ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 18 ਲੋਕਾਂ ਖਿਲਾਫ ਮਾਮਲਾ ਦਰਜ
ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਵਾਰ ਫਿਰ ਗੋਲੀਆਂ ਚੱਲੀਆਂ ਹਨ। ਪੁਲਿਸ ਨੇ 6 ਮੁਲਜ਼ਮਾਂ ਸਮੇਤ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਤਰਨ ਤਾਰਨ: ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਵਾਰ ਫਿਰ ਗੋਲੀਆਂ ਚੱਲੀਆਂ ਹਨ। ਪੁਲਿਸ ਨੇ 6 ਮੁਲਜ਼ਮਾਂ ਸਮੇਤ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ 6 ਮੁਲਜ਼ਮਾਂ ਸੁਖਜਿੰਦਰ ਤੇ ਬਲਦੇਵ ਸਿੰਘ ਵਾਸੀ ਦੁੱਗਲਵਾਲਾ, ਗੁਰਜਬਲ ਸਿੰਘ ਵਾਸੀ ਅਲੀਪੁਰ, ਗੁਰਜੰਟ ਸਿੰਘ, ਗੁਰਸੇਵਕ ਸਿੰਘ ਤੇ ਕਰਮ ਸਿੰਘ ਵਾਸੀ ਰੂੜੀਵਾਲਾ ਸਮੇਤ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਘਟਨਾ ਤਰਨ ਤਾਰਨ ਦੇ ਪਿੰਡ ਦੁੱਗਲਵਾਲਾ ਦੀ ਹੈ। ਪਿੰਡ ਵਾਸੀਆਂ ਮੁਤਾਬਿਕ ਸ਼ਖਸ ਦੀ 22 ਕਨਾਲ ਜ਼ਮੀਨ ਹੈ, ਜਿਸ ਵਿੱਚ ਉਸ ਦੇ ਭਤੀਜੇ ਵੀ ਹਿੱਸੇਦਾਰੀ ਹੈ। ਪਿੰਡ ਦੇ ਕੁਝ ਲੋਕ ਉਸ ਦੀ ਜ਼ਮੀਨ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਐਤਵਾਰ ਸਵੇਰੇ ਉਹ ਆਪਣੇ ਸਾਥੀਆਂ ਸਮੇਤ ਟਰੈਕਟਰ ਲੈ ਕੇ ਪੁੱਜਾ। ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਫਾਇਰਿੰਗ ਸ਼ੁਰੂ ਕਰ ਦਿੱਤੀ। ਪਿੰਡ ਵਾਸੀਆਂ ਅਤੇ ਪਰਿਵਾਰ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਟਰੈਕਟਰ ਤੇ ਮੋਟਰ ਸਾਈਕਲ ਛੱਡ ਕੇ ਫਰਾਰ ਹੋ ਗਏ।
ਫਾਈਰਿੰਗ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਵੀ ਖੇਤਾਂ ਵਿੱਚ ਪਹੁੰਚ ਗਏ। ਇਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ 6 ਮੁਲਜ਼ਮਾਂ ਤੇ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਖ਼ਿਲਾਫ਼ ਹਵਾ ਵਿੱਚ ਗੋਲੀ ਚਲਾਉਣ ਦਹਿਸ਼ਤ ਫੈਲਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੁਲਜ਼ਮਾਂ ਵੱਲੋਂ ਖੇਤਾਂ ਵਿੱਚ ਛੱਡਿਆ ਟਰੈਕਟਰ ਤੇ ਮੋਟਰ ਸਾਈਕਲ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।