Stubble Burning: 50 ਹਜ਼ਾਰ ਦੇ ਕਰੀਬ ਪੁੱਜੇ ਪਰਾਲੀ ਸਾੜਨ ਦੇ ਮਾਮਲੇ, ਸਰਕਾਰ ਦੇ ਦਾਅਵੇ ਤੇ ਪ੍ਰਬੰਧ ਖੋਖਲੇ ਸਾਬਤ
ਇਸ ਵਾਰ ਇਹ ਅੰਕੜਾ 55,000 ਤੋਂ ਘੱਟ ਰਹਿਣ ਦੀ ਉਮੀਦ ਹੈ। ਹਰ ਸੀਜ਼ਨ ਵਿੱਚ ਤਕਰੀਬਨ 15 ਮਿਲੀਅਨ ਟਨ ਪਰਾਲੀ ਸਾੜੀ ਜਾਂਦੀ ਹੈ ਜਿਨ੍ਹਾਂ ਵਿੱਚ ਸਭ ਤੋਂ ਜ਼ਿਆਦਾ ਮਾਮਲੇ ਸੰਗਰੂਰ, ਫਿਰੋਜ਼ਪੁਰ, ਮਾਨਸਾ, ਬਠਿੰਡਾ ਤੇ ਅੰਮ੍ਰਿਤਸਰ ਤੋਂ ਸਾਹਮਣੇ ਆਉਂਦੇ ਹਨ।
Punjab News: ਪੰਜਾਬ ਵਿੱਚ ਇਸ ਵੇਲੇ ਕਣਕ ਦੀ ਬਿਜਾਈ ਜ਼ੋਰਾਂ ਉੱਤੇ ਹੈ ਤੇ ਨਾਲ ਦੀ ਨਾਲ ਪਰਾਲੀ ਸਾੜਨ ਦੀਆਂ ਘਟਨਾਨਾਂ ਦੀ ਆਏ ਦਿਨ ਵਧਦੀਆਂ ਹੀ ਜਾ ਰਹੀਆਂ ਹਨ। ਤਾਜ਼ਾ ਅੰਕੜਿਆਂ ਮੁਤਾਬਕ, ਪੰਜਾਬ ਵਿੱਚ ਹੁਣ ਤੱਕ 49 ਹਜ਼ਾਰ ਤੋਂ ਜ਼ਿਆਦਾ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਵਿੱਚ 368 ਮਾਮਲੇ ਲੰਘੇ ਦਿਨ ਹੀ ਸਾਹਮਣੇ ਆਏ ਹਨ।
ਜੇ ਪਿਛਲ੍ਹੇ ਵਰ੍ਹੇ ਦੀ ਗੱਲ ਕੀਤੀ ਜਾਵੇ ਤਾਂ 20 ਨਵੰਬਰ ਨੂੰ 283 ਮਾਮਲੇ ਸਾਹਮਣੇ ਆਏ ਸੀ ਜਦੋਂ ਕਿ ਲੰਘੇ ਕੱਲ੍ਹ ਇਹ ਮਾਮਲੇ 368 ਸਨ। ਹਾਲਾਂਕਿ 2020 ਵਿੱਚ 15 ਸਤੰਬਰ ਤੋਂ 20 ਨਵੰਬਰ ਤੱਕ 75,986 ਕੇਸ ਸਾਮਹਣੇ ਆਏ ਸੀ ਤੇ ਉਸ ਤੋਂ ਅਗਲੇ ਸਾਲ ਯਾਨਿ ਕਿ 2021 ਵਿੱਚ ਇਨ੍ਹਾਂ ਦਿਨਾਂ ਵਿੱਚ 70,711 ਕੇਸ ਦਰਜ ਕੀਤੇ ਗਏ ਸੀ। ਜੇ ਇਸ ਸਾਲ ਦੀ ਗੱਲ ਕੀਤੀ ਜਾਵੇ ਤਾਂ 49,283 ਕੇਸ ਦਰਜ ਕੀਤੇ ਗਏ ਹਨ, ਜੋ ਕਿ ਕਿਤੇ ਨਾ ਕਿਤੇ ਪਿਛਲੇ ਵਰ੍ਹਿਆਂ ਨਾਲੋਂ ਚੰਗੀ ਖ਼ਬਰ ਹੈ। ਸਰਕਾਰੀ ਅਧਿਕਾਰੀਆਂ ਦਾ ਤਾਂ ਇੱਥੋਂ ਤੱਕ ਕਹਿਣਾ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਇਹ ਸਮੱਸਿਆ ਬਿਲਕੁਲ ਖ਼ਤਮ ਹੋ ਜਾਵੇਗੀ।
ਮਾਹਰਾਂ ਦੀ ਮੰਨੀਏ ਤਾਂ ਉਨ੍ਹਾਂ ਮੁਤਾਬਕ ਇਸ ਵਾਰ ਇਹ ਅੰਕੜਾ 55,000 ਤੋਂ ਘੱਟ ਰਹਿਣ ਦੀ ਉਮੀਦ ਹੈ। ਹਰ ਸੀਜ਼ਨ ਵਿੱਚ ਤਕਰੀਬਨ 15 ਮਿਲੀਅਨ ਟਨ ਪਰਾਲੀ ਸਾੜੀ ਜਾਂਦੀ ਹੈ ਜਿਨ੍ਹਾਂ ਵਿੱਚ ਸਭ ਤੋਂ ਜ਼ਿਆਦਾ ਮਾਮਲੇ ਸੰਗਰੂਰ, ਫਿਰੋਜ਼ਪੁਰ, ਮਾਨਸਾ, ਬਠਿੰਡਾ ਤੇ ਅੰਮ੍ਰਿਤਸਰ ਤੋਂ ਸਾਹਮਣੇ ਆਉਂਦੇ ਹਨ।
ਜੇ ਪੰਜਾਬ ਵਿੱਚ ਝੋਨੇ ਦੀ ਬਿਜਾਂਦ ਦੀ ਗੱਲ ਕੀਤੀ ਜਾਵੇ ਤਾਂ ਇਹ 31.13 ਲੱਖ ਹੈਕਟੇਅਰ ਸੀ ਜਿਸ ਵਿੱਚੋਂ ਤਕਰੀਬਨ 19.76 ਮਿਲੀਅਨ ਟਨ ਪਰਾਲੀ ਨਿਕਲੀ ਹੈ। ਹਾਲਾਂਕਿ ਸਰਕਾਰ ਨੇ ਪਰਾਲੀ ਨਾ ਸਾੜਨ ਦੀ ਲਗਾਤਾਰ ਕਿਸਾਨਾਂ ਨੂੰ ਅਪੀਲ ਕੀਤੀ ਸੀ ਪਰ ਇਸ ਦੇ ਬਾਵਜੂਦ ਕਿਸਾਨਾਂ ਵੱਲੋਂ ਧੜੱਲੇ ਨਾਲ ਪਰਾਲੀ ਸਾੜੀ ਜਾ ਰਹੀ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।