ਚੰਡੀਗੜ੍ਹ: ਦਲਿਤ ਵਿਦਿਆਰਥੀਆਂ ਲਈ ਕੇਂਦਰ ਦੀ ਪੋਸਟ ਮੈਟਿਰਕ ਵਜੀਫ਼ਾ ਯੋਜਨਾ ‘ਚ 63.91 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਹੁਣ ਕੇਂਦਰੀ ਜਾਂਚ ਬਿਊਰੋ (CBI) ਨੇ ਸ਼ੁਰੂ ਕਰ ਦਿੱਤੀ ਹੈ।


ਮੁੱਖ ਸਕੱਤਰ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਟੀਮ ਨੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ, ਜਿਸ ਨੇ ਵਿਰੋਧੀ ਪਾਰਟੀਆਂ ਨੂੰ ਔਖਾ ਕਰ ਦਿੱਤਾ।ਉਨ੍ਹਾਂ ਧਰਮਸੋਤ ਨੂੰ ਪੰਜਾਬ ਕੈਬਨਿਟ ਵਿਚੋਂ ਤੁਰੰਤ ਬਰਖ਼ਾਸਤ ਕਰਨ ਅਤੇ ਅਪਰਾਧਿਕ ਮਾਮਲਾ ਦਰਜ਼ ਕਰਕੇ ਗਿਰਫ਼ਤਾਰ ਕਰਨ ਦੀ ਮੰਗ ਕੀਤੀ।


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ CBI ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏ.ਸੀ.ਬੀ.) ਦੇ ਚੰਡੀਗੜ੍ਹ ਦਫ਼ਤਰ ਨੇ ਕੱਲ ਪ੍ਰਮੁੱਖ ਸਕੱਤਰ (ਸਮਾਜਿਕ ਜਸਟਿਸ) ਨੂੰ 24 ਅਗਸਤ, 2020 ਨੂੰ ਸੌਂਪੀ ਜਾਂਚ ਰਿਪੋਰਟ ਦਾ ਪੂਰਾ ਰਿਕਾਰਡ ਮੰਗਿਆ। 


ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ


ਅਕਾਲੀ ਦਲ ਦਾ ਮੰਨਣਾ ਹੈ ਕਿ ਸ਼ੁਰੂਆਤੀ ਰਿਪੋਰਟਾਂ ਅਨੁਸਾਰ ਘੁਟਾਲੇ ਦੀ ਗੁੰਜਾਇਸ਼ 63 ਕਰੋੜ ਰੁਪਏ ਤੋਂ ਵੀ ਵੱਧ ਹੈ। ਇਸ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰ ਅਤੇ ਉਸ ਵਿਰੁੱਧ ਅਪਰਾਧਿਕ ਕੇਸ ਦਰਜ ਕਰਨ ਤੋਂ ਇਲਾਵਾ ਲੱਖਾਂ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਲਈ ਅੱਤਿਆਚਾਰ ਰੋਕੂ ਐਕਟ ਅਧੀਨ ਇਕ ਵੱਖਰਾ ਕੇਸ ਦਰਜ ਕੀਤੇ ਜਾਣ ਦੀ ਵੀ ਮੰਗ ਅਕਾਲੀ ਦਲ ਨੇ ਚੁੱਕੀ ਸੀ।


ਇਸ ਕੇਸ 'ਚ ਪਹਿਲਾਂ ਹੀ ਅਕਾਲੀ ਦਲ ਸੀਬੀਆਈ ਜਾਂਚ ਦੀ ਮੰਗ ਕਰ ਚੁੱਕਿਆ ਸੀ ਜਿਸ ਮਗਰੋਂ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਵੀ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਸਾਰੇ ਸਕੈਂਡਲ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਸੀ।


 





 



Education Loan Information:

Calculate Education Loan EMI