ਪੰਜਾਬ ਤੇ ਹਰਿਆਣਾ ਸਣੇ 14 ਸੂਬਿਆਂ 'ਚ CBI ਦੇ 169 ਛਾਪੇ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ ਦੇਸ਼ ਦੇ ਲਗਪਗ 14 ਸੂਬਿਆਂ ਵਿੱਚ ਛਾਪੇਮਾਰੀ ਕੀਤੀ ਹੈ। ਸੀਬੀਆਈ ਨੇ ਛਾਪੇਮਾਰੀ ਦੌਰਾਨ ਸੱਤ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਧੜੀ ਦੇ 35 ਕੇਸ ਦਰਜ ਕੀਤੇ ਹਨ। ਸੀਬੀਆਈ ਨੇ 14 ਸੂਬਿਆਂ ਵਿੱਚ 169 ਥਾਵਾਂ 'ਤੇ ਛਾਪੇ ਮਾਰੇ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇ ਅਜੇ ਵੀ ਜਾਰੀ ਹਨ।

ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ ਦੇਸ਼ ਦੇ ਲਗਪਗ 14 ਸੂਬਿਆਂ ਵਿੱਚ ਛਾਪੇਮਾਰੀ ਕੀਤੀ ਹੈ। ਸੀਬੀਆਈ ਨੇ ਛਾਪੇਮਾਰੀ ਦੌਰਾਨ ਸੱਤ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਧੜੀ ਦੇ 35 ਕੇਸ ਦਰਜ ਕੀਤੇ ਹਨ। ਸੀਬੀਆਈ ਨੇ 14 ਸੂਬਿਆਂ ਵਿੱਚ 169 ਥਾਵਾਂ 'ਤੇ ਛਾਪੇ ਮਾਰੇ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇ ਅਜੇ ਵੀ ਜਾਰੀ ਹਨ।
ਸੀਬੀਆਈ ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਵੱਲੋਂ ਆਂਧਰਾ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਗੁਜਰਾਤ, ਹਰਿਆਣਾ, ਕਰਨਾਟਕ, ਕੇਰਲਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਪੰਜਾਬ, ਤਾਮਿਲਨਾਡੂ, ਤੇਲੰਗਾਨਾ, ਉੱਤਰ ਪ੍ਰਦੇਸ਼, ਉਤਰਾਖੰਡ ਦੇ ਨਾਲ-ਨਾਲ ਦਾਦਰ ਤੇ ਨਗਰ ਹਵੇਲੀ ਵਿੱਚ ਛਾਪੇਮਾਰੀ ਕੀਤੀ ਗਈ ਹੈ।
Central Bureau of Investigation (CBI) has registered around 35 cases related to bank frauds of more than Rs. 7000 crores. https://t.co/aX3pakEkfZ
— ANI (@ANI) November 5, 2019






















