ਅੰਮ੍ਰਿਤਸਰ: ਰਾਜਾਸਾਂਸੀ ਨੇੜੇ ਨਿਰੰਕਾਰੀ ਵਿੱਚ ਹੋਏ ਗ੍ਰਨੇਡ ਹਮਲੇ ਸਬੰਧੀ ਪੁਲਿਸ ਵੱਲੋਂ ਹਮਲਵਾਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ।


ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਹਮਲਾਵਰਾਂ ਦਾ ਸੁਰਾਗ਼ ਦੇਣ ਵਾਲੇ ਵਿਅਕਤੀ ਨੂੰ 50 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦੇਣ ਲਈ ਪੁਲਿਸ ਦੇ ਹੈਲਪਲਾਈਨ ਨੰਬਰ 181 ਨੰਬਰ ’ਤੇ ਵੀ ਕਾਲ ਕੀਤੀ ਜਾ ਸਕਦੀ ਹੈ।


ਜ਼ਿਕਰਯੋਗ ਹੈ ਕਿ ਕੱਲ੍ਹ ਰਾਜਾਸਾਂਸੀ ਦੇ ਨੇੜਲੇ ਪਿੰਡ ਅਦਲੀਵਾਲਾ ਸਥਿਤ ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲਾ ਕੀਤਾ ਗਿਆ ਜਿਸ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ 21 ਜਣੇ ਜ਼ਖ਼ਮੀ ਹੋਏ। ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਮੁਤਾਬਕ ਹਮਲੇ ਪਿੱਛੇ ਅੱਤਵਾਦੀਆਂ ਦਾ ਹੱਥ ਹਮਲੇ ਪਿੱਛੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਸਾਜਿਸ਼ ਹੈ।