ਪੜਚੋਲ ਕਰੋ

ਬੇਅਦਬੀ ਕਾਂਡ: ਸੀਬੀਆਈ ਨੇ ਮੁੜ ਕੀਤੀ ਪੁੱਛਗਿੱਛ

ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿੱਚ ਅੱਜ ਇੱਕ ਵਾਰ ਫਿਰ ਸੀਬੀਆਈ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਸੀਬੀਆਈ ਦੇ ਛੇ ਅਧਿਕਾਰੀ ਬਰਗਾੜੀ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਪੁਹੰਚੇ। ਇੱਥੋਂ ਹੀ ਜੂਨ 2015 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਇਆ ਸੀ।

ਫਰੀਦਕੋਟ: ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿੱਚ ਅੱਜ ਇੱਕ ਵਾਰ ਫਿਰ ਸੀਬੀਆਈ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਸੀਬੀਆਈ ਦੇ ਛੇ ਅਧਿਕਾਰੀ ਬਰਗਾੜੀ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਪੁਹੰਚੇ। ਇੱਥੋਂ ਹੀ ਜੂਨ 2015 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਇਆ ਸੀ। ਅੱਜ ਅਧਿਕਾਰੀਆਂ ਵੱਲੋਂ ਗੁਰਦੁਆਰੇ ਦੇ ਗ੍ਰੰਥੀ ਗੋਰਾ ਸਿੰਘ ਤੋਂ ਜਾਣਕਾਰੀ ਲੈਣ ਲਈ ਕੁਝ ਸਵਾਲ ਕੀਤੇ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੀ ਖ਼ਜ਼ਾਨਚੀ ਬੀਬੀ ਪ੍ਰੀਤਮ ਕੌਰ ਤੋਂ ਇਲਾਵਾ ਇੱਕ ਹੋਰ ਵਿਅਕਤੀ ਰਣਜੀਤ ਸਿੰਘ ਤੋਂ ਵੀ ਜਾਣਕਾਰੀ ਹਾਸਲ ਕੀਤੀ। ਕਰੀਬ ਦੋ ਘੰਟੇ ਤੱਕ ਸੀਬੀਆਈ ਦੇ ਅਧਿਕਾਰੀਆਂ ਵੱਲੋਂ ਗੁਰਦੁਆਰੇ ਸਾਹਿਬ ਵਿੱਚ ਹੀ ਲੋਕਾਂ ਨਾਲ ਗੱਲਬਾਤ ਕੀਤੀ ਗਈ। ਕਾਬਲੇਗੌਰ ਹੈ ਕੀ ਕੁਝ ਮਹੀਨੇ ਪਹਿਲਾਂ ਸੀਬੀਆਈ ਵੱਲੋਂ ਆਪਣੀ ਕਲੋਜ਼ਰ ਰਿਪੋਰਟ ਪੇਸ਼ ਕਰ ਇਸ ਕੇਸ ਵਿੱਚ ਆਪਣੇ ਆਪ ਨੂੰ ਲਾਂਭੇ ਕਰਨ ਲਈ ਅਦਾਲਤ ਵਿੱਚ ਪੱਖ ਰੱਖਿਆ ਸੀ। ਇਸ ਮਗਰੋਂ ਸੀਬੀਆਈ ਦੀ ਕਾਰਜਸ਼ੈਲੀ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋਏ ਸਨ। ਜਾਂਚ ਨੂੰ ਅਧੂਰਾ ਮੰਨਿਆ ਗਿਆ ਸੀ ਪਰ ਬਾਅਦ ਵਿੱਚ ਸੀਬੀਆਈ ਵੱਲੋਂ ਅਰਜ਼ਾ ਦਾਇਰ ਕਰਕੇ ਇਸ ਮਾਮਲੇ ਦੀ ਜਾਂਚ ਜਾਰੀ ਰੱਖਣ ਦੀ ਇਜਾਜ਼ਤ ਮੰਗੀ ਸੀ। ਇਸ ਦੇ ਚੱਲਦੇ ਹੀ ਅੱਜ ਸੀਬੀਆਈ ਜਾਂਚ ਸ਼ੁਰੂ ਕਰਦਿਆਂ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਪੁਹੰਚੀ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗੋਰਾ ਸਿੰਘ ਨੇ ਦੱਸਿਆ ਕਿ ਅੱਜ ਸੀਬੀਆਈ ਅਧਿਕਾਰੀ ਆਏ ਸੀ, ਜਿਨ੍ਹਾਂ ਨੇ ਪੁੱਛਗਿਛ ਕੀਤੀ। ਉਨ੍ਹਾਂ ਕਿਹਾ ਕਿ ਗੁਰਦੁਆਰੇ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਬਾਰੇ ਹੀ ਸਵਾਲ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜਿਸ ਦਿਨ ਸਰੂਪ ਚੋਰੀ ਹੋਇਆ, ਉਸ ਦਿਨ ਉਹ ਪਿੰਡ ਦੇ ਇੱਕ ਘਰ ਵਿੱਚ ਪਾਠ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਉਸ ਤੋਂ ਅੱਜ ਤੱਕ ਪੁਲਿਸ, ਸਿੱਟ, ਜਾਂਚ ਕਮਿਸ਼ਨ ਤੇ ਸੀਬੀਆਈ ਵੱਲੋਂ ਪੁੱਛਗਿਛ ਹੋ ਚੁੱਕੀ ਹੈ। ਉਸ ਤੇ ਉਸ ਦੀ ਪਤਨੀ ਨੂੰ ਕਾਫ਼ੀ ਟਾਰਚਰ ਵੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਕੋਈ ਵੀ ਨਵਾਂ ਸਵਾਲ ਨਹੀਂ ਕੀਤਾ ਗਿਆ।

ਟਾਪ ਹੈਡਲਾਈਨ

Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
Punjab Weather Update: ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget