾਨ ਦੇ ਦੋ ਸਾਬਕਾ ਸਰਪੰਚਾਂ, ਬੀਡੀਪੀਓ ਫ਼ਤਹਿਗੜ੍ਹ ਸਾਹਿਬ ਦੇ ਦੋ ਜੇਈਜ਼ ਤੇ ਗ੍ਰਾਮ ਪੰਚਾਇਤ ਦੇ 2.86 ਕਰੋੜ ਰੁਪਏ ਦੇ ਫੰਡਾਂ ਵਿੱਚ 20.67 ਲੱਖ ਰੁਪਏ ਦੇ ਗਬਨ ਤੇ ਮਾਪ ਪੱਤਰ ਵਿੱਚ ਗਬਨ ਕਰਨ ਦੇ ਦੋਸ਼ ਵਿੱਚ ਪੇਂਡੂ ਵਿਕਾਸ ਵਿਭਾਗ ਦੇ ਪੰਚਾਇਤ ਸਕੱਤਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।