ਚੰਡੀਗੜ੍ਹ: ਬਲਾਤਕਾਰ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੈਠਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਹੋਰ ਕੇਸ ਵਿੱਚ ਫਸਦਾ ਵਿਖਾਈ ਦੇ ਰਿਹਾ ਹੈ। ਸੀ.ਬੀ.ਆਈ. ਨੇ ਪੰਚਕੁਲਾ ਅਦਾਲਤ ਵਿੱਚ ਰਾਮ ਰਹੀਮ ਤੇ ਦੋ ਡਾਕਟਰਾਂ ਵਿਰੁੱਧ ਦੋਸ਼ ਪੱਤਰ ਆਇਦ ਕਰ ਦਿੱਤਾ ਹੈ।
ਡੇਰਾ ਮੁਖੀ 'ਤੇ ਆਪਣੇ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦਾ ਇਲਜ਼ਾਮ ਹੈ। ਰਾਮ ਰਹੀਮ ਵਿਰੁੱਧ ਕੇਂਦਰੀ ਜਾਂਚ ਏਜੰਸੀ ਵੱਲੋਂ ਦਾਇਰ ਕੀਤੀ ਇਹ ਚੌਥੀ ਚਾਰਜਸ਼ੀਟ ਹੈ।
ਪਹਿਲਾ ਦੋਸ਼ ਪੱਤਰ ਸਾਧਵੀਆਂ ਨਾਲ ਬਲਾਤਕਾਰ, ਦੂਜਾ ਪੱਤਰਕਾਰ ਛੱਤਰਪਤੀ ਕਤਲ ਕੇਸ, ਤੀਜਾ ਡੇਰਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਤੇ ਹੁਣ ਚੌਥਾ ਦੋਸ਼ ਪੱਤਰ ਡੇਰਾ ਸਾਧੂਆਂ ਨੂੰ ਨਿਪੁੰਸਕ ਬਣਾਉਣ ਤਹਿਤ ਪੰਚਕੁਲਾ ਸੀ.ਬੀ.ਆਈ. ਅਦਾਲਤ ਵਿੱਚ ਦਾਇਰ ਕੀਤਾ ਜਾ ਚੁੱਕਾ ਹੈ।