ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੀ CCTV ਵੀਡੀਓ ਆਈ ਸਾਹਮਣੇ
Punjab News: ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਦੇਰ ਰਾਤ ਇਕ ਵਜੇ ਦੇ ਕਰੀਬ ਅਣਪਛਾਤਿਆਂ ਵਲੋਂ ਧਮਾਕਾਖੇਜ਼ ਸਮੱਗਰੀ ਸੁੱਟੀ ਗਈ, ਜਿਸ ਮਗਰੋਂ ਜ਼ੋਰਦਾਰ ਧਮਾਕਾ ਹੋਇਆ।

Punjab News: ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਦੇਰ ਰਾਤ ਇਕ ਵਜੇ ਦੇ ਕਰੀਬ ਅਣਪਛਾਤਿਆਂ ਵਲੋਂ ਧਮਾਕਾਖੇਜ਼ ਸਮੱਗਰੀ ਸੁੱਟੀ ਗਈ, ਜਿਸ ਮਗਰੋਂ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ’ਚ ਖੜ੍ਹੀ ਕਾਰ, ਮੋਟਰਸਾਈਕਲ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ।
VIDEO | CCTV footage shows a blast at Punjab BJP leader Manoranjan Kalia's residence in Jalandhar that damaged an aluminum partition, shattered glass windows of his home, his SUV and a motorcycle in the courtyard in the early hours of Tuesday.
— Press Trust of India (@PTI_News) April 8, 2025
(Source: Third Party) pic.twitter.com/NyewXHNvcJ
ਗ਼ਨੀਮਤ ਰਹੀ ਕਿ ਇਸ ਧਮਾਕੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਹਮਲੇ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਹਮਲਾਵਰ ਇਕ ਈ-ਰਿਕਸ਼ਾ ਆਟੋ 'ਤੇ ਆਏ ਸਨ ਅਤੇ ਤੇਜ਼ੀ ਨਾਲ ਬੰਬ ਸੁੱਟ ਕੇ ਫਰਾਰ ਹੋ ਗਏ। ਜਿਵੇਂ ਹੀ ਹਮਲਾਵਰ ਬੰਬ ਸੁੱਟਦੇ ਹਨ ਤਾਂ ਜ਼ੋਰਦਾਰ ਧਮਾਕਾ ਹੁੰਦਾ ਹੈ।
ਮਨੋਰੰਜਨ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰਾਤ ਕਰੀਬ 12 ਵਜੇ ਆਪਣੇ ਘਰ ਦੇ ਵਿਹੜੇ ’ਚ ਘੁੰਮ ਰਹੇ ਸਨ। ਜਦੋਂ ਉਹ ਆਪਣੇ ਕਮਰੇ ਵਿਚ ਸੌਣ ਲਈ ਗਏ ਤਾਂ ਕੁਝ ਹੀ ਦੇਰ ਬਾਅਦ ਜ਼ਬਰਦਸਤ ਧਮਾਕਾ ਹੋਇਆ, ਜਿਸ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਮੁਲਾਜ਼ਮ ਸਹਿਮ ਗਏ। ਕਾਲੀਆ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਵਿਹੜੇ ਵਿਚ ਲੱਗੇ ਪੱਥਰ ’ਚ ਟੋਇਆ ਪੈ ਗਿਆ ਅਤੇ ਮੋਟਰਸਾਈਕਲ ਅਤੇ ਕਾਰ ਦਾ ਵੀ ਭਾਰੀ ਨੁਕਸਾਨ ਹੋਇਆ। ਦਰਵਾਜ਼ਿਆਂ ਅਤੇ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।
ਘਟਨਾ ਦਾ ਪਤਾ ਲੱਗਦੇ ਹੀ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ, ਹੋਰ ਪੁਲਸ ਅਧਿਕਾਰੀ ਅਤੇ ਫੋਰਾਂਸਿਕ ਟੀਮਾਂ ਮੌਕੇ ’ਤੇ ਪਹੁੰਚੀਆਂ। ਉਨ੍ਹਾਂ ਦੱਸਿਆ ਕਿ ਜਾਂਚ ਚੱਲ ਰਹੀ ਹੈ ਤੇ ਛੇਤੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਫੂਟੇਜ ਲੈ ਕੇ ਹਮਲਾਵਰਾਂ ਦੇ ਵਾਪਸੀ ਰੂਟ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਤਾ ਲਗਾ ਹੈ ਕਿ ਤਿੰਨ ਨੌਜਵਾਨ ਮੋਟਰਸਾਈਕਲ ਤੇ ਈ ਰਿਕਸ਼ਾ ’ਤੇ ਆਏ ਸਨ। ਇਨ੍ਹਾਂ ਵਿਚੋਂ ਇਕ ਨੇ ਕਾਲੀਆ ਦੇ ਘਰ ਅੰਦਰ ਹੈਂਡ ਗ੍ਰਨੇਡ ਸੁੱਟਿਆ ਤੇ ਫ਼ਰਾਰ ਹੋ ਗਏ।






















