ਪੜਚੋਲ ਕਰੋ
Advertisement
ਲੁਧਿਆਣਾ ਕੇਂਦਰੀ ਜੇਲ੍ਹ ‘ਚ ਮੋਬਾਈਲ ਦੀ ਵਰਤੋਂ ਕਰਦਾ ਸੀ ਯੂਥ ਕਾਂਗਰਸ ਦਾ ਨੇਤਾ, 2 ਹਵਾਲਾਤੀ ਅਤੇ ਡਿਪਟੀ ਸੁਪਰਡੈਂਟ ਖਿਲਾਫ ਮਾਮਲਾ ਦਰਜ
ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਲੰਬੇ ਸਮੇਂ ਤੋਂ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਬੰਦ ਯੂਥ ਕਾਂਗਰਸ ਦੇ ਨੇਤਾ ਸ਼ੁਭਮ ਅਰੋੜਾ ਕੋਲੋ ਮੋਬਾਈਲ ਫੋਨ ਬਰਾਮਦ ਹੋਇਆ ਹੈ।
ਲੁਧਿਆਣਾ: ਕਤਲ ਦੀ ਕੋਸ਼ਿਸ਼ ਦੇ ਮਾਮਲੇ (Attempted to Murder case) ਵਿੱਚ ਲੰਬੇ ਸਮੇਂ ਤੋਂ ਲੁਧਿਆਣਾ ਕੇਂਦਰੀ ਜੇਲ੍ਹ (Ludhiana Central Jail) ਵਿੱਚ ਬੰਦ ਯੂਥ ਕਾਂਗਰਸ ਦੇ ਨੇਤਾ (Youth Congress Leader) ਸ਼ੁਭਮ ਅਰੋੜਾ ਕੋਲੋ ਮੋਬਾਈਲ ਫੋਨ ਬਰਾਮਦ ਹੋਇਆ ਹੈ। ਜਾਂਚ ਵਿਚ ਪਾਇਆ ਗਿਆ ਹੈ ਕਿ ਸ਼ੁਭਮ ਨੂੰ ਉਸ ਦੇ ਸਾਥੀ ਅੰਕੁਸ਼ ਅਰੋੜਾ ਸਿਮ ਨੇ ਭੇਜਿਆ ਸੀ, ਜਿਸ ਨੂੰ ਸਹਾਇਕ ਸੁਪਰਡੈਂਟ ਕਰਨਵੀਰ ਸਿੰਘ (Assistant Superintendent Karanveer Singh) ਦੀ ਮਦਦ ਨਾਲ ਜੇਲ੍ਹ ਅੰਦਰ ਲਿਜਾਇਆ ਗਿਆ।
ਜੇਲ੍ਹ ਅਧਿਕਾਰੀਆਂ ਵੱਲੋਂ ਵਿਭਾਗ ਨੂੰ ਲਿਖਤੀ ਸ਼ਿਕਾਇਤ ਭੇਜੀ ਗਈ ਹੈ। ਵਿਭਾਗ ਵਲੋਂ ਸਹਾਇਕ ਸੁਪਰਡੈਂਟ ਕਰਨਵੀਰ ਸਿੰਘ ਦਾ ਤਬਾਦਲਾ ਵੀ ਕੀਤਾ ਗਿਆ ਹੈ। ਉਧਰ ਕਰਨਵੀਰ ਸਿੰਘ, ਯੂਥ ਕਾਂਗਰਸ ਦੇ ਨੇਤਾ ਸ਼ੁਭਮ ਅਰੋੜਾ ਅਤੇ ਅੰਕੁਸ਼ ਅਰੋੜਾ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਫਰਾਰ ਮੁਲਜ਼ਮ ਸਹਾਇਕ ਸੁਪਰਡੈਂਟ ਕਰਨਵੀਰ ਸਿੰਘ ਦੀ ਭਾਲ ਅਤੇ ਹੋਰ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਨਜ਼ਰਬੰਦ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜੇਲ ਸੁਪਰਡੈਂਟ ਰਾਜੀਵ ਅਰੋੜਾ ਨੇ ਕਿਹਾ ਕਿ ਸ਼ੁਭਮ ਅਰੋੜਾ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਗੈਂਗਸਟਰ ਸ਼ੁਭਮ ਅਰੋੜਾ ਦੀ ਪੇਸ਼ੀ ਦੀ ਤਰੀਕ ਸੀ ਅਤੇ ਉਸੇ ਸਮੇਂ ਉਹ ਉਸਨੂੰ ਬੁਲਾਉਂਦਾ ਫੜਿਆ ਗਿਆ।
ਇਸ ਮਾਮਲੇ ‘ਚ ਹੁਣ ਉੱਚ ਅਧਿਕਾਰੀਆਂ ਦੇ ਆਦੇਸ਼ਾਂ ਤੋਂ ਬਾਅਦ ਸਾਰਿਆਂ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement